Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕਮਿਸ਼ਨਰੇਟ ਪੁਲਿਸ ਵੱਲੋਂ 200 ਗ੍ਰਾਮ ਹੈਰੋਇਨ ਤੇ ਪਿਸਤੌਲ ਸਮੇਤ 2 ਕਾਬੂ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 10 Oct 2025

Last updated on: Oct 11, 2025, 11:08 IST

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸੀ.ਆਈ.ਏ. ਸਟਾਫ਼ ਟੀਮ ਨੇ 2 ਵੱਖ-ਵੱਖ ਮੁਕੱਦਮਿਆਂ ਵਿੱਚ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 200 ਗ੍ਰਾਮ ਹੈਰੋਇਨ, ਇੱਕ ਪਿਸਤੌਲ .32 ਬੋਰ ਸਮੇਤ 2 ਜ਼ਿੰਦਾ ਰੋਂਦ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਸੀਪੀ (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ ਏਸੀਪੀ ( ਇਨਵੈਸਟੀਗੇਸ਼ਨ) ਜੇਅੰਤ ਪੂਰੀ, ਏਡੀਸੀਪੀ ਪਰਮਜੀਤ ਸਿੰਘ ਅਤੇ ਏ ਸੀ ਪੀ-ਡੀ ਅੰਬਰਵੀਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ, ਇੰਚਾਰਜ ਸੀ ਆਈ ਏ ਸਟਾਫ਼ ਜਲੰਧਰ ਦੀ ਟੀਮ ਨੇ ਇਹ ਸਫਲ ਕਾਰਵਾਈਆਂ ਕੀਤੀਆਂ।

6.10.2025 ਨੂੰ ਚੈਕਿੰਗ ਜੌਰਾਨ ਦਕੋਹਾ ਫਾਟਕ ਪੁਲ ਜਲੰਧਰ ਨੇੜੇ ਪੁਲਿਸ ਪਾਰਟੀ ਨੂੰ ਸੁਚਨਾ ਮਿਲੀ ਕਿ ਇੱਕ ਵਿਅਕਤੀ ਨਾਜਾਇਜ਼ ਅਸਲੇ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਨਿਯਤ ਨਾਲ ਘੁੰਮ ਰਿਹਾ ਹੈ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਮੌਕੇ 'ਤੇ ਦਵਿੰਦਰ ਕੁਮਾਰ ਵਾਸੀ ਧੰਨੋਵਾਲੀ, ਜਲੰਧਰ ਨੂੰ ਕਾਬੂ ਕੀਤਾ, ਜਿਸਦੇ ਕਬਜ਼ੇ 'ਚੋਂ ਇੱਕ ਪਿਸਤੌਲ .32 ਬੋਰ ਅਤੇ 02 ਜਿੰਦਾ ਰੋਂਦ ਬਰਾਮਦ ਕੀਤੇ ਗਏ। ਇਸ ਸੰਬੰਧੀ ਮੁਕੱਦਮਾ ਨੰਬਰ 287 ਮਿਤੀ 06.10.2025 ਅਧੀਨ ਧਾਰਾ 25-54-59 ਆਰਮਜ਼ ਤਹਿਤ ਥਾਣਾ ਰਾਮਾਮੰਡੀ ਜਲੰਧਰ ਵਿੱਚ ਦਰਜ ਕੀਤਾ ਗਿਆ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਕ ਹੋਰ ਕਾਰਵਾਈ ਦੌਰਾਨ ਮਿਤੀ 07.10.2025 ਨੂੰ ਸੀ ਆਈ ਏ ਸਟਾਫ਼ ਜਲੰਧਰ ਦੀ ਦੂਸਰੀ ਪੁਲਿਸ ਟੀਮ ਵੱਲੋਂ ਨੇੜੇ ਟਰਾਂਸਪੋਰਟ ਨਗਰ ਜਲੰਧਰ ਤੋਂ ਇੱਕ ਵਿਅਕਤੀ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਭੈਣੀ ਸਿਧਵਾਂ, ਥਾਣਾ ਸਦਰ, ਜ਼ਿਲ੍ਹਾ ਤਰਨ ਤਾਰਨ ਨੂੰ ਕਾਬੂ ਕੀਤਾ ਗਿਆ, ਜਿਸਦੇ ਕਬਜ਼ੇ 'ਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਖਿਲਾਫ ਮੁਕੱਦਮਾ ਨੰਬਰ 237 ਮਿਤੀ 07.10.2025 ਅਧੀਨ ਧਾਰਾ 21-61-85 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 8, ਜਲੰਧਰ ਵਿੱਚ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਹਰਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਇੱਕ ਮੁਕੱਦਮਾ ਦਰਜ ਹੈ। ਗ੍ਰਿਫਤਾਰ ਮੁਲਜ਼ਮ ਪੁਲਿਸ ਰਿਮਾਂਡ ਅਧੀਨ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ, ਤਾਂ ਜੋ ਉਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਦੀ ਜਾਂਚ ਕੀਤੀ ਜਾ ਸਕੇ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD