Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਇੱਕ ਪੀਐਕਸ5 ਸਟੌਰਮ ਪਿਸਤੌਲ ਅਤੇ ਏਕੇ-47 ਰਾਈਫਲ ਦੇ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 13 Oct 2025

Last updated on: Oct 14, 2025, 15:19 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਆਪ੍ਰੇਸ਼ਨਾਂ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਦੋ ਏ.ਕੇ.-47 ਰਾਈਫਲਾਂ ਸਮੇਤ ਤਿੰਨ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਮੈਗਜ਼ੀਨ ਸਮੇਤ ਇੱਕ ਪੀ.ਐਕਸ. 5 ਸਟੌਰਮ ਪਿਸਤੌਲ ਅਤੇ ਏ.ਕੇ. 47 ਦਾ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਪਾਕਿਸਤਾਨ ਤੋਂ ਆਏ ਹਨ। 

ਉਨ੍ਹਾਂ ਕਿਹਾ ਕਿ ਸਮੱਗਲਰਾਂ ਦੀ ਪਛਾਣ ਕਰਨ, ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਬੀਐਸਐਫ ਅਧਿਕਾਰੀਆਂ ਨੂੰ ਖੇਮਕਰਨ ਸੈਕਟਰ ਅਧੀਨ ਆਉਂਦੇ ਭਾਰਤ-ਪਾਕਿਸਤਾਨ ਸਰਹੱਦ 'ਤੇ ਪਿੰਡ ਮਹਿਦੀਪੁਰ ਦੇ ਨੇੜੇ ਸਰਹੱਦ ਪਾਰੋਂ ਹਥਿਆਰਾਂ ਦੀ ਇੱਕ ਖੇਪ ਆਉਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। 

ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਨੇ ਬੀਐਸਐਫ ਨਾਲ ਮਿਲ ਕੇ ਪਿੰਡ ਮਹਿਦੀਪੁਰ ਦੇ ਖੇਤਰ ਵਿੱਚ ਸੁਚੱਜੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਚਲਾਈ ਅਤੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਵਿੱਚ, ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ, ਜਦੋਂ ਕਿ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਅਤੇ ਪਾਸਪੋਰਟ ਐਕਟ ਦੀ ਧਾਰਾ 3 ਤਹਿਤ ਐਫਆਈਆਰ ਨੰਬਰ 60 ਮਿਤੀ 13.10.2025 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD