Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

3.94 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ - ਚੇਤਨ ਸਿੰਘ ਜੌੜਾਮਾਜਰਾ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ 16 ਕਿਲੋਮੀਟਰ ਲੰਬਾਈ ਵਾਲੀਆਂ ਤਿੰਨ ਸੜਕਾਂ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 11 Oct 2025

Last updated on: Oct 11, 2025, 18:15 IST

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਲਕੇ ਦੀਆਂ 16 ਕਿਲੋਮੀਟਰ ਲੰਬਾਈ ਵਾਲੀਆਂ ਤਿੰਨ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। 3.94 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ ਹਲਕੇ ਦੇ ਦਰਜਨਾਂ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਗੱਲ ਤੋਂ ਪੂਰੀ ਗੰਭੀਰ ਹੈ ਕਿ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕਾਂ ਪ੍ਰਦਾਨ ਕੀਤੀਆਂ ਜਾਣ।

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ 274.57 ਲੱਖ ਰੁਪਏ ਦੀ ਲਾਗਤ ਨਾਲ ਤਰੈਂ ਤੋਂ ਮੱਦੋ ਮਾਜਰਾ, ਖੇੜੀ ਬਰਨਾ, ਗਾਜੇਵਾਸ, ਮਵੀ ਸਪਾਂ ਤੋਂ ਸਮਾਣਾ ਰੋਡ ਤੱਕ 11.50 ਕਿੱਲੋਮੀਟਰ, 66.20 ਰੁਪਏ ਦੀ ਲਾਗਤ ਨਾਲ ਬਠੋਈ ਕਲਾਂ ਤੋਂ ਮੱਦੋਮਾਜਰਾ 2.95 ਕਿੱਲੋਮੀਟਰ ਅਤੇ 53.50 ਲੱਖ ਰੁਪਏ ਦੀ ਲਾਗਤ ਨਾਲ 2 ਕਿੱਲੋਮੀਟਰ ਡਕਾਲਾ ਕਰਹਾਲੀ ਰੋੜ ਤੋਂ ਬਠੋਈ ਕਲਾਂ ਤੱਕ ਬਨਣ ਵਾਲੀਆਂ ਸੜਕਾਂ ਦੀ ਸ਼ੁਰੂਆਤ ਕਰਵਾਈ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਨੇ ਪੰਜਾਬ ਦੇ 8000 ਕਰੋੜ ਰੁਪਏ ਦੇ ਦਿਹਾਤੀ ਵਿਕਾਸ ਫੰਡ ਰੋਕੇ ਹੋਏ ਹਨ ਪਰ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿੰਡਾਂ ਦੀਆਂ ਸੜਕਾਂ ਬਣਾਉਣ ਲਈ ਵਿਸ਼ੇਸ਼ ਫੰਡ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਦੀ ਪਿਛਲੀਆਂ ਸਰਕਾਰਾਂ ਨੇ ਵੀ ਕਦੇ ਸਾਰ ਨਹੀਂ ਲਈ ਪਰੰਤੂ ਹੁਣ ਸਾਰੀਆਂ ਸੜਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਵਿਭਾਗੀ ਅਧਿਕਾਰੀ ਤੇ ਪਿੰਡਾਂ ਦੇ ਪੰਚ, ਸਰਪੰਚ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD