Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਿਆਣਾ ’ਚ ਆਈ.ਪੀ.ਐਸ. ਅਧਿਕਾਰੀ ਦੀ ਖੁਦਕੁਸ਼ੀ ਦੀ ਦੁਖਦਾਈ ਘਟਨਾ ਦੇ ਵਿਰੋਧ ’ਚ ਮੋਹਿੰਦਰ ਭਗਤ ਵੱਲੋਂ ਕੈਂਡਲ ਮਾਰਚ ਦੀ ਅਗਵਾਈ

ਮ੍ਰਿਤਕ ਆਈ.ਪੀ.ਐਸ. ਅਧਿਕਾਰੀ ਲਈ ਇਨਸਾਫ਼ ਦੀ ਮੰਗ ਕਰਨ ਦੇ ਨਾਲ-ਨਾਲ ਦਲਿਤ ਵਿਰੋਧੀ ਰੁਖ਼ ਲਈ ਭਾਜਪਾ ਸਰਕਾਰ ਦੀ ਕੀਤੀ ਨਿੰਦਾ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar, Pawan Kumar Tinu

Web Admin

Web Admin

5 Dariya News

ਜਲੰਧਰ , 12 Oct 2025

Last updated on: Oct 13, 2025, 17:04 IST

ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਹਰਿਆਣਾ ਵਿਖੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਦੀ ਦੁਖਦਾਈ ਘਟਨਾ ਦੇ ਵਿਰੋਧ ਵਿੱਚ ਐਤਵਾਰ ਨੂੰ ਜਲੰਧਰ ਵਿੱਚ ਕੈਂਡਲ ਮਾਰਚ ਦੀ ਅਗਵਾਈ ਕੀਤੀ ਅਤੇ ਦਲਿਤ ਅਧਿਕਾਰੀਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਵਿੱਚ ਅਸਫ਼ਲ ਰਹਿਣ ’ਤੇ ਭਾਜਪਾ ਸਰਕਾਰਾਂ ਦੀ ਨਿੰਦਾ ਕੀਤੀ। ਇਹ ਮਾਰਚ, ਜੋ ਸ਼੍ਰੀ ਰਾਮ ਚੌਕ ਤੋਂ ਸ਼ੁਰੂ ਹੋਇਆ ਅਤੇ ਲਵ ਕੁਸ਼ ਚੌਕ ਵਿਖੇ ਸਮਾਪਤ ਹੋਇਆ, ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ, ਜਿਨ੍ਹਾਂ ਦੇ ਨਾਲ ਮੇਅਰ ਵਿਨੀਤ ਧੀਰ, ਡਿਪਟੀ ਮੇਅਰ ਮਲਕੀਤ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਪੰਜਾਬ ਲਘੂ ਉਦਯੋਗ ਅਤੇ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਿਨੇਸ਼ ਢੱਲ ਅਤੇ ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ, ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕ ਅਧਿਕਾਰੀ ਅਤੇ ਉਸਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ।

ਸ੍ਰੀ ਭਗਤ ਨੇ ਕਿਹਾ ਕਿ ਅਧਿਕਾਰੀ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਸੀ, ਨੂੰ ਸਿਸਟਮ ਵੱਲੋਂ ਇੰਨਾ ਜ਼ਿਆਦਾ ਤੰਗ-ਪ੍ਰੇਸ਼ਾਨ ਕੀਤਾ ਗਿਆ ਕਿ ਉਸਨੂੰ ਆਪਣੀ ਜਾਨ ਲੈਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਰੁਖ਼ ਨਾ ਸਿਰਫ਼ ਪ੍ਰਸ਼ਾਸਨਿਕ ਉਦਾਸੀਨਤਾ ਨੂੰ ਦਰਸਾਉਂਦਾ ਹੈ ਬਲਕਿ ਇਸ ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਵੀ ਉਜਾਗਰ ਕਰਦਾ ਹੈ। ਇਸੇ ਤਰ੍ਹਾਂ ਉਨ੍ਹਾਂ ਚੀਫ਼ ਜਸਟਿਸ ਆਫ ਇੰਡੀਆ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, 'ਤੇ ਹਾਲ ਹੀ ਵਿੱਚ ਹੋਏ ਹਮਲੇ ਦੇ ਯਤਨ ਨੂੰ ਵੀ ਇਸ ਪੱਖਪਾਤ ਦੀ ਇੱਕ ਹੋਰ ਪ੍ਰੇਸ਼ਾਨ ਕਰਨ ਵਾਲੀ ਉਦਾਹਰਣ ਦੱਸਿਆ।

ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ 'ਤੇ ਵਿਤਕਰੇ ਨੂੰ ਸ਼ਹਿ ਦੇਣ ਦਾ ਦੋਸ਼ ਲਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਦਲਿਤ ਭਾਈਚਾਰਿਆਂ ਵਿੱਚ ਦੇਸ਼ ਵਿਆਪੀ ਰੋਸ ਪੈਦਾ ਕਰ ਦਿੱਤਾ ਹੈ। ਉਨ੍ਹਾਂ ਨੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਅਤੇ ਇਨਸਾਫ਼ ਯਕੀਨੀ ਬਣਾਉਣ ਲਈ ਅਪਰਾਧਿਕ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar , Pawan Kumar Tinu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD