Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਜੋਤ ਸਿੰਘ ਬੈਂਸ ਵੱਲੋਂ ਵਿੱਦਿਆ ਦਾ ਲੰਗਰ ਲਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Daljit Singh Grewal Bhola,Kulwant Singh Sidhu,Madan Lal Bagga, Ludhiana

Web Admin

Web Admin

5 Dariya News

ਲੁਧਿਆਣਾ , 11 Oct 2025

Last updated on: Oct 11, 2025, 18:21 IST

ਅਧਿਆਪਕ ਦਿਵਸ ਨੂੰ ਸਮਰਪਿਤ, ਜ਼ਿਲ੍ਹਾ ਪੱਧਰੀ  ਮੈਗਾ ਸਮਾਗਮ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿੱਥੇ ਹਲਕਾ ਲੁਧਿਆਣਾ ਪੂਰਬੀ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 4 ਹਜ਼ਾਰ ਤੋਂ ਵੱਧ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਥਾਨਕ ਮਲਹੋਤਰਾ ਰਿਜੋਰਟ, ਜਲੰਧਰ ਬਾਈਪਾਸ ਵਿਖੇ ਰੱਖੇ ਵਿਸ਼ਾਲ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਬੈਂਸ ਨੇ ਅਧਿਆਪਕਾਂ ਨੂੰ ਵਿੱਦਿਆ ਦਾ ਲੰਗਰ ਲਾਉਣ ਵਾਲੇ ਦਾਨੀ ਦੱਸਦਿਆਂ ਕਿਹਾ ਕਿ ਇਹ ਸਾਡੇ ਰਾਸ਼ਟਰ ਨਿਰਮਾਤਾ ਹਨ।  

ਉਨ੍ਹਾਂ ਦੱਸਿਆ ਕਿ ਚੰਗੇ ਅਧਿਆਪਨ ਰਾਹੀਂ ਜਿੱਥੇ ਬੱਚੇ ਡਾਕਟਰ, ਇੰਜੀਨੀਅਰ, ਵਕੀਲ ਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰਦੇ ਹਨ ਉੱਥੇ ਉਨ੍ਹਾਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਤੁਹਾਡੀ ਚੰਗੇਰੀ ਸਿੱਖਿਆ ਸਦਕਾ ਹੀ ਬਹੁਤ ਸਾਰੇ ਘਰਾਂ ਦੇ ਚੁੱਲ੍ਹੇ ਬਲਦੇ ਹਨ। ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ  ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਗੁਰਜੀਤ ਸਿੰਘ ਗਿੱਲ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਵੱਖ ਵੱਖ ਵਾਰਡਾਂ ਦੇ ਕੌਂਸਲਰ ਸਹਿਬਾਨ, ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਵੀ ਮੌਜੂਦ ਸਨ।

ਅਧਿਆਪਕ ਦਿਵਸ ਦੀ ਮਹੱਤਤਾ 'ਤੇ ਚਾਨਣ ਪਾਉਂਦਿਆਂ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕ ਇੱਕ ਲਾਈਟ ਹਾਊਸ ਦੀ ਤਰ੍ਹਾਂ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਦੇ ਨਾਲ-ਨਾਲ ਚੰਗੇ ਸੰਸਕਾਰ ਭਰਨ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਅਧਿਆਪਕਾਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਲਈ ਸਤਿਕਾਰ ਦੇਣਾ ਚਾਹੀਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਆਪਕ ਦਿਵਸ ਮਨਾਉਣਾ ਸਮੇਂ ਦੀ ਲੋੜ ਹੈ ਅਤੇ ਇਨ੍ਹਾਂ ਦੇ ਸਹਿਜੋਗ ਤੋਂ ਬਗੈਰ ਕੋਈ ਵੀ ਸਮਾਜ ਤਰੱਕੀ ਦੇ ਰਾਹ ਵੱਲ ਨਹੀਂ ਤੁਰ ਸਕਦਾ। ਉਨ੍ਹਾਂ ਕਿਹਾ ਕਿ  ਅਧਿਆਪਕ ਮੋਮਬੱਤੀ ਵਾਂਗ ਹੁੰਦਾ ਹੈ ਜੋ ਕਿ ਦੂਜਿਆਂ ਲਈ ਰਸਤਾ ਰੋਸ਼ਨ ਕਰਨ ਲਈ ਆਪਣੇ-ਆਪ ਨੂੰ ਜਲਾਉਂਦਾ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਵਿਧਾਇਕ ਗਰੇਵਾਲ ਵੱਲੋਂ ਸਮੇਂ-ਸਮੇਂ 'ਤੇ ਸਿੱਖਿਆ ਸਬੰਧੀ ਆਪਣੇ ਹਲਕੇ ਦੀਆਂ ਰੱਖੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਜਲਦ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਲਈ ਇੱਕ ਆਈ.ਟੀ.ਆਈ. ਅਤੇ ਟਿੱਬਾ ਰੋਡ 'ਤੇ ਸਰਕਾਰੀ ਸਕੂਲ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਵਿਧਾਇਕ ਭੋਲਾ ਗਰੇਵਾਲ ਵੱਲੋਂ ਸਾਲ 2011 ਤੋਂ ਅਧਿਆਪਕਾਂ ਦੇ ਸਨਮਾਨ ਲਈ ਉਲੀਕੇ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕਰਦਿਆਂ ਸੁਚਾਰੂ ਤੇ ਸਫਲ ਆਯੋਜਨ ਲਈ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਧੰਨਵਾਦ ਕਰਦਿਆਂ ਨਿੱਘਾ ਸੁਆਗਤ ਕੀਤਾ ਗਿਆ। ਵੱਖ-ਵੱਖ ਨਿੱਜੀ ਸਕੂਲਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਵੀ ਕੈਬਨਿਟ ਮੰਤਰੀ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਨਿਪਟਾਰੇ ਲਈ ਉਹ ਸਿੱਖਿਆ ਮੰਤਰੀ ਬੈਂਸ ਦੇ ਹਮੇਸ਼ਾਂ ਰਿਣੀ ਰਹਿਣਗੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Daljit Singh Grewal Bhola , Kulwant Singh Sidhu , Madan Lal Bagga , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD