Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਸਵਿੰਦਰ ਸਿੰਘ ਰਮਦਾਸ ਵੱਲੋਂ ਪਿੰਡ ਵਣਚੜੀ ਵਿੱਚ 121.95 ਲੱਖ ਦੀ ਲਾਗਤ ਨਾਲ ਨਵੀਂ ਜਲ ਸਪਲਾਈ ਸਕੀਮ ਦਾ ਰੱਖਿਆ ਨੀਂਹ ਪੱਥਰ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 11 Oct 2025

Last updated on: Oct 11, 2025, 17:49 IST

ਆਮ ਆਦਮੀ ਪਾਰਟੀ ਦੇ ਅਟਾਰੀ ਹਲਕੇ ਤੋਂ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਅੱਜ ਪਿੰਡ ਵਣਚੜੀ ਵਿੱਚ NABARD ਯੋਜਨਾ ਅਧੀਨ ਤਿਆਰ ਕੀਤੀ ਗਈ ਨਵੀਂ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ ਗਿਆ । ਇਹ ਪ੍ਰੋਜੈਕਟ ਕੁੱਲ ₹121.95 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ, ਜੋ ਇਲਾਕੇ ਦੇ ਸੈਂਕੜਿਆਂ ਪਰਿਵਾਰਾਂ ਨੂੰ ਸਾਫ਼ ਅਤੇ ਲਗਾਤਾਰ ਪੀਣ ਵਾਲਾ ਪਾਣੀ ਪ੍ਰਦਾਨ ਕਰੇਗਾ।

ਇਸ ਸਕੀਮ ਅਧੀਨ 450 ਫੁੱਟ ਡੂੰਘਾ ਟਿਊਬਵੈੱਲ ਖੋਦਿਆ ਜਾਵੇਗਾ, 75000 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਤਿਆਰ ਕੀਤੀ ਜਾਵੇਗੀ । ਪੂਰੇ ਪਿੰਡ ਵਿੱਚ ਲਗਭਗ 15,595 ਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਵੇਗੀ ਤਾਂ ਜੋ ਹਰ ਘਰ ਤੱਕ ਪਾਣੀ ਦੀ ਸਹੂਲਤ ਪਹੁੰਚ ਸਕੇ। ਇਸ ਪ੍ਰੋਜੈਕਟ ਲਈ 12.5 BHP ਦੀ ਮੋਟਰ ਅਤੇ 8 ਕਿਲੋਵਾਟ ਦਾ ਜਨਰੇਟਰ ਲਗਾਇਆ ਜਾਵੇਗਾ, ਜੋ ਨਿਰੰਤਰ ਸਪਲਾਈ ਯਕੀਨੀ ਬਣਾਉਣ ਵਿੱਚ ਸਹਾਇਕ ਹੋਵੇਗਾ।

ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਹਰੇਕ ਨਾਗਰਿਕ ਦਾ ਮੂਲ ਅਧਿਕਾਰ ਹੈ ਅਤੇ ਸਰਕਾਰ ਇਸ ਹੱਕ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਉਨ੍ਹਾਂ ਕਿਹਾ ਕਿ ਪਾਣੀ ਸਪਲਾਈ ਸਕੀਮਾਂ ਨਾਲ ਨਾ ਸਿਰਫ਼ ਪਿੰਡ ਵਾਸੀਆਂ ਨੂੰ ਸਿਹਤਮੰਦ ਜੀਵਨ ਮਿਲੇਗਾ, ਸਗੋਂ ਮਹਿਲਾਵਾਂ ਅਤੇ ਬੱਚਿਆਂ ਨੂੰ ਵੀ ਪਾਣੀ ਲਿਆਉਣ ਲਈ ਹੋਣ ਵਾਲੀ ਮਿਹਨਤ ਤੋਂ ਰਾਹਤ ਮਿਲੇਗੀ। ਵਿਧਾਇਕ ਰਮਦਾਸ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਪਿੰਡਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ।

ਇਸ ਮੌਕੇ ਪਿੰਡ ਦੇ ਸਰਪੰਚਾਂ, ਪੰਚਾਂ ਅਤੇ ਨਿਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਮਾਨ ਸਰਕਾਰ ਨੇ ਅਸਲ ਮਾਇਨੇ ਵਿੱਚ ਪਿੰਡਾਂ ਦੇ ਵਿਕਾਸ ਦੀ ਦਿਸ਼ਾ ਵਿੱਚ ਵੱਡੇ ਕਦਮ ਚੁੱਕੇ ਹਨ।

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD