Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਸਰਕਾਰ ਨੇ ਪੂਰੀ ਕੀਤੀ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ, ਹੁਣ ਪਰੇਸ਼ਾਨ ਨਹੀਂ ਹੋਣਗੇ ਸ਼ਰਧਾਲੂ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਤਿਹਾਸਕ ਸ਼ਿਵ ਮੰਦਰ ਵਾਲੀ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਾਇਲ, ਖੰਨਾ, (ਲੁਧਿਆਣਾ) , 10 Oct 2025

Last updated on: Oct 11, 2025, 13:43 IST

ਪਾਇਲ ਖੇਤਰ ਦੇ ਇਤਿਹਾਸਕ ਭਗਵਾਨ ਸ਼ਿਵ ਮੰਦਰ ਵੱਲ ਜਾਣ ਵਾਲੀ ਸੜਕ ਹੁਣ ਬਣਨ ਲੱਗੀ ਹੈ। ਕਈ ਸਾਲਾਂ ਤੋਂ ਟੁੱਟੀ ਹੋਈ ਇਸ ਸੜਕ ਕਾਰਨ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਆਉਣ ਸਮੇਂ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪੰਜਾਬ ਸਰਕਾਰ ਦੇ ਯਤਨਾਂ ਨਾਲ ਇਹ ਸੁਪਨਾ ਸਾਕਾਰ ਹੋ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ  ਨੀਂਹ ਪੱਥਰ ਰੱਖ ਕੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।

ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਇਹ ਸੜਕ ਖਰਾਬ ਹੋਣ ਕਾਰਨ ਕਾਫੀ ਸਾਲਾਂ ਤੋਂ ਲੋਕਾਂ ਦੀ ਮੁੱਖ ਮੰਗ ਬਣੀ ਹੋਈ ਸੀ। ਉਨ੍ਹਾਂ ਨੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ। ਇਸ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸ਼ਿਵ ਮੰਦਰ ਤੱਕ ਜਾਣ ਵਾਲੀ ਸੜਕ ਦੀ ਉਸਾਰੀ ਸਭ ਤੋਂ ਪਹਿਲਾਂ ਸ਼ੁਰੂ ਕੀਤੀ ਜਾਵੇ। 

ਇਹ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਦਾ ਸਪੱਸ਼ਟ ਉਦਾਹਰਨ ਹੈ ਕਿ ਸਰਕਾਰ ਹਰੇਕ ਧਾਰਮਿਕ ਤੇ ਆਮ ਜਨਹਿਤ ਦੇ ਕੰਮ ਵਿੱਚ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸਿਰਫ਼ ਸ਼ਰਧਾਲੂਆਂ ਨੂੰ ਹੀ ਨਹੀਂ, ਸਗੋਂ ਪੂਰੇ ਪਾਇਲ ਖੇਤਰ ਨੂੰ ਸੁਵਿਧਾ ਮਿਲੇਗੀ। 

ਇਹ ਸੜਕ ਅਗਲੇ ਤਿੰਨ ਤੋਂ ਚਾਰ ਮਹੀਨਿਆਂ ਵਿੱਚ ਪੂਰੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਲੋਕਾਂ ਦੀ ਸਹੂਲਤ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਹੈ।  ਮੰਦਿਰ ਦੇ ਪੁਜਾਰੀ ਨੇ ਵੀ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਹ ਮੰਦਿਰ ਸਦੀਆਂ ਪੁਰਾਣਾ ਹੈ ਅਤੇ ਹਰ ਸਾਲ ਹਜ਼ਾਰਾਂ ਸ਼ਰਧਾਲੂ ਇੱਥੇ ਦਰਸ਼ਨ ਲਈ ਆਉਂਦੇ ਹਨ। 

ਪਹਿਲਾਂ ਸ਼ਰਧਾਲੂਆਂ ਨੂੰ ਚਿੱਕੜ ਤੇ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਸੀ, ਪਰ ਹੁਣ ਇਹ ਸਮੱਸਿਆ ਖਤਮ ਹੋ ਜਾਵੇਗੀ। ਸਾਰੇ ਆਏ ਹੋਏ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਰਜ ਇਲਾਕੇ ਦੀ ਲੰਬੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਕਾਰ ਦੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।

ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਉਪ ਪ੍ਰਧਾਨ ਏ.ਪੀ. ਜੱਲਾ, ਬੂਟਾ ਸਿੰਘ ਰਾਣੋ, ਕੌਂਸਲਰ ਸੁਖਪ੍ਰੀਤ ਸਿੰਘ ਸੋਹੀ ਆਦਿ ਹਾਜ਼ਰ ਸਨ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD