Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਰਨ ਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ : ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਤੇ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਨਿਪਟਾਉਣ ਦੀਆਂ ਹਦਾਇਤਾਂ

Sibin C, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 10 Oct 2025

Last updated on: Oct 10, 2025, 16:29 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਤਰਨ ਤਾਰਨ ਸੀਟ ਦਾ ਇਲਾਕਾ ਕੌਮਾਂਤਰੀ ਸਰਹੱਦੀ ਨਾਲ ਲੱਗਦੇ ਹੋਣ ਕਰਕੇ ਵਧੇਰੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਵੋਟਾਂ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਹਰ ਗਤੀਵਿਧੀ ਉੱਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਜ਼ਾਬਤਾ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ।   

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ `ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰਾਂ ਆਦਿ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। 

ਸਿਬਿਨ ਸੀ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਕੈਮਰੇ ਲਗਾ ਕੇ 100 ਫ਼ੀਸਦੀ ਵੈੱਬਕਾਸਟਿੰਗ ਯਕੀਨੀ ਬਣਾਉਣ ਅਤੇ ਸਵੀਪ ਗਤੀਵਿਧੀਆਂ ਵਧਾਉਣ ਲਈ ਕਿਹਾ ਤਾਂ ਜੋ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਇਆ ਜਾ ਸਕੇ। ਸਿਬਿਨ ਸੀ ਨੇ ਐੱਸਐੱਸਪੀ ਨੂੰ ਸਖ਼ਤੀ ਵਧਾਉਣ ਅਤੇ ਨਾਕਿਆਂ ਉੱਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ। 

ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਜੇਕਰ ਕੋਈ ਨਕਦੀ ਜਾਂ ਕਿਸੇ ਹੋਰ ਤਰ੍ਹਾਂ ਦਾ ਸਮਾਨ (ਫ੍ਰੀ ਬੀਜ਼) ਵੰਡਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੀ-ਵਿਜ਼ਿਲ ਐਪ ਪ੍ਰਤੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵੋਟਰ ਬਿਨਾਂ ਡਰ-ਭੈਅ ਦੇ ਇਸ ਐਪ ਉੱਤੇ ਸ਼ਿਕਾਇਤ ਦਰਜ ਕਰਵਾ ਸਕਣ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਐੱਸ.ਐੱਸ.ਪੀ ਨੇ ਦੱਸਿਆ ਕਿ ਵੋਟਿੰਗ ਲਈ ਕੁੱਲ 114 ਥਾਵਾਂ ਉੱਤੇ 222 (ਸ਼ਹਿਰੀ 60 ਅਤੇ ਪੇਂਡੂ 162) ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ ਹੁਣ ਤੱਕ 100 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਕੌਮਾਂਤਰੀ ਸਰਹੱਦ ਨੇੜਲੇ ਪਿੰਡਾਂ ਵਿੱਚ ਇੱਕ ਦਰਜਨ ਤੋਂ ਵੱਧ ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਉੱਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਹੁਣ ਤੱਕ 1435 ਪੁਲਿਸ ਮੁਲਾਜ਼ਮ ਅਤੇ ਹੋਰ ਸੁਰੱਖਿਆ ਬਲ ਤਾਇਨਾਤ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬੰਦੋਬਸਤ ਮਜ਼ਬੂਤ ਕਰਨ ਦੇ ਮਕਸਦ ਨਾਲ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਨਾਲ ਲੱਗਦੀ ਸਰਹੱਦ ਉੱਤੇ 6 ਨਾਕੇ ਹੁਣ ਤੋਂ ਹੀ ਲਗਾ ਦਿੱਤੇ ਗਏ ਹਨ, ਜਿੱਥੇ 24 ਘੰਟੇ ਹਰ ਗਤੀਵਿਧੀ `ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ 1950 ਨੰਬਰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਲਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਉੱਤੇ ਨਜ਼ਰ ਰੱਖਣ ਲਈ 6 ਫਲਾਇੰਗ ਸਕੂਐਡ ਦੀਆਂ ਟੀਮਾਂ ਅਤਿ ਆਧੁਨਿਕ ਗੱਡੀਆਂ ਸਮੇਤ ਸੜਕਾਂ ਉੱਤੇ 24 ਘੰਟੇ ਨਿਗਰਾਨੀ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਹਲਕੇ ਵਿੱਚ 9 ਮਾਡਲ ਪੋਲਿੰਗ ਬੂਥ ਅਤੇ ਮਹਿਲਾਵਾਂ ਨੂੰ ਸਮਰਪਿਤ 3 ਪੋਲਿੰਗ ਬੂਥ ਬਣਾਏ ਜਾਣਗੇ। ਜ਼ਿਕਰਯੋਗ ਹੈ ਕਿ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,93,742 ਹੈ, ਜਿਸ ਵਿੱਚ 1,01,494 ਪੁਰਸ਼ ਵੋਟਰ ਅਤੇ 92,240 ਮਹਿਲਾ ਵੋਟਰ ਸ਼ਾਮਲ ਹਨ।

ਮੀਟਿੰਗ ਦੌਰਾਨ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਰਿਟਰਨਿੰਗ ਅਧਿਕਾਰੀ ਗੁਰਮੀਤ ਸਿੰਘ (ਐਸ.ਡੀ.ਐਮ. ਤਰਨ ਤਾਰਨ) ਤੋਂ ਇਲਾਵਾ ਸੀਈਓ ਦਫ਼ਤਰ ਤੇ ਜ਼ਿਲ੍ਹੇ ਦੇ ਹੋਰ ਅਧਿਕਾਰੀ ਹਾਜ਼ਰ ਸਨ।    

 

Tags: Sibin C , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD