Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਯਾਦਗਾਰੀ ਸਾਬਿਤ ਹੋਵੇਗਾ - ਹਰਜੋਤ ਬੈਂਸ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਰੋਹ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 20 ਨਵੰਬਰ ਨੂੰ ਮੋਗਾ ਵਿੱਚੋਂ ਗੁਜਰੇਗਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO, Tarunpreet Singh Sond,Amandeep Kaur Arora, Amritpal Singh Sukhanand, Devinderjeet Singh Laddi Dhose, Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 11 Oct 2025

Last updated on: Oct 11, 2025, 16:14 IST

ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਰੋਹਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਪੰਜਾਬ ਸਰਕਾਰ  ਇਸਨੂੰ ਵਿਸ਼ਵ ਪੱਧਰੀ ਸਮਾਰੋਹ ਦੇ ਤੌਰ ਤੇ ਮਨਾ ਰਹੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੈਬਨਿਟ ਟੀਮ ਨੇ ਅੱਜ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਇਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲਿਆ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ, ਲੋਕ ਨਿਰਮਾਣ  ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨੇ ਮੋਗਾ ਵਿਖੇ ਮੀਟਿੰਗ ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਨਾਲ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ,  ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ, ਐਸ.ਐਸ.ਪੀ. ਸ੍ਰੀ ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੂਮਿਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਤੋਂ ਇਲਾਵਾ ਮੋਗਾ ਦੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀ ਕਰ ਰਹੀ ਹੈ। ਮੀਟਿੰਗ ਦੌਰਾਨ ਸ. ਬੈਂਸ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬੁਨਿਆਦੀ ਢਾਂਚੇ, ਸਫਾਈ, ਰੋਸ਼ਨੀ, ਸੰਗਤ ਦੇ ਟਿਕਾਣੇ, ਟਰੈਫਿਕ ਅਤੇ ਸੁਰੱਖਿਆ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਪੂਰੇ ਕਰ ਲਏ ਜਾਣ। 

ਉਨ੍ਹਾਂ ਨੇ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਨਾਲ ਨਿਕਟ ਸਹਿਯੋਗ ਬਣਾਈ ਰੱਖਣ ਲਈ ਵੀ ਕਿਹਾ ਤਾਂ ਜੋ ਸਾਰੇ ਸਮਾਗਮ ਸ਼ਾਂਤੀਪੂਰਵਕ ਅਤੇ ਸ਼ਰਧਾ ਨਾਲ ਆਯੋਜਿਤ ਹੋਣ। ਸਿੱਖਿਆ ਮੰਤਰੀ ਨੇ ਪੀ.ਡਬਲਯੂ.ਡੀ, ਪੇਂਡੂ ਵਿਕਾਸ, ਸਥਾਨਕ ਸਰਕਾਰ ਅਤੇ ਟੂਰਿਜ਼ਮ ਵਿਭਾਗਾਂ ਨੂੰ ਪੂਰੀ ਤਾਲਮੇਲ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਨਗਰ ਕੀਰਤਨਾਂ ਦੇ ਰੂਟਾਂ ਦੀ ਸੁੰਦਰਤਾ, ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸੁਧਾਰ, ਸਫਾਈ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਅਤੇ ਪਾਰਕਿੰਗ ਦੀ ਉਚਿਤ ਸਹੂਲਤ ਯਕੀਨੀ ਬਣਾਈ ਜਾ ਸਕੇ।  

ਸਾਫ ਸਫਾਈ ਦੀਆਂ ਤਿਆਰੀਆਂ ਦਾ ਜਾਇਜਾ ਲਿਆ, ਨਗਰ ਕੀਰਤਨ ਅਤੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵੱਧ ਤੋਂ ਵੱਧ ਸੰਗਤ ਦੀ ਸ਼ਮੂਲੀਅਤ ਲਈ ਪ੍ਚਾਰ ਕੀਤਾ ਜਾਵੇ। ਉਨ੍ਹਾਂ ਕਿਹਾ, “ਸਾਡਾ ਫਰਜ ਹੈ ਕਿ ਅਸੀਂ ਸੇਵਾਦਾਰ ਵਜੋਂ ਹਰ ਪੱਖ ਤੋਂ ਇਹਨਾਂ ਪਵਿੱਤਰ ਤੇ ਇਤਿਹਾਸਕ ਸਮਾਰੋਹਾਂ ਨੂੰ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਆਯੋਜਿਤ ਕਰੀਏ।”  ਮੀਟਿੰਗ ਤੋਂ ਬਾਅਦ ਉਹਨਾਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਹਰ ਹੰਭਲਾ ਕਰ ਰਹੀ ਹੈ ਕਿ ਇਹ ਸ਼ਤਾਬਦੀ ਇੱਕ ਯਾਦਗਾਰ ਹੋਵੇ। 

ਗੁਰੂ ਸਾਹਿਬ ਦੀ ਕੁਰਬਾਨੀ ਸ਼ਹਾਦਤ ਅਤੇ ਉਹਨਾਂ ਦੀਆਂ ਸਿਖਿਆਵਾਂ ਨੂੰ ਕੁੱਲ ਜਹਾਨ ਤੱਕ ਪਹੁੰਚਾਇਆ ਜਾਵੇਗਾ। ਇਸ ਤਹਿਤ ਵੱਖਰੇ ਵੱਖਰੇ ਸਮਾਗਮ ਰੱਖੇ ਗਏ ਹਨ ਇਹਨਾਂ ਸਮਾਗਮਾਂ ਦੀ ਸ਼ੁਰੂਆਤ ਦਿੱਲੀ ਤੋਂ ਹੋਵੇਗੀ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਸ਼ਾਮੀ ਗੁਰਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਹੋਣਗੇ। 

1 ਨਵੰਬਰ ਤੋਂ ਲੈ ਕੇ 18 ਨਵੰਬਰ ਤੱਕ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਜਾਣਗੇ, ਮੋਗਾ ਵਿਖੇ ਵੀ ਅਲੌਕਿਕ ਲਾਈਟ ਐਂਡ ਸਾਊਂਡ ਸ਼ੋਅ ਹੋਵੇਗਾ ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਬਾਰੇ ਉਹਨਾਂ ਦੀ ਸ਼ਹਾਦਤ ਬਾਰੇ ਦੱਸਿਆ ਜਾਵੇਗਾ। ਇਸਦੇ ਨਾਲ ਹੀ ਚਾਰ ਨਗਰ ਕੀਰਤਨ ਆਯੋਜਿਤ ਕਰਵਾਏ ਜਾਣਗੇ ਜਿਸ ਵਿੱਚੋਂ ਪਹਿਲਾ ਨਗਰ ਕੀਰਤਨ 18 ਨਵੰਬਰ ਨੂੰ ਸ਼ਾਮੀ ਸ਼੍ਰੀ ਨਗਰ ਵਿਖੇ,19 ਨਵੰਬਰ ਨੂੰ ਜੰਮੂ ਕਸ਼ਮੀਰ ਤੋਂ ਮਾਨਯੋਗ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਜੰਮੂ ਕਸ਼ਮੀਰ, ਸੰਤ ਮਹਾਂਪੁਰਖ ਤੇ ਹੋਰ ਰੱਬੀ ਰੂਹਾਂ ਉਹਨਾਂ ਦੀ ਰਹਿਨੁਮਾਈ ਹੇਠ ਸ਼੍ਰੀ ਨਗਰ ਤੋਂ ਨਗਰ ਕੀਰਤਨ ਸ਼ੁਰੂ ਹੁੰਦਾ ਹੋਇਆ ਵਾਇਆ ਜੰਮੂ ਪਠਾਨਕੋਟ ਹੁੰਦੇ 22 ਤਾਰੀਖ ਨੂੰ ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। 

ਦੂਸਰਾ ਨਗਰ ਕੀਰਤਨ 20 ਨਵੰਬਰ ਨੂੰ ਗੁਰਦਾਸਪੁਰ ਤੋਂ ਸ਼ੂਰੂ ਹੋਵੇਗਾ ਬਟਾਲਾ, ਬਾਬਾ ਬਕਾਲਾ ਹੁੰਦੇ ਹੋਏ, ਅੰਮ੍ਰਿਤਸਰ ਹੁੰਦੇ ਹੋਏ ਜਲੰਧਰ ਫਗਵਾੜਾ, ਨਵਾਂ ਸ਼ਹਿਰ, ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਤੀਸਰਾ ਨਗਰ ਕੀਰਤਨ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਆਰੰਭਿਆ ਜਾਵੇਗਾ ਤੇ ਵਾਇਆ ਬਠਿੰਡਾ, ਸੰਗਰੂਰ, ਪਟਿਆਲਾ, ਮੋਹਾਲੀ ਹੁੰਦੇ ਹੋਏ ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। 

ਚੌਥਾ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਸਵੇਰੇ 8 ਵਜੇ ਬਾਬਾ ਫਰੀਦ ਜੀ ਦੇ ਅਸਥਾਨ ਤੋਂ ਆਰੰਭ ਹੋਵੇਗਾ ਵਾਇਆ ਫਿਰੋਜਪੁਰ ਹੁੰਦੇ ਹੋਏ ਮੋਗਾ ਵਿੱਚੋਂ ਗੁਜਰੇਗਾ। ਚਾਰੋਂ ਨਗਰ ਕੀਰਤਨ 22 ਨਵੰਬਰ ਨੂੰ ਸ਼੍ਰੀ ਆਨੰਦਪੁਰ  ਸਾਹਿਬ ਵਿਖੇ ਪਹੁੰਚ ਜਾਣਗੇ। 23, 24, 25 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਸਮਾਗਮ ਹੋ ਰਹੇ ਹਨ। 23 ਨੂੰ ਸਰਵ ਧਰਮ ਸੰਮੇਲਨ, ਸ਼ਾਮੀ ਤਿੰਨੋਂ ਦਿਨ ਕੀਰਤਨ ਦਰਬਾਰ ਹੋਵੇਗਾ। 

ਪੂਰੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਮਸ਼ਾਲਾਂ ਦੇ ਨਾਲ ਰੌਸ਼ਨ ਕੀਤਾ ਜਾਵੇਗਾ। ਤਿੰਨੋਂ ਦਿਨ ਡਰੋਨ ਸ਼ੋਅ ਵੀ ਹੋਣ ਜਾ ਰਿਹਾ ਹੈ। 25 ਤਾਰੀਖ ਨੂੰ ਸਰਬੱਤ ਦੀ ਭਲਾਈ ਲਈ ਇਕੱਤਰਤਾ ਹੋਵੇਗੀ। ਅੰਤ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਇਹ ਪਵਿੱਤਰ ਸਮਾਰੋਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਲਗਨ ਨਾਲ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਸੰਗਤ ਨੂੰ ਆਤਮਕਤਾ ਅਤੇ ਪ੍ਰਬੰਧਕੀ ਸੁਚਾਰੂਪਣ ਦਾ ਵਿਲੱਖਣ ਮਿਲਾਪ ਅਨੁਭਵ ਹੋਵੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Tarunpreet Singh Sond , Amandeep Kaur Arora , Amritpal Singh Sukhanand , Devinderjeet Singh Laddi Dhose , Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD