Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਹਥਿਆਰਾਂ ਦੀ ਖੇਪ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਕੀਤੀ ਜਾਣੀ ਸੀ ਸਪਲਾਈ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Barnala Police, Barnala

Web Admin

Web Admin

5 Dariya News

ਬਰਨਾਲਾ , 12 Oct 2025

Last updated on: Oct 13, 2025, 16:29 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ ਅਤੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪੰਜਾਬ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਬੰਬੀਹਾ ਗੈਂਗ ਦੇ ਹੈਂਡਲਰਾਂ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਬਾਰੇ ਖਾਸ ਮਨੁੱਖੀ ਅਤੇ ਤਕਨੀਕੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ, ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਰਨਾਲਾ-ਬਠਿੰਡਾ ਮੁੱਖ ਸੜਕ 'ਤੇ ਪਿੰਡ ਧੌਲਾ ਵਿਖੇ ਡਰੇਨ ਨੇੜਿਓਂ ਦੋਵਾਂ ਸ਼ੱਕੀਆਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। 

ਇਨ੍ਹਾਂ ਟੀਮਾਂ ਦੀ ਅਗਵਾਈ ਏਜੀਟੀਐਫ ਦੇ ਇੰਸਪੈਕਟਰ ਵਿਕਰਮ ਅਤੇ ਸੀਆਈਏ ਬਰਨਾਲਾ ਦੇ ਇੰਸਪੈਕਟਰ ਬਲਜੀਤ ਸਿੰਘ ਕਰ ਰਹੇ ਸਨ।ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰਬਰ 107 ਮਿਤੀ 11.10.2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਬਰਨਾਲਾ ਦੇ ਥਾਣਾ ਰੁੜੇਕੇ ਕਲਾਂ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD