Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਰਾਹੁਲ ਚਾਬਾ ਵੱਲੋਂ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਵੱਧ ਤੋਂ ਵੱਧ ਫੌਗਿੰਗ ਤੇ ਪਾਣੀ ਦੀ ਸੈਂਪਲਿੰਗ ਕਰਨ ਦੀਆਂ ਹਦਾਇਤਾਂ

ਕਿਹਾ; ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਅਤੇ ਆਲ਼ੇ-ਦੁਆਲੇ ਸਾਫ ਸਫਾਈ ਦਾ ਖ਼ਾਸ ਖ਼ਿਆਲ ਰੱਖਣ ਅਤੇ ਫਰਿੱਜਾਂ ਦੀਆਂ ਟਰੇਆਂ ਖਾਲੀ ਕਰਨ ਵੱਲ ਉਚੇਚਾ ਧਿਆਨ ਦੇਣ

Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 10 Oct 2025

Last updated on: Oct 10, 2025, 16:54 IST

ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ, ਓਥੇ ਇਸ ਬਾਬਤ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਇਸ ਲਈ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਅਤੇ ਆਲ਼ੇ-ਦੁਆਲੇ ਸਾਫ ਸਫਾਈ ਦਾ ਖ਼ਾਸ ਖ਼ਿਆਲ ਰੱਖਣ ਅਤੇ ਫਰਿੱਜਾਂ ਦੀਆਂ ਟਰੇਆਂ ਖਾਲੀ ਕਰਨ ਵੱਲ ਉਚੇਚਾ ਧਿਆਨ ਦੇਣ।

ਇਹ ਗੱਲ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਲਈ ਰੱਖੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਸ਼ਹਿਰਾਂ ਤੇ ਕਸਬਿਆਂ ਵਿੱਚ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪਿੰਡਾਂ ਵਿੱਚ ਦਵਾਈਆਂ ਦਾ ਛਿੜਕਾਅ ਅਤੇ ਫੌਗਿੰਗ ਜਾਰੀ ਰੱਖਣ। 

ਜੇਕਰ ਕਿਸੇ ਇਲਾਕੇ ਵਿੱਚ ਵੈਕਟਰ ਬੌਰਨ ਬਿਮਾਰੀਆਂ ਦੇ ਮਾਮਲੇ ਜ਼ਿਆਦਾ ਸਾਹਮਣੇ ਆਉਂਦੇ ਹਨ ਤਾਂ ਉਸ ਇਲਾਕੇ ਨੂੰ ਤਵੱਜੋ ਦਿੱਤੀ ਜਾਵੇ। ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ 'ਤੇ ਸੁਚਾਰੂ ਰੱਖਣ ਸਬੰਧੀ ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਵੱਲੋਂ ਕੋਈ ਅਣਗਿਹਲੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੀ ਚਾਬਾ ਨੇ ਇਹ ਵੀ ਹਦਾਇਤ ਕੀਤੀ ਕਿ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਦੇ ਸੈਂਪਲਾਂ ਦੀ ਲਗਾਤਾਰ ਟੈਸਟਿੰਗ ਕੀਤੀ ਜਾਵੇ ਤੇ ਪਾਣੀ ਦੀ ਕਲੋਰੀਨੇਸ਼ਨ ਵੀ ਯਕੀਨੀ ਬਣਾਈ ਜਾਵੇ। ਸ਼੍ਰੀ ਚਾਬਾ ਨੇ ਸਿਹਤ ਵਿਭਾਗ, ਸਥਾਨਕ ਸਰਕਾਰ ਵਿਭਾਗ, ਪੰਚਾਇਤ ਤੇ ਪੇਂਡੂ ਵਿਕਾਸ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਕਰ ਕੇ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। 

ਪੰਜਾਬ ਸਰਕਾਰ ਦੀ ਮੁਹਿੰਮ "ਹਰ ਸ਼ੁਕਰਵਰ ਡੇਂਗੂ 'ਤੇ ਵਾਰ" ਮੁਹਿੰਮ ਨੂੰ ਵਿਆਪਕ ਪੱਧਰ ਉੱਤੇ ਜਾਰੀ ਰੱਖਿਆ ਜਾਵੇ। ਇਸ ਦੇ ਨਾਲ-ਨਾਲ ਆਸ਼ਾ ਵਰਕਰਾਂ ਨੂੰ ਵੀ ਇਸ ਮੁਹਿੰਮ ਦਾ ਉਚੇਚੇ ਤੌਰ ਉਤੇ ਹਿੱਸਾ ਬਣਾਇਆ ਜਾਵੇ ਤਾਂ ਜੋ ਬਿਮਾਰੀ ਹੋਣ ਤੋਂ ਪਹਿਲਾਂ ਹੀ ਉਸ ਨੂੰ ਕਾਬੂ ਕੀਤਾ ਜਾ ਸਕੇ।

ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਰਿਹਾਇਸ਼ੀ ਖੇਤਰਾਂ ਅਤੇ ਨਿਰਮਾਣ ਅਧੀਨ ਇਮਾਰਤਾਂ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਦੀਆਂ ਪਾਇਪਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ। 

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਨੂੰ ਸਵੇਰ ਦੀ ਸਭਾ ਦੌਰਾਨ ਡੇਂਗੂ ਤੋਂ ਬਚਾਅ ਸਬੰਧੀ ਪ੍ਰੇਰਿਤ ਕਰਨ। ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਨੂੰ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਵੱਡੇ ਪੱਧਰ ਉੱਤੇ ਜਾਗਰੂਕ ਕੀਤਾ ਜਾ ਰਿਹਾ ਹੈ, ਖ਼ਾਸਕਰ ਕੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 

ਅਨਾਊਂਸਮੈਂਟਸ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਹੋਰ ਵੱਖੋ ਵੱਖ ਤਰੀਕਿਆਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਅਜਿਹੀਆਂ ਬਿਮਾਰੀਆਂ ਦੇ ਆਮ ਲੱਛਣਾਂ ਬਾਰੇ ਦੱਸਿਆ, ਜਿਸ ਵਿੱਚ ਤੇਜ਼ ਬੁਖਾਰ, ਸਰੀਰ ਵਿੱਚ ਤੇਜ਼ ਦਰਦ, ਜੋੜਾਂ ਵਿੱਚ ਦਰਦ, ਪੇਟ ਦੀ ਬੇਚੈਨੀ ਅਤੇ ਭੁੱਖ ਨਾ ਲੱਗਣਾ (ਕਦੇ-ਕਦੇ), ਸ਼ਾਮਲ ਹਨ।

ਜੇਕਰ ਪਰਿਵਾਰ ਦੇ ਕਿਸੇ ਮੈਂਬਰ ਵਿੱਚ ਅਜਿਹੇ ਲੱਛਣ ਦਿਖਾਈ ਦਿੰਦੇ ਹਨ, ਤਾਂ ਉਹਨਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਜਾਣਾ ਚਾਹੀਦਾ ਹੈ। ਸਰਕਾਰੀ ਟੀਮਾਂ ਵੱਲੋਂ ਫੌਗਿੰਗ, ਸਪਰੇਅ ਅਤੇ ਬੁਖਾਰ ਬਾਬਤ ਸਰਵੇ ਸਬੰਧੀ ਘਰ-ਘਰ ਜਾ ਕੇ ਗਤੀਵਿਧੀਆਂ ਨਿਰੰਤਰ ਜਾਰੀ ਹਨ। ਵੈਕਟਰ ਬੌਰਨ ਬਿਮਾਰੀਆਂ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਸਭ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਿਤ ਬੈਂਬੀ, ਸਹਾਇਕ ਕਮਿਸ਼ਨਰ ਸ. ਲਵਪ੍ਰੀਤ ਸਿੰਘ, ਸਿਵਲ ਸਰਜਨ ਅਮਰਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD