Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਮਲਵਿੰਦਰ ਸਿੰਘ ਕੰਗ ਦੇ ਯਤਨਾਂ ਨਾਲ ਕਈ ਦਹਾਕਿਆਂ ਬਾਅਦ ਝੰਜੇੜੀ ਸਬ ਯਾਰਡ ਵਿੱਚ ਹੋਈ ਝੋਨੇ ਦੀ ਖਰੀਦ ਦੀ ਸ਼ੁਰੂਆਤ

ਕਿਸਾਨਾਂ ਨੇ ਖਰੀਦ ਕੇਂਦਰ ਚਲਾਉਣ ਲਈ ਸੰਸਦ ਮੈਂਬਰ ਦਾ ਕੀਤਾ ਧੰਨਵਾਦ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਝੰਜੇੜੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 13 Oct 2025

Last updated on: Oct 13, 2025, 18:32 IST

ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਦੇ ਯਤਨਾਂ ਸਦਕਾ ਅੱਜ ਕਈ ਦਹਾਕਿਆਂ ਬਾਅਦ ਝੰਜੇੜੀ ਪਿੰਡ ਦੀ ਮੰਡੀ ਵਿੱਚ ਝੋਨੇ ਦੀ ਖਰੀਦ ਰਸਮੀ ਤੌਰ ਤੇ ਸ਼ੁਰੂ ਹੋ ਗਈ। ਐਮ ਪੀ ਮਲਵਿੰਦਰ ਸਿੰਘ ਕੰਗ ਨੇ ਇਸ ਮੌਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਹਾੜੀ ਦੇ ਸੀਜਨ ਤੱਕ ਇਸ ਮੰਡੀ ਨੂੰ ਹੋਰ ਵੱਡਾ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾਵੇਗੀ। 

ਹਾਲ ਦੀ ਘੜੀ ਇਹ ਸਾਢੇ ਪੰਜ ਏਕੜ ਵਿੱਚ ਖਰੜ ਮੰਡੀ ਦਾ ਆਰਜ਼ੀ ਖਰੀਦ ਕੇਂਦਰ ਬਣਾਇਆ ਗਿਆ ਹੈ, ਜਿਸ ਨਾਲ ਇਸ ਦੇ ਆਲੇ ਦੁਆਲੇ ਦੇ 20 ਦੇ ਕਰੀਬ ਪਿੰਡਾਂ ਦੇ ਕਿਸਾਨਾਂ ਨੂੰ ਲਾਭ ਮਿਲੇਗਾ। ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਮੌਕੇ ਦੱਸਿਆ ਕਿ ਇਸ ਇਲਾਕੇ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਚਲੀ ਆ ਰਹੀ ਸੀ ਕਿ ਕਿਸੇ ਵੇਲੇ ਫੋਕਲ ਪੁਆਇੰਟ ਰਹੇ ਝੰਜੇੜੀ ਦੀ ਇਸ ਮੰਡੀ ਨੂੰ ਮੁੜ ਤੋਂ ਚਾਲੂ ਕਰਕੇ ਉਹਨਾਂ ਨੂੰ ਖਰੜ ਸ਼ਹਿਰ ਦੀ ਮੰਡੀ ਦੇ ਭੀੜ ਭੜੱਕੇ ਤੋਂ ਰਾਹਤ ਦਿੱਤੀ ਜਾਵੇ। 

ਉਨਾਂ ਵੱਲੋਂ ਇਹ ਮਾਮਲਾ ਮੰਡੀ ਬੋਰਡ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਉਪਰੰਤ ਇਸ ਸੀਜ਼ਨ ਦੌਰਾਨ ਇਸ ਨੂੰ ਆਰਜ਼ੀ ਮੰਡੀ ਵੱਜੋਂ ਚਲਾਉਣ ਦਾ ਫੈਸਲਾ ਲਿਆ ਗਿਆ। ਉਹਨਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪਿੰਡ ਦੀ ਪੰਚਾਇਤ ਵੱਲੋਂ ਪ੍ਰਗਟਾਈ 12 ਏਕੜ ਜ਼ਮੀਨ ਦੇਣ ਦੀ ਸਹਿਮਤੀ ਅਨੁਸਾਰ ਮੰਡੀ ਬੋਰਡ ਨਾਲ ਤਾਲਮੇਲ ਕਰਕੇ ਹਾੜੀ ਦੇ ਸੀਜਨ ਤੋਂ ਪਹਿਲਾਂ ਇਸ ਨੂੰ ਹੋਰ ਵੱਡਾ ਕਰ ਲਿਆ ਜਾਵੇ।

ਉਹਨਾਂ ਕਿਹਾ ਕਿ ਇਸ ਆਰਜ਼ੀ ਮੰਡੀ ਦੇ ਸ਼ੁਰੂ ਹੋਣ ਨਾਲ ਹੀ ਖਰੜ ਦੀ ਮੰਡੀ ਵਿੱਚ ਹਰ ਸੀਜ਼ਨ ਦੌਰਾਨ ਹੁੰਦੇ ਭੀੜ-ਭੜੱਕੇ ਤੋਂ ਇਸ ਵਾਰ ਵੱਡੀ ਰਾਹਤ ਮਿਲੀ ਹੈ।ਜਿਸ ਦਾ ਖਰੜ ਮੰਡੀ ਦੇ ਆੜਤੀਆਂ ਅਤੇ ਕਿਸਾਨਾਂ ਨੇ ਤਾਂ ਧੰਨਵਾਦ ਕੀਤਾ ਹੀ ਹੈ ਸਗੋਂ ਝੰਜੇੜੀ ਮੰਡੀ ਦੇ ਆਲੇ ਦੁਆਲੇ ਦੇ 20 ਪਿੰਡਾਂ ਦੇ ਲੋਕਾਂ ਨੇ ਵੀ ਬਹੁਤ ਖੁਸ਼ੀ ਮਨਾਈ ਹੈ।

ਇਸ ਮੰਡੀ ਵਿੱਚ ਐਫ ਸੀ ਆਈ ਪਨਸਪ ਅਤੇ ਮਾਰਕਫੈਡ ਵੱਲੋਂ ਖਰੀਦ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਸੰਸਦ ਮੈਂਬਰ ਦੇ ਨਾਲ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ ਅਤੇ ਸਕੱਤਰ ਗੁਰਨਾਮ ਸਿੰਘ ਵੀ ਮੌਜੂਦ ਸਨ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD