Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਗੁਲਾਬ ਚੰਦ ਕਟਾਰੀਆ ਨੇ ਵਿੱਦਿਆ ਧਾਮ ਜਲੰਧਰ ਵਿਖੇ ਮੋਬਾਇਲ ਸਾਇੰਸ ਵੈਨ ਤੇ ਨਵੀਂ ਬਣੀ ਸ਼ਿਸ਼ੂ ਵਾਟਿਕਾ ਦਾ ਕੀਤਾ ਉਦਘਾਟਨ

ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਉੱਤਮ ਇਨਸਾਨ ਬਣਾਉਣ ’ਚ ਸਰਗਰਮ ਭੂਮਿਕਾ ਨਿਭਾਉਣ : ਗੁਲਾਬ ਚੰਦ ਕਟਾਰੀਆ

Gulab Chand Kataria, Governor of Punjab, Punjab Governor, Punjab Raj Bhavan, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 11 Oct 2025

Last updated on: Oct 13, 2025, 11:05 IST

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉੱਤਮ ਇਨਸਾਨ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੇ ਭਵਿੱਖ ਦੇ ਨਿਰਮਾਣ ਲਈ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦਾ ਧਾਰਨੀ ਬਣਾਉਣ ’ਤੇ ਖਾਸ ਧਿਆਨ ਦਿੱਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਹਾਸਲ ਕਰਨਾ ਨਹੀਂ, ਸਗੋਂ ਸੰਸਕਾਰ, ਸੰਵੇਦਨਸ਼ੀਲਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਦਾ ਵਿਕਾਸ ਕਰਨਾ ਵੀ ਹੈ। ਸ਼੍ਰੀ ਕਟਾਰੀਆ ਅੱਜ ਇਥੇ ਗੁਰੂ ਗੋਬਿੰਦ ਸਿੰਘ ਐਵੇਨਿਊ ਸਥਿਤ ਵਿੱਦਿਆ ਧਾਮ ਵਿਖੇ ਮੋਬਾਇਲ ਸਾਇੰਸ ਵੈਨ, ਜਿਸ ਵਿੱਚ ਉਨ੍ਹਾਂ ਵੱਲੋਂ ਵਿਸ਼ੇਸ਼ ਸਹਿਯੋਗ ਕੀਤਾ ਗਿਆ ਹੈ, ਅਤੇ ਨਵੀਂ ਬਣੀ ਸ਼ਿਸ਼ੂ ਵਾਟਿਕਾ ‘ਸਰਵਹਿੱਤਕਾਰੀ ਕੇਸ਼ਵ ਵਿਦਿਆ ਨਿਕੇਤਨ’ ਦਾ ਉਦਘਾਟਨ ਕਰਨ ਪਹੁੰਚੇ ਸਨ।

ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਅਨੀਤਾ ਕਟਾਰੀਆ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਤੋਂ ਇਲਾਵਾ ਵਿੱਦਿਆ ਭਾਰਤੀ ਪੰਜਾਬ ਅਤੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਦੇ ਅਹੁਦੇਦਾਰ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।ਪੰਜਾਬ ਦੇ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਸੂਬੇ ਦੀ ਨਸ਼ਿਆਂ ਖਿਲਾਫ਼ ਲੜਾਈ ਵਿੱਚ ਮਹੱਤਵਪੂਰਣ ਰੋਲ ਅਦਾ ਕਰ ਸਕਦੀਆਂ ਹਨ। 

ਉਨ੍ਹਾਂ ਰਾਜ ਨੂੰ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਬਣਾਉਣ ਲਈ ਸਿੱਖਿਆ ਸੰਸਥਾਵਾਂ ਨੂੰ ਅੱਗੇ ਆਉਣ ਅਤੇ ਇਸ ਲੜਾਈ ਵਿੱਚ ਮੋਹਰੀ ਭੂਮਿਕਾ ਅਦਾ ਕਰਨ ਦੀ ਅਪੀਲ ਕੀਤੀ।ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਆਂ ਲਾਸਾਨੀ ਸ਼ਹਾਦਤਾਂ ਦਾ ਜ਼ਿਕਰ ਕਰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਦੇਸ਼ ਦੇ ਭਵਿੱਖ ਨੂੰ ਸਹੀ ਆਕਾਰ ਦੇਣ ਲਈ ਨੌਜਵਾਨਾਂ ਨੂੰ ਦੇਸ਼ ਦੇ ਅਮੀਰ ਵਿਰਸੇ ਤੇ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਜਿਸ ਦੇ ਲਈ ਵਿਦਿਆਰਥੀਆਂ ਨੂੰ ਮਹਾਂਪੁਰਖਾਂ ਦੀਆਂ ਜੀਵਨੀਆਂ ਤੇ ਉਨ੍ਹਾਂ ਦੇ ਆਦਰਸ਼ਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

ਓਪਰੇਸ਼ਨ ‘ਸਿੰਧੂਰ’ ਅਤੇ ਹੜ੍ਹਾਂ ਦੌਰਾਨ ਪੰਜਾਬੀਆਂ ਦੇ ਹੌਸਲੇ, ਹਿੰਮਤ ਅਤੇ ਸੇਵਾ ਦੀ ਸ਼ਲਾਘਾ ਕਰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬੀਆਂ ਦੀ ਔਖੀ ਘੜੀ ਵਿੱਚ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਦ੍ਰਿੜ ਭਾਵਨਾ ਨੇ ਹਮੇਸ਼ਾ ਦੀ ਤਰ੍ਹਾਂ ਮਨੁੱਖਤਾ ਦੀ ਸੇਵਾ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ।ਸਮਾਗਮ ਦੌਰਾਨ ਰਾਜਪਾਲ ਪੰਜਾਬ ਵੱਲੋਂ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

ਉਨ੍ਹਾਂ ਨੇ ਇਸ ਮੌਕੇ ਵਿੱਦਿਆ ਭਾਰਤੀ ਪੰਜਾਬ ਅਤੇ ਸਰਵ ਹਿੱਤਕਾਰੀ ਸਿੱਖਿਆ ਸਮਿਤੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟ ਕੀਤੀ ਕਿ ਮੋਬਾਇਲ ਸਾਇੰਸ ਵੈਨ ਦੀ ਪਹਿਲ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ੇ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਅਤੇ ਨਵੀਨਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋਵੇਗੀ।

 

Tags: Gulab Chand Kataria , Governor of Punjab , Punjab Governor , Punjab Raj Bhavan , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD