Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਹੋਣਗੇ ਵੱਡੇ ਸਮਾਗਮ : ਹਰਜੋਤ ਸਿੰਘ ਬੈਂਸ

ਨਗਰ ਕੀਰਤਨ‌ ਦਾ ਹਰ ਪਿੰਡ ਅਤੇ ਸ਼ਹਿਰ ਵਿੱਚ ਕੀਤਾ ਜਾਵੇਗਾ ਸ਼ਾਨਦਾਰ ਸਵਾਗਤ -ਈਟੀਓ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO, Tarunpreet Singh Sond, Shery Kalsi, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 10 Oct 2025

Last updated on: Oct 10, 2025, 17:57 IST

ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯਾਦਗਾਰੀ ਸਮਾਗਮ ਕਰਕੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਅੱਜ ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਪੰਜਾਬ ਦੇ ਕੈਬਨਿਟ  ਮੰਤਰੀ ਸ ਹਰਜੋਤ ਸਿੰਘ ਬੈਂਸ, ਸ. ਹਰਭਜਨ ਸਿੰਘ ਈਟੀਓ, ਸ. ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਬਾਰੇ ਮਹਾਂਪੁਰਖ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਵਿਧਾਇਕਾਂ ਅਤੇ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੇ ਕਿਹਾ ਕਿ ਵਾਹਿਗੁਰੂ ਨੇ ਜੋ ਵੀ ਸੇਵਾ ਸਾਨੂੰ ਸੌਂਪੀ ਹੈ ਅਸੀਂ ਉਸ ਨੂੰ ਸੰਗਤ, ਵੱਖ-ਵੱਖ ਮਹਾਂਪੁਰਖਾਂ ਅਤੇ ਸੰਪਰਦਾਵਾਂ ਦੇ ਸਹਿਯੋਗ ਨਾਲ ਨਿਭਾਵਾਂਗੇ। ਸ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿੱਥੇ ਜਿੱਥੇ ਵੀ ਗੁਰੂ ਸਾਹਿਬ ਨੇ ਚਰਨ ਪਾਏ ਹਨ, ਉੱਥੇ ਵਿਸ਼ੇਸ਼ ਸਮਾਗਮ ਪੰਜਾਬ ਸਰਕਾਰ ਵੱਲੋਂ ਕਰਵਾਏ ਜਾਣਗੇ। ਉਹਨਾਂ ਦਾ ਦੱਸਿਆ ਗੁਰੂ ਸਾਹਿਬ ਦੇ ਜਨਮ ਸਥਾਨ  ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਜਿੱਥੇ ਕਿ ਗੁਰੂ ਸਾਹਿਬ ਨੇ ਲੰਮਾ ਸਮਾਂ ਭਗਤੀ ਕੀਤੀ, ਵਿਖੇ ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਸਮਾਗਮ ਕੀਤੇ ਜਾਣਗੇ। 

ਉਹਨਾਂ ਦੱਸਿਆ ਕਿ 20 ਨਵੰਬਰ ਨੂੰ ਗੁਰਦਾਸਪੁਰ ਤੋਂ ਸ਼ੁਰੂ ਹੋਣ ਵਾਲਾ ਨਗਰ ਕੀਰਤਨ ਰਾਤ ਅੰਮ੍ਰਿਤਸਰ ਵਿੱਚ ਠਹਿਰਾਅ ਕਰੇਗਾ ਅਤੇ ਇੱਥੋਂ ਸਵੇਰੇ ਚੱਲ ਕੇ ਤਰਨਤਾਰਨ ਤੋਂ ਹੁੰਦਾ ਜਲੰਧਰ ਵਿਖੇ ਠਹਿਰੇਗਾ। ਉਹਨਾਂ ਕਿਹਾ ਕਿ ਇਸ ਨਗਰ ਕੀਰਤਨ ਦੀ ਸਮੁੱਚੀ ਜਿੰਮੇਵਾਰੀ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਨਿਭਾਉਣਗੇ ਅਤੇ ਅਸੀਂ ਨਗਰ ਕੀਰਤਨ ਦੇ ਰਸਤਿਆਂ ਦੀ ਸੇਵਾ ਅਤੇ ਸੰਗਤ ਦੇ ਠਹਿਰਾਓ ਦੇ ਪ੍ਰਬੰਧ ਇੱਕ ਸੇਵਾਦਾਰ ਵਜੋਂ ਕਰਾਂਗੇ।

ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਅਧਿਕਾਰੀਆਂ ਨੇ ਹਦਾਇਤ ਕੀਤੀ ਕਿ ਉਹ ਨਗਰ ਕੀਰਤਨ ਤੋਂ ਇਲਾਵਾ ਉਹ ਰਸਤੇ ਜਿੰਨਾ ਦੀ ਵਰਤੋਂ ਸੰਗਤ ਵੱਲੋਂ ਕੀਤੀ ਜਾਣੀ ਹੈ, ਦੀ ਮੁਕੰਮਲ ਤਿਆਰੀ ਅਤੇ ਸਾਫ ਸਫਾਈ ਯਕੀਨੀ ਬਣਾਉਣ। ਉਹਨਾਂ ਦੱਸਿਆ ਕਿ ਮਹਿਤਾ ਚੌਂਕ ਤੋਂ ਨਗਰ ਕੀਰਤਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰੇਗਾ ਅਤੇ ਇੱਥੋਂ ਬਾਬਾ ਬਕਾਲਾ ਸਾਹਿਬ ਜੰਡਿਆਲਾ ਗੁਰੂ ਹੁੰਦਾ ਹੋਇਆ ਅੰਮ੍ਰਿਤਸਰ ਪਹੁੰਚੇਗਾ ਅਤੇ ਇੱਥੋਂ ਸਵੇਰੇ ਝਬਾਲ ਦੇ ਰਸਤੇ ਤਰਨਤਾਰਨ ਪਹੁੰਚੇਗਾ। 

ਕੈਬਨਿਟ ਮੰਤਰੀ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਮਾਗਮਾਂ ਲਈ ਹਰੇਕ ਸੰਸਥਾ, ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਨਾਮ ਲੇਵਾ ਸੰਗਤਾਂ ਨੂੰ ਵਿਸ਼ੇਸ਼ ਤੌਰ ਤੇ ਸਿੱਧਾ ਪੱਤਰ ਭੇਜੇ ਜਾਣਗੇ। ਉਹਨਾਂ ਕਿਹਾ ਕਿ ਜਿਸ ਵੀ ਰਸਤੇ ਵਿੱਚੋਂ ਨਗਰ ਕੀਰਤਨ ਆਵੇਗਾ, ਸ਼ਰਧਾ ਦੇ ਨਾਲ ਜਿੱਥੇ ਸੰਗਤ ਦੀ ਸੇਵਾ ਕੀਤੀ ਜਾਵੇਗੀ ਉੱਥੇ ਗੁਰੂ ਸਾਹਿਬ ਦਾ ਸਵਾਗਤ ਫੁੱਲਾਂ ਨਾਲ ਕੀਤਾ ਜਾਵੇਗਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਮਾਗਮ ਲਈ ਹਰੇਕ ਸੰਸਥਾ, ਗੁਰੂਦੁਆਰਾ ਪ੍ਰਬੰਧਕ ਕਮੇਟੀਆਂ, ਦੇਸ਼ ਵਿਦੇਸ਼ ਦੀਆਂ ਮਹਾਨ ਸ਼ਖਸ਼ੀਅਤਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ ਅਤੇ ਦਿੱਲੀ ਗੁਰਦੁਆਰਾ ਸੀਸਗੰਜ ਤੋਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮਗਰੋਂ 17 ਨਵੰਬਰ ਤੋਂ ਨਗਰ ਕੀਰਤਨ ਸ੍ਰੀ ਨਗਰ ਤੋਂ ਆਰੰਭ ਹੋ ਕੇ ਅਨੰਦਪੁਰ ਸਾਹਿਬ ਪਹੁੰਚੇਗਾ ਅਤੇ ਇਸੇ ਹੀ ਤਰ੍ਹਾਂ ਦੋ ਨਗਰ ਕੀਰਤਨ ਮਾਲਵੇ ਦੀ ਧਰਤੀ ਤੋਂ ਤੇ ਇੱਕ ਨਗਰ ਕੀਰਤਨ ਮਾਝੇ ਦੀ ਧਰਤੀ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੇ, ਜਿੱਥੇ ਕਿ ਬਹੁਤ ਵੱਡੇ ਪ੍ਰੋਗਰਾਮ ਉਲੀਕੇ ਗਏ ਹਨ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਬੋਲਦੇ ਸ ਸੌਂਦ ਨੇ ਦੱਸਿਆ ਕਿ ਵਿਰਾਸਤ -ਏ -ਖਾਲਸਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਵਾਲੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ। 

ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਜਾਵੇਗਾ। ਕੈਬਿਨਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ। 

ਇਸੇ ਦਿਨ ਪੰਜ ਪਿਆਰਾ ਪਾਰਕ ਵਿਚ “ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ” ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਹ ਸ਼ੋ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ 25 ਨਵੰਬਰ ਨੂੰ ਸ਼ਾਮ 7 ਵਜੇ ਮਿਸ਼ਾਲ ਏ ਸ਼ਹਾਦਤ ਦੀ ਰੋਸ਼ਨੀ ਵਿੱਚ ਸੂਬੇ ਭਰ ਦੀਆਂ ਸਰਕਾਰੀ ਇਮਾਰਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਕਰਦੇ ਹੋਏ ਰੁਸ਼ਨਾਇਆ ਜਾਵੇਗਾ, ਇਸ ਦੇ ਲਈ ਸਮੁੱਚੀ ਸੰਗਤ ਨੂੰ ਵੀ ਬੇਨਤੀ ਕੀਤੀ ਜਾਵੇਗੀ।

ਇਸ ਮੌਕੇ ਸ੍ਰੀ ਦੀਪਕ ਬਾਲੀ ਨੇ ਸਾਰੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਲਈ ਇੱਕ ਸੇਵਾਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੰਦੇ ਕਿਹਾ ਕਿ ਗੁਰੂ ਸਾਹਿਬ ਦੀ ਲਸਾਨੀ ਸ਼ਹਾਦਤ ਨੂੰ ਨੌਜਵਾਨ ਪੀੜੀ ਤੱਕ ਪਹੁੰਚਾਉਣ ਲਈ ਇਹਨਾਂ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਈਏ। ਇਸ ਮੌਕੇ ਮੰਤਰੀ ਸਾਹਿਬਾਨ ਨੇ ਸਮਾਗਮ ਲਈ ਤਿਆਰ ਕੀਤਾ ਗਿਆ ਲੋਗੋ ਵੀ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ।

ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚ ਕਰਵਾਇਆ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਮੰਤਰੀ ਸਾਹਿਬਾਨ ਨਾਲ ਸਾਂਝੀ ਕੀਤੀ। ਹੋਰਨਾਂ ਤੋਂ ਇਲਾਵਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ,  ਮੇਅਰ ਸ ਜਤਿੰਦਰ ਸਿੰਘ ਮੋਤੀ ਭਾਟੀਆ, ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ, ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ, ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ ਅਤੇ ਸ਼੍ਰੀਮਤੀ ਪਰਮਜੀਤ ਕੌਰ, ਪਾਰਟੀ ਆਗੂ  ਸ੍ਰੀ ਜਸਕਰਨ ਸਿੰਘ ਬਦੇਸ਼ਾ, ਸ੍ਰੀ ਪ੍ਰਭਬੀਰ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਸੰਧੂ ਅਤੇ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Tarunpreet Singh Sond , Shery Kalsi , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD