Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ 'ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ : ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਰਾਜ ਭਰ ਵਿੱਚ 17 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ - ਮੰਤਰੀ ਨੇ ਪ੍ਰਤੀਕੂਲ ਮੌਸਮ ਦੇ ਬਾਵਜੂਦ ਕੇਂਦਰੀ ਪੂਲ ਲਈ 172 ਲੱਖ ਮੀਟਰਕ ਟਨ ਟੀਚੇ ਨੂੰ ਪੂਰਾ ਕਰਨ ਦੀ ਉਮੀਦ ਪ੍ਰਗਟਾਈ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kharar, Kharar News, News of Kharar, Kharar Updates

5 Dariya News

5 Dariya News

5 Dariya News

ਖਰੜ , 13 Oct 2025

Last updated on: Oct 13, 2025, 17:52 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਟੀਮਾਂ ਜਲਦੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਹੋਈਆਂ ਬਾਰਸ਼ਾਂ ਦੇ ਝੋਨੇ ਦੇ ਅਨਾਜ 'ਤੇ ਪ੍ਰਭਾਵ ਦਾ ਮੁਲਾਂਕਣ ਕਰਨਗੀਆਂ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਪਹਿਲਾਂ ਹੀ ਚਿੰਤਾ ਜਤਾਈ ਜਾ ਚੁੱਕੀ ਹੈ।

ਸੋਮਵਾਰ ਨੂੰ ਖਰੜ ਅਨਾਜ ਮੰਡੀ ਦੇ ਆਪਣੇ ਦੌਰੇ ਦੌਰਾਨ, ਖੁਰਾਕ ਤੇ ਸਪਲਾਈ ਮੰਤਰੀ ਨੇ ਚੱਲ ਰਹੇ ਖਰੀਦ ਕਾਰਜਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਚੁਣੌਤੀਪੂਰਨ ਮੌਸਮ ਦੇ ਬਾਵਜੂਦ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਾਲੇ ਕਿਸਾਨਾਂ, ਏਜੰਸੀਆਂ ਅਤੇ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 17 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦ ਕੀਤੀ ਜਾ ਚੁੱਕੀ ਹੈ। 

ਮੰਤਰੀ ਨੇ ਅੱਗੇ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 3,215 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਕੋਲ ਪਹਿਲਾਂ ਹੀ ਚੱਲ ਰਹੇ ਸਾਉਣੀ ਮਾਰਕੀਟਿੰਗ ਸੀਜ਼ਨ ਲਈ 27,000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀ ਸੀ ਐਲ) ਹੈ।

ਉਨ੍ਹਾਂ ਕਿਹਾ, “ਕੁਝ ਖੇਤਰਾਂ ਵਿੱਚ ਖਰਾਬ ਮੌਸਮ ਕਾਰਨ ਫਸਲਾਂ ਨੂੰ ਨੁਕਸਾਨ ਹੋਣ ਦੇ ਬਾਵਜੂਦ, ਪੰਜਾਬ ਕੇਂਦਰੀ ਪੂਲ ਵਿੱਚ 172 ਲੱਖ ਮੀਟਰਕ ਟਨ ਝੋਨਾ ਪਾਉਣ ਦੇ ਆਪਣੇ ਟੀਚੇ ਨੂੰ ਪੂਰਾ ਕਰੇਗਾ। ਮੰਤਰੀ ਨੇ ਕਿਹਾ, "ਪੰਜਾਬ ਦੇ ਕਿਸਾਨ ਬਹੁਤ ਹਿੰਮਤ ਨਾਲ ਮੌਸਮ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ।”

ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਉਂਦਿਆਂ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਮੰਤਰੀ ਨੂੰ ਦੱਸਿਆ ਕਿ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ 2,01,199 ਮੀਟਰਕ ਟਨ ਦੀ ਸੰਭਾਵੀ ਆਮਦ ਦੇ ਮੁਕਾਬਲੇ 75,996 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 172.72 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਚੁੱਕੀ ਹੈ, ਜੋ ਕਿ ਨਿਯਮਾਂ ਅਨੁਸਾਰ 48 ਘੰਟਿਆਂ ਦੇ ਅੰਦਰ ਭੁਗਤਾਨ ਯੋਗ ਬਕਾਏ ਦਾ 109% ਬਣਦਾ ਹੈ।

ਮੰਤਰੀ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਕਿਸਾਨਾਂ ਨੇ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਪ੍ਰਣਾਲੀ ਲਈ ਧੰਨਵਾਦ ਪ੍ਰਗਟ ਕੀਤਾ। ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਚਿੰਤਾਵਾਂ 'ਤੇ ਵਿਚਾਰ ਕੀਤਾ ਜਾਵੇਗਾ। ਖੁਰਾਕ ਤੇ ਸਪਲਾਈ ਮੰਤਰੀ ਦੇ ਨਾਲ ਡਿਪਟੀ ਡਾਇਰੈਕਟਰ (ਰੋਪੜ) ਰਜਨੀਸ਼ ਕੌਰ, ਡੀ ਐਫ ਐਸ ਸੀ ਐਸ ਏ ਐਸ ਨਗਰ ਡਾ. ਨਵਰੀਤ, ਚੇਅਰਮੈਨ ਮਾਰਕੀਟ ਕਮੇਟੀ ਖਰੜ ਹਾਕਮ ਸਿੰਘ, ਸਕੱਤਰ ਗੁਰਨਾਮ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

ਸ਼੍ਰੀ ਕਟਾਰੂਚੱਕ ਨੇ ਦੁਹਰਾਇਆ ਕਿ ਸਾਉਣੀ ਮਾਰਕੀਟਿੰਗ ਸੀਜ਼ਨ ਪੂਰੇ ਪੰਜਾਬ ਵਿੱਚ ਸੁਚਾਰੂ ਢੰਗ ਨਾਲ ਅੱਗੇ ਵਧ ਰਿਹਾ ਹੈ, ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਨੂੰ ਮੁਸ਼ਕਲ ਰਹਿਤ ਖਰੀਦ ਅਤੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD