Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਹਰਜੋਤ ਸਿੰਘ ਬੈਂਸ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO, Tarunpreet Singh Sond

Web Admin

Web Admin

5 Dariya News

ਗੁਰਦਾਸਪੁਰ , 10 Oct 2025

Last updated on: Oct 11, 2025, 13:19 IST

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ  ਸਾਥੀ ਕੈਬਨਿਟ ਮੰਤਰੀਆਂ ਨੇ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹਾਂ ਲਈ ਸੁਚਾਰੂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਸਮੇਂ-ਸਿਰ ਪੂਰੀ ਕਰਨ ਲਈ ਵਿਸਥਾਰਪੂਰਵਕ ਹੁਕਮ ਜਾਰੀ ਕੀਤੇ। ਸ. ਹਰਜੋਤ ਸਿੰਘ ਬੈਂਸ ਨੇ ਪੀਡਬਲਯੂਡੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨਾਲ ਮਿਲ ਕੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀ ਕਰ ਰਹੀ ਹੈ। ਮੀਟਿੰਗ ਦੌਰਾਨ ਸ. ਬੈਂਸ ਨੇ ਦੋਵੇਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਹੋਰ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬੁਨਿਆਦੀ ਢਾਂਚੇ, ਸਫਾਈ, ਰੋਸ਼ਨੀ, ਸੰਗਤ ਦੀ ਠਹਿਰ, ਟਰੈਫਿਕ ਅਤੇ ਸੁਰੱਖਿਆ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਪੂਰੇ ਕਰ ਲਏ ਜਾਣ। 

ਉਨ੍ਹਾਂ ਨੇ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਨਾਲ ਨਿਕਟ ਸਹਿਯੋਗ ਬਣਾਈ ਰੱਖਣ ਲਈ ਵੀ ਕਿਹਾ ਤਾਂ ਜੋ ਸਾਰੇ ਸਮਾਗਮ ਸ਼ਾਂਤੀਪੂਰਵਕ ਅਤੇ ਸ਼ਰਧਾ ਨਾਲ ਆਯੋਜਿਤ ਹੋਣ। ਸਿੱਖਿਆ ਮੰਤਰੀ ਨੇ ਪੀ.ਡਬਲਯੂ.ਡੀ, ਪੇਂਡੂ ਵਿਕਾਸ, ਸਥਾਨਕ ਸਰਕਾਰ ਅਤੇ ਟੂਰਿਜ਼ਮ ਵਿਭਾਗਾਂ ਨੂੰ ਪੂਰੀ ਤਾਲਮੇਲ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਨਗਰ ਕੀਰਤਨਾਂ ਦੇ ਰੂਟਾਂ ਦੀ ਸੁੰਦਰਤਾ, ਸੜਕਾਂ ਦੀ ਅਪਗ੍ਰੇਡੇਸ਼ਨ, ਸਟਰੀਟ ਲਾਈਟਾਂ ਦੀ ਮੁਰੰਮਤ, ਸਫਾਈ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਅਤੇ ਪਾਰਕਿੰਗ ਦੀ ਉਚਿਤ ਸਹੂਲਤ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ, “ਸਾਡਾ ਫਰਜ ਹੈ ਕਿ ਅਸੀਂ ਸੇਵਾਦਾਰ ਵਜੋਂ ਹਰ ਪੱਖ ਤੋਂ ਇਹਨਾਂ ਪਵਿੱਤਰ ਤੇ ਇਤਿਹਾਸਕ ਸਮਾਰੋਹਾਂ ਨੂੰ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਆਯੋਜਿਤ ਕਰੀਏ।” ਉਨ੍ਹਾਂ ਦੱਸਿਆ ਕਿ ਚਾਰ ਵੱਡੇ ਨਗਰ ਕੀਰਤਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ੁਰੂ ਹੋਣਗੇ ਅਤੇ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕੱਠੇ ਹੋਣਗੇ। 

ਪਹਿਲਾ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋ ਕੇ ਜੰਮੂ, ਪਠਾਨਕੋਟ ਤੇ ਹੁਸ਼ਿਆਰਪੁਰ ਰਾਹੀਂ ਲੰਘੇਗਾ।ਦੂਜਾ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਬਟਾਲਾ, ਬਾਬਾ ਬਕਾਲਾ ਤੇ ਅੰਮ੍ਰਿਤਸਰ ਰਾਹੀ, ਤੀਜਾ ਫਰੀਦਕੋਟ ਤੋਂ ਫਿਰੋਜ਼ਪੁਰ, ਲੁਧਿਆਣਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਰਾਹੀਂ, ਅਤੇ ਚੌਥਾ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਬਠਿੰਡਾ, ਸੰਗਰੂਰ, ਪਟਿਆਲਾ ਅਤੇ ਮੋਹਾਲੀ ਰਾਹੀਂ ਲੰਘੇਗਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਵਿਖੇ ਕੀਰਤਨ ਦਰਬਾਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਜਾਣਗੇ ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਸ਼ਹੀਦੀ ਨੂੰ ਪ੍ਰਗਟ ਕਰਨਗੇ। 

ਇਸ ਤਰ੍ਹਾਂ ਦੇ ਸ਼ੋਅ 1 ਨਵੰਬਰ ਤੋਂ 18 ਨਵੰਬਰ ਤਕ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਗੁਰੂ ਕੇ ਮਹਲ (ਗੁਰੂ ਸਾਹਿਬ ਦੇ ਜਨਮ ਸਥਾਨ) ਅਤੇ ਨੇੜਲੇ ਵਿਰਾਸਤੀ ਥਾਵਾਂ ਦੀ ਸੁੰਦਰਤਾ ਲਈ ਕੰਮ ਜਾਰੀ ਹੈ। ਸ. ਬੈਂਸ ਨੇ ਦੱਸਿਆ ਕਿ ਮੁੱਖ ਸਮਾਰੋਹ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ ਜਿੱਥੇ ਇੱਕ ਕਰੋੜ ਤੋਂ ਵੱਧ ਸੰਗਤ ਦੇ ਪਹੁੰਚਣ ਦੀ ਆਸ ਹੈ। 

“ਚੱਕ ਨਾਨਕੀ” ਨਾਮਕ ਟੈਂਟ ਸਿਟੀ ਵਿਚ ਹਰ ਰੋਜ਼ 11,000 ਤੋਂ ਵੱਧ ਸੰਗਤਾਂ ਦੀ ਰਿਹਾਇਸ਼ ਦਾ ਪ੍ਰਬੰਧ ਹੋਵੇਗਾ। ਤਿੰਨ ਦਿਨਾਂ ਦੇ ਸਮਾਰੋਹਾਂ ਵਿੱਚ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਪ੍ਰਦਰਸ਼ਨੀ, ਗੁਰੂ ਜੀ ਦੇ ਜੀਵਨ ਉੱਤੇ ਡਰੋਨ ਸ਼ੋਅ ਅਤੇ “ਸ਼ਹਾਦਤ ਦੀ ਲੋਅ” ਸਮੇਤ ਕਈ ਕਾਰਜ ਸ਼ਾਮਲ ਹੋਣਗੇ। 

ਨੌਵੇਂ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਭਾਈ ਜੈਤਾ ਜੀ ਸਮਾਰਕ ਵਿਖੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਇਤਿਹਾਸਕ ਵਿਸ਼ੇਸ਼ ਸੈਸ਼ਨ ਵੀ ਆਯੋਜਿਤ ਕੀਤਾ ਜਾਵੇਗਾ। ਮੀਟਿੰਗਾਂ ਵਿੱਚ ਹਾਜ਼ਰ ਹੋਰ ਪ੍ਰਮੁੱਖ ਵਿਅਕਤੀਆਂ ਵਿੱਚ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਸੀਨੀਅਰ ਅਧਿਕਾਰੀ, ਧਾਰਮਿਕ ਆਗੂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਸਨ।

ਅੰਤ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਇਹ ਪਵਿੱਤਰ ਸਮਾਰੋਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਲਗਨ ਨਾਲ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਸੰਗਤ ਨੂੰ ਅਧਿਆਤਮਕਤਾ ਅਤੇ ਪ੍ਰਬੰਧਕੀ ਸੁਚਾਰੂਪਣ ਦਾ ਵਿਲੱਖਣ ਮਿਲਾਪ ਅਨੁਭਵ ਹੋਵੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Tarunpreet Singh Sond

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD