Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ 4 ਪਿੰਡਾਂ ਦੀਆਂ ਸੜਕਾਂ ਦਾ ਕਾਇਆ ਕਲਪ ਕਰਨ ਦੀ ਕਰਵਾਈ ਸ਼ੁਰੂਆਤ

ਸੜਕਾਂ ਦੀ ਸਪੈਸ਼ਲ ਮੁਰੰਮਤ 'ਤੇ ਖਰਚੇ ਜਾਣਗੇ 1.79 ਕਰੋੜ ਰੁਪਏ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ , 11 Oct 2025

Last updated on: Oct 11, 2025, 18:30 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਸੰਜੀਦਗੀ ਨਾਲ ਫੈਸਲੇ ਕਰ ਰਹੇ ਹਨ ਅਤੇ ਛੇਤੀ ਹੀ ਲਿੰਕ ਸੜਕਾਂ ਦੀ ਨੁਹਾਰ ਬਦਲ ਕੇ ਲੋਕਾਂ ਨੂੰ ਮਿਆਰੀ ਸੜਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾ ਹਲਕੇ ਦੇ 4 ਪਿੰਡਾਂ ਦੀਆਂ ਸੜਕਾਂ ਦੀ ਸਪੈਸ਼ਲ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਸਪੈਸ਼ਲ ਮੁਰੰਮਤ 'ਤੇ 01 ਕਰੋੜ 79 ਲੱਖ 44 ਹਜ਼ਾਰ ਰੁਪਏ ਦੀ ਲਾਗਤ ਆਵੇਗੀ ਅਤੇ ਇਨ੍ਹਾਂ ਸੜਕਾਂ ਦਾ ਕੰਮ ਮਾਰਚ 2026 ਤੱਕ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਹੈਪੀ ਨੇ ਪਿੰਡ ਲੂਲੋਂ ਤੋਂ ਹਿੰਮਤਪੁਰ ਨੂੰ ਜਾਂਦੀ 01 ਕਿਲੋਮੀਟਰ ਲੰਮੀ ਸੜਕ, ਸਰਹਿੰਦ-ਮੋਰਿੰਡਾ ਰੋਡ ਤੋਂ ਪਿੰਡ ਦੇਧਨਾ ਦੀ 5.34 ਕਿਲੋਮੀਟਰ, ਪਿੰਡ ਨਨਹੇੜੀ ਕਲਾਂ ਤੋਂ ਨਨਹੇੜੀ ਖੁਰਦ ਨੂੰ ਜਾਂਦੀ 0.66 ਕਿਲੋਮੀਟਰ ਅਤੇ ਭਟੇੜੀ ਤੋਂ ਲੂਲੋਂ ਨੂੰ ਜਾਂਦੀ 2.30 ਕਿਲੋਮੀਟਰ ਲੰਮੀ ਸੜਕ ਦੀ ਸਪੈਸ਼ਲ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਸਪੈਸ਼ਲ ਮੁਰੰਮਤ ਤੋਂ ਬਾਅਦ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਲੋਕਾਂ ਨੂੰ ਮਿਆਰੀ ਸੜਕੀ ਸਹੂਲਤਾਂ ਹਾਸਲ ਹੋਣਗੀਆਂ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਦੇ ਨਿੱਜੀ ਕੰਮਾਂ ਨੂੰ ਦਿਲਚਸਪੀ ਨਾਲ ਕਰਵਾਉਂਦੇ ਹਾਂ ਉਸੇ ਤਰ੍ਹਾਂ ਇਨ੍ਹਾਂ ਸੜਕਾਂ ਦੇ ਕੰਮ ਦੀ ਵੀ ਖੁਦ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੰਮ ਦੇ ਮਿਆਰ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਨਾਤੇ ਉਹ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਹਲਕੇ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਰਾਜ ਪੁਰੀ ਹਲਕਾ ਸੰਗਠਨ ਇੰਚਾਰਜ, ਚੇਅਰਮੈਨ ਮਾਰਕੀਟ ਕਮੇਟੀ ਮਨਪ੍ਰੀਤ ਸਿੰਘ ਸੋਮਲ, ਇੰਦਰਜੀਤ ਸਿੰਘ ਮੈਂਬਰ ਮੰਡੀਕਰਨ ਬੋਰਡ ਪੰਜਾਬ, ਬਲਾਕ ਪ੍ਰਧਾਨ ਰਸ਼ਪਿੰਦਰ ਸਿੰਘ, ਬਲਾਕ ਪ੍ਰਧਾਨ ਸਤੀਸ਼ ਕੌਸ਼ਲ, ਬਲਾਕ ਪ੍ਰਧਾਨ ਹਰਜੀਤ ਸਿੰਘ, ਬਰਿੰਦਰ ਸਿੰਘ ਵੀਰੂ, ਮਾਸਟਰ ਸੁਰਜੀਤ ਸਿੰਘ ਤੇ ਸਰਪੰਚ ਫਤਿਹਪੁਰ ਅਰਾਈਆਂ ਵੀ ਹਾਜ਼ਰ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD