Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ‘ਚ ਪੰਜਾਬ ਦੇ ਗੱਤਕੇਬਾਜ ਬਣੇ ਰਾਸ਼ਟਰੀ ਚੈਂਪੀਅਨ

ਛੱਤੀਸਗੜ੍ਹ ਦੇ ਖਿਡਾਰੀ ਰਹੇ ਉਪ-ਜੇਤੂ

 Gatka, National Gatka Association of India, NGAI, 13th National Gatka Championship 2025, Gajendra Yadav, BJP, Bharatiya Janata Party, Chhattisgarh

Web Admin

Web Admin

5 Dariya News

ਭਿਲਾਈ , 13 Oct 2025

Last updated on: Oct 13, 2025, 18:23 IST

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਵੱਲੋਂ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ, ਛੱਤੀਸਗੜ੍ਹ ਦੇ ਸਹਿਯੋਗ ਨਾਲ ਆਯੋਜਿਤ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2025 ਛੱਤੀਸਗੜ੍ਹ ਦੇ ਭਿਲਾਈ ਸ਼ਹਿਰ ਵਿੱਚ ਰਵਾਇਤੀ ਜੰਗਜੂ ਕਲਾ ਅਤੇ ਖੇਡ ਭਾਵਨਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਮਾਪਤ ਹੋਈ। ਤਿੰਨ ਦਿਨ ਚੱਲੇ ਤਿੱਖੇ ਮੁਕਾਬਲਿਆਂ ਤੋਂ ਬਾਅਦ ਪੰਜਾਬ ਦੇ ਗੱਤਕਾ ਖਿਡਾਰੀ ਓਵਰਆਲ ਚੈਂਪੀਅਨ ਬਣੇ ਜਦੋਂ ਕਿ ਛੱਤੀਸਗੜ੍ਹ ਦੇ ਖਿਡਾਰੀਆਂ ਨੇ ਆਪਣੀ ਹਿੰਮਤ, ਸਟੀਕਤਾ ਅਤੇ ਕਰੜੀ ਮਿਹਨਤ ਸਦਕਾ ਦਿਲ ਜਿੱਤਦੇ ਹੋਏ ਉਪ-ਜੇਤੂ ਹੋਣ ਦਾ ਖਿਤਾਬ ਜਿੱਤਿਆ।

ਮੁੰਡਿਆਂ ਦੇ ਵਰਗ ਵਿੱਚ ਪੰਜਾਬ ਨੇ ਮਜ਼ਬੂਤ ਪ੍ਰਦਰਸ਼ਨ ਅਤੇ ਸ਼ਾਨਦਾਰ ਤਕਨੀਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਛੱਤੀਸਗੜ੍ਹ ਨੇ ਦੂਜਾ ਸਥਾਨ ਜਦਕਿ ਹਰਿਆਣਾ ਅਤੇ ਉੱਤਰਾਖੰਡ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਵਰਗ ਵਿੱਚ ਛੱਤੀਸਗੜ੍ਹ ਦੇ ਖਿਡਾਰੀਆਂ ਨੇ ਪਹਿਲਾ ਸਥਾਨ, ਚੰਡੀਗੜ੍ਹ ਦੂਜੇ ਸਥਾਨ 'ਤੇ ਅਤੇ ਪੰਜਾਬ ਅਤੇ ਹਰਿਆਣਾ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਛੱਤੀਸਗੜ੍ਹ ਦੇ ਸਿੱਖਿਆ ਅਤੇ ਪੇਂਡੂ ਉਦਯੋਗ ਮੰਤਰੀ ਗਜੇਂਦਰ ਯਾਦਵ ਨੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਤਗਮੇ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਮੌਕੇ ਬੋਲਦਿਆਂ, ਮੰਤਰੀ ਨੇ ਕਿਹਾ ਕਿ ਗੱਤਕਾ ਸਿਰਫ਼ ਇੱਕ ਖੇਡ ਨਹੀਂ ਹੈ, ਸਗੋਂ ਭਾਰਤ ਦੀ ਸ਼ਾਨਦਾਰ ਜੰਗਜੂ ਵਿਰਾਸਤ ਦਾ ਇੱਕ ਹਿੱਸਾ ਹੈ, ਜੋ ਅਨੁਸ਼ਾਸਨ, ਹਿੰਮਤ ਅਤੇ ਸਵੈ-ਨਿਯੰਤਰਣ ਸਿਖਾਉਂਦੀ ਹੈ। ਛੱਤੀਸਗੜ੍ਹ ਸਰਕਾਰ ਇਸ ਰਵਾਇਤੀ ਕਲਾ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਗੱਤਕੇ ਨੂੰ ਜ਼ੋਰਦਾਰ ਢੰਗ ਨਾਲ ਉਤਸ਼ਾਹਿਤ ਕਰੇਗੀ। 

ਉਨ੍ਹਾਂ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ, ਛੱਤੀਸਗੜ੍ਹ ਨੂੰ ਇਹ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ ਜਿਸ ਸਦਕਾ ਭਾਰਤ ਦੀ ਅਮੀਰ ਸੱਭਿਆਚਾਰਕ ਪਛਾਣ ਨੂੰ ਛੱਤੀਸਗੜ੍ਹ ਵਿੱਚ ਦਰਸਾਇਆ ਗਿਆ ਅਤੇ ਖੇਡਾਂ ਰਾਹੀਂ ਰਾਸ਼ਟਰੀ ਏਕਤਾ ਨੂੰ ਪ੍ਰੇਰਿਤ ਕੀਤਾ ਹੈ। ਇਸ ਮੌਕੇ ਵੈਸ਼ਾਲੀ ਨਗਰ ਹਲਕੇ ਦੇ ਵਿਧਾਇਕ ਰਾਕੇਸ਼ ਸੇਨ ਨੇ ਖਿਡਾਰੀਆਂ ਦੀ ਖੋਡ ਭਾਵਨਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਗੱਤਕਾ ਖਿਡਾਰੀਆਂ ਦੁਆਰਾ ਪ੍ਰਦਰਸ਼ਿਤ ਅਨੁਸ਼ਾਸਨ, ਸਤਿਕਾਰ ਅਤੇ ਟੀਮ ਵਰਕ ਭਾਰਤ ਦੇ ਹਰ ਨੌਜਵਾਨ ਖਿਡਾਰੀ ਲਈ ਇੱਕ ਮਿਸਾਲ ਕਾਇਮ ਕਰਦਾ ਹੈ। 

ਉਨ੍ਹਾਂ ਛੱਤੀਸਗੜ੍ਹ ਦੇ ਨੌਜਵਾਨਾਂ ਨੂੰ ਇਸ ਜੰਗਜੂ ਖੇਡ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਰਾਜ ਦੀ ਸ਼ਾਨ ਲਿਆਉਣ ਲਈ ਵੀ ਉਤਸ਼ਾਹਿਤ ਕੀਤਾ। ਇਸ ਸਮਾਗਮ ਵਿੱਚ ਭਾਰਤੀ ਜਨਤਾ ਯੁਵਾ ਮੋਰਚਾ ਦੇ ਕਾਰਜਕਾਰੀ ਮੈਂਬਰ ਮਨੀਸ਼ ਪਾਂਡੇ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਦੇਵਾਂਗਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਕਾਰਜਕਾਰੀ ਮੈਂਬਰ ਅਤੇ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਪ੍ਰਧਾਨ ਇੰਦਰਜੀਤ ਸਿੰਘ ਛੋਟੂ, ਜਨਰਲ ਸਕੱਤਰ ਜਸਵੰਤ ਸਿੰਘ ਅਤੇ ਛੱਤੀਸਗੜ੍ਹ ਸਿੱਖ ਪੰਚਾਇਤ ਦੇ ਪ੍ਰਧਾਨ ਜਸਬੀਰ ਸਿੰਘ ਚਾਹਲ ਵੀ ਸ਼ਾਮਲ ਸਨ। ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਸਾਰੇ ਭਾਰਤੀ ਰਾਜਾਂ ਵਿੱਚ ਗੱਤਕੇ ਦੀ ਪਹੁੰਚ ਨੂੰ ਵਧਾਉਣ ਲਈ ਐਨਜੀਏਆਈ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਚੈਂਪੀਅਨਸ਼ਿਪ ਦੋਰਾਨ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ ਗਏ ਜਿਨ੍ਹਾਂ ਵਿੱਚ ਚੰਡੀਗੜ੍ਹ ਤੋਂ ਸਤਵੰਤ ਸਿੰਘ ਖਾਲਸਾ ਨੂੰ ਜੂਨੀਅਰ ਗੱਤਕਾ ਸਟਾਰ ਪੁਰਸਕਾਰ ਅਤੇ ਸੁਨੇਹਾ ਨੂੰ ਸਰਵੋਤਮ ਪ੍ਰਦਰਸ਼ਨ ਪੁਰਸਕਾਰ ਨਾਲ ਸਨਮਾਨਿਆ ਗਿਆ।ਸਭ ਤੋਂ ਵੱਧ ਹੋਣਹਾਰ ਖਿਡਾਰੀ ਦਾ ਪੁਰਸਕਾਰ ਰਮਨਦੀਪ ਸਿੰਘ ਪੰਜਾਬ ਨੂੰ ਮਿਲਿਆ। 

ਛੱਤੀਸਗੜ੍ਹ ਦੀ ਡਿੰਪਲ ਕੁਮਾਰੀ ਨੂੰ ਸਰਵੋਤਮ ਗੱਤਕਾ-ਸੋਟੀ ਖਿਡਾਰਨ ਅਤੇ ਹਰਿਆਣਾ ਦੇ ਜਸਕੀਰਤ ਸਿੰਘ ਨੂੰ ਸਰਵੋਤਮ ਫੱਰੀ-ਸੋਟੀ ਖਿਡਾਰੀ ਵਜੋਂ ਸਨਮਾਨਿਤ ਕੀਤਾ। ਉੱਤਰਾਖੰਡ ਦਾ ਜਗਜੋਤ ਸਿੰਘ ਸਰਵੋਤਮ ਗੱਤਕਾ ਖਿਡਾਰੀ ਅਤੇ ਮਹਿਲਾ ਵਰਗ ਵਿੱਚ ਪੰਜਾਬ ਦੀ ਇਸ਼ਪ੍ਰੀਤ ਕੌਰ ਨੂੰ ਸਰਵੋਤਮ ਗੱਤਕਾ ਖਿਡਾਰਨ ਐਲਾਨਿਆ ਗਿਆ।

 

Tags: Gatka , National Gatka Association of India , NGAI , 13th National Gatka Championship 2025 , Gajendra Yadav , BJP , Bharatiya Janata Party , Chhattisgarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD