Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਲਬੀਰ ਸਿੰਘ ਟੌਂਗ ਵੱਲੋਂ 1.29 ਕਰੋੜ ਦੀ ਲਾਗਤ ਨਾਲ 7.09ਕਿਲੋਮੀਟਰ ਸੜਕਾਂ ਦਾ ਉਦਘਾਟਨ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 12 Oct 2025

Last updated on: Oct 13, 2025, 16:43 IST

ਆਮ ਆਦਮੀ ਪਾਰਟੀ ਦੇ ਬਾਬਾ ਬਕਾਲਾ ਸਾਹਿਬ ਹਲਕੇ ਤੋਂ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਅੱਜ ਥੋਥੀਆਂ, ਕਲੇਰ ਘੁਮਾਣ, ਨਿਰੰਜਨਪੁਰ, ਲੋਹਗੜ੍ਹ ਪਿੰਡਾਂ ਵਿੱਚ 1.29 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ 7.09 ਕਿ.ਮੀ ਲੰਬਾਈ ਵਾਲੀਆਂ ਸੜਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਦੇ ਹਰ ਖੇਤਰ ਦਾ ਸੰਤੁਲਿਤ ਵਿਕਾਸ ਯਕੀਨੀ ਬਣਾ ਰਹੀ ਹੈ। 

ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ, ਗਲੀਆਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਵਿੱਚ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਅਤੇ ਰੋਜ਼ਾਨਾ ਜੀਵਨ ਵਿੱਚ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਨੀਤੀ ਤੋਂ ਉੱਪਰ ਉਠ ਕੇ ਲੋਕਾਂ ਦੇ ਵਿਕਾਸ ਲਈ ਕੰਮ ਕੀਤਾ ਹੈ। ਹਰ ਪਿੰਡ ਵਿੱਚ ਕੰਮ ਜ਼ਰੂਰਤ ਮੁਤਾਬਕ ਹੋ ਰਿਹਾ ਹੈ ਅਤੇ ਕਿਸੇ ਨਾਲ ਭੇਦਭਾਵ ਨਹੀਂ ਕੀਤਾ ਜਾ ਰਿਹਾ। 

ਉਨ੍ਹਾਂ ਕਿਹਾ ਕਿ ਇਹ ਸੜਕਾਂ ਬਣਨ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੱਕ ਪਹੁੰਚਾਉਣ ਵਿੱਚ ਸਹੂਲਤ ਹੋਵੇਗੀ ਅਤੇ ਵਿਦਿਆਰਥੀਆਂ ਨੂੰ ਸਕੂਲਾਂ ਤੱਕ ਸੁਰੱਖਿਅਤ ਆਵਾਜਾਈ ਮਿਲੇਗੀ। ਇਸ ਮੌਕੇ ਵਿਧਾਇਕ ਟੌਂਗ ਨੇ ਇਹ ਵੀ ਦੱਸਿਆ ਕਿ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਆਉਣ ਵਾਲੇ ਮਹੀਨਿਆਂ ਵਿੱਚ ਕਈ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰ ਵਾਸੀ ਦੇ ਸੁਖ-ਸੁਵਿਧਾ ਲਈ ਹਮੇਸ਼ਾਂ ਤਤਪਰ ਰਹਿਣਗੇ ਅਤੇ ਲੋਕਾਂ ਦੇ ਵਿਸ਼ਵਾਸ ’ਤੇ ਖਰੇ ਉਤਰਣਗੇ। ਇਸ ਮੌਕੇ ਪਿੰਡਾਂ ਦੇ ਸਰਪੰਚਾਂ ਅਤੇ ਨਿਵਾਸੀਆਂ ਨੇ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨ ਸਰਕਾਰ ਦੇ ਆਉਣ ਤੋਂ ਬਾਅਦ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। 

ਉਨ੍ਹਾਂ ਕਿਹਾ ਕਿ ਸੜਕਾਂ ਦੇ ਸੁਧਾਰ ਨਾਲ ਆਵਾਜਾਈ ਸੁਵਿਧਾਜਨਕ ਹੋਈ ਹੈ ਅਤੇ ਪਿੰਡਾਂ ਦੀ ਆਰਥਿਕ ਗਤੀਵਿਧੀ ਨੂੰ ਨਵਾਂ ਬਲ ਮਿਲਿਆ ਹੈ। ਲੋਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ, ਉਹ ਜ਼ਮੀਨ ’ਤੇ ਉਤਾਰੇ ਜਾ ਰਹੇ ਹਨ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD