Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ, ਤਰਨਪ੍ਰੀਤ ਸੌਂਦ ਨੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਦਿੱਤੀ ਜਾਣਕਾਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO, Tarunpreet Singh Sond, Ranbir Singh Bhullar, Rajneesh Kumar Dahiya, Naresh Kataria, Fauja Singh Sarari, Deepshikha Sharma, DC Ferozepur, Deputy Commissioner Ferozepur, Ferozepur

5 Dariya News

5 Dariya News

5 Dariya News

ਫਿਰੋਜ਼ਪੁਰ , 11 Oct 2025

Last updated on: Oct 11, 2025, 15:53 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ ਵੱਖ ਧਾਰਮਿਕ ਸਮਾਗਮਾਂ  ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਡੀ.ਸੀ ਦਫਤਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਸ. ਹਰਭਜਨ ਸਿੰਘ ਈ.ਟੀ.ਓ, ਸ. ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵੱਲੋਂ ਕੀਤੀ ਗਈ। 

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ਼੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ ਅਤੇ ਸ੍ਰੀ ਸੰਜੀਵ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ (ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀ ਕਰ ਰਹੀ ਹੈ।  

ਜਿਸ ਦੇ ਸਬੰਧ ਵਿੱਚ ਵੱਖ ਵੱਖ ਸਥਾਨਾਂ ਤੋਂ ਨਗਰ ਕੀਰਤਨ ਕੱਢੇ ਜਾਣਗੇ ਅਤੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੁ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਸਵੇਰੇ 8.00 ਵਜੇ ਆਰੰਭ ਹੋ ਕੇ ਫਿਰੋਜ਼ਪੁਰ ਵਿਖੇ ਪਹੁੰਚੇਗਾ, ਫਿਰੋਜ਼ਪੁਰ ਵਿਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਮੋਗਾ, ਜਗਰਾਓ, ਲੁਧਿਆਣਾ ਤੇ ਹੋਰ ਵੱਖ ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਹੰਚੇਗਾ। 

ਉਨ੍ਹਾਂ ਕਿਹਾ ਕਿ 18 ਨਵੰਬਰ ਤੋਂ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਕੁੱਲ 4 ਨਗਰ ਕੀਰਤਨ ਕੱਢੇ ਜਾਣਗੇ ਜੋ ਕਿ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਖੇ ਪਹੁੰਚਣਗੇ। ਇਹ ਚਾਰੇ ਨਗਰ ਕੀਰਤਨ ਪੰਜਾਬ ਦੇ ਜਿਆਦਾਤਰ ਹਿੱਸਿਆ ਨੂੰ ਕਵਰ ਕਰਨਗੇ। ਇਸ ਤੋਂ ਇਲਾਵਾ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਨੂੰ ਦਰਸਾਉਂਦੇ 1 ਨਵੰਬਰ ਤੋਂ 18 ਨਵੰਬਰ ਤੱਕ ਵੱਖ ਵੱਖ ਸ਼ਹਿਰ ਵਿੱਚ ਲਾਈਟ ਐਂਡ ਸਾਂਊਡ ਸ਼ੋਅ ਚਲਾਏ ਜਾਣਗੇ ਅਤੇ ਫਿਰੋਜ਼ਪੁਰ ਵਿੱਚ ਵੀ ਲਾਈਟ ਐਂਡ ਸਾਂਊਂਡ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਹਾਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਸ਼ਿਰਕਤ ਕਰੇਗੀ। 23 ਤੋਂ 25 ਤੱਕ ਸ੍ਰੀ ਆਨੰਦਰਪੁਰ ਸਾਹਿਬ ਵਿੱਖ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾਣਗੇ।

ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮਾਂ ਦੀਆਂ ਤਿਆਰੀਆਂ ਜਿਵੇਂ ਕਿ ਸੜਕਾਂ ਦੀ ਮੁਰੰਮਤ, ਸਾਫ-ਸਫਾਈ, ਲਾਈਟਿੰਗ, ਰੂਟ ਪਲਾਨ ਆਦਿ ਪਹਿਲਾਂ ਤੋਂ ਹੀ ਕਰ ਲਈਆਂ ਜਾਣ ਅਤੇ ਇਹ ਡਿਊਟੀ ਸੇਵਾ ਸ਼ਰਧਾ ਦੀ ਭਾਵਨਾ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਅਤੇ ਨਗਰ ਕੀਰਤਨ ਵਾਲੇ ਦਿਨ ਧਾਰਮਿਕ ਮਰਿਆਦਾ ਦਾ ਪੂਰਾ ਖਿਆਲ ਰੱਖਿਆ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰ ਸ. ਹਰਭਜਨ ਸਿੰਘ ਈ.ਟੀ.ਓ, ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਐਡਵਾਈਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਲਾਸਾਨੀ ਹੈ ਜਿਸ ਦੀ ਮਿਸਾਲ ਦੁਨੀਆਂ ਵਿੱਚ ਨਹੀਂ ਮਿਲਦੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਪ੍ਰਦੇਸ਼ ਪੱਧਰ ਤੇ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਅਪੀਲ ਹੈ ਕਿ ਧਰਮ ਤੇ ਜਾਤੀ ਨੂੰ ਪਿੱਛੇ ਛੱਡਦੇ ਹੋਏ ਗੁਰੂ ਸਾਹਿਬਾਨ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ/ਸਮਾਗਮਾਂ ਵਿੱਚ ਸ਼ਾਮਲ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸ਼ਹੀਦੀ ਸਮਾਗਮਾਂ ਦਾ ਹਿੱਸਾ ਬਣਕੇ ਇਸ ਨੂੰ ਸ਼ਰਧਾ ਨਾਲ ਮਨਾਉਣ ਤਾਂ ਜੋ ਇਨ੍ਹਾਂ ਲਾਸਾਨੀ ਕੁਰਬਾਨੀਆਂ ਨੂੰ ਦੇਸ਼ ਦੁਨੀਆਂ ਦੇ ਲੋਕਾਂ ਤੇ ਨੋਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਿੱਧੀ ਕੁਮੁਦ ਬੰਬਾਹ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Tarunpreet Singh Sond , Ranbir Singh Bhullar , Rajneesh Kumar Dahiya , Naresh Kataria , Fauja Singh Sarari , Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD