Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਰਵਜੀਤ ਕੌਰ ਮਾਣੂਕੇ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ

ਸਹਿਕਾਰੀ ਸਭਾਵਾਂ ਦੇ ਸਕੱਤਰ ਤੇ ਪ੍ਰਧਾਨਾਂ ਨੇ ਕੀਤੀ ਸ਼ਿਰਕਤ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ/ਲੁਧਿਆਣਾ , 13 Oct 2025

Last updated on: Oct 14, 2025, 16:37 IST

ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕ ਸਰਵਜੀਤ ਕੌਰ ਮਾਣੂਕੇ ਦੀ ਪ੍ਰਧਾਨਗੀ ਹੇਠ ਸਹਿਕਾਰਤਾ ਵਿਭਾਗ, ਸਬ-ਡਵੀਜ਼ਨ ਜਗਰਾਓਂ ਵੱਲੋਂ ਇੱਕ ਸਹਿਕਾਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਆਯੋਜਨ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸਾਹਿਲ ਰਵੀ ਗਰਗ ਨੇ ਕੀਤਾ। ਮੀਟਿੰਗ ਵਿੱਚ ਸਬ-ਡਿਵੀਜ਼ਨ ਜਗਰਾਓਂ ਅਧੀਨ ਆਉਂਦੀਆਂ ਸਹਿਕਾਰੀ ਸਭਾਵਾਂ ਦੇ ਸਕੱਤਰ ਅਤੇ ਪ੍ਰਧਾਨਾਂ ਨੇ ਸ਼ਿਰਕਤ ਕੀਤੀ।

ਵਿਧਾਇਕ ਸਰਵਜੀਤ ਕੌਰ ਮਾਣੂਕੇ ਨੇ ਸਹਿਕਾਰੀ ਲਹਿਰ ਅਤੇ ਇਸ ਦੀ ਭੂਮਿਕਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਖਾਸ ਤੌਰ 'ਤੇ ਸੰਯੁਕਤ ਰਾਸ਼ਟਰ ਦੁਆਰਾ 2025 ਨੂੰ 'ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ' (Internaitonal Year of Cooperaitves) ਵਜੋਂ ਐਲਾਨਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ। 

ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਦਾ ਵਿਸ਼ਾ 'ਸਹਿਕਾਰਤਾ ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਦੀ ਹੈ' (Cooperatives Build a Better World) ਹੈ। ਇਹ ਵਰ੍ਹਾ ਸਹਿਕਾਰੀ ਸਭਾਵਾਂ ਦੇ ਗਰੀਬੀ ਘਟਾਉਣ, ਰੁਜ਼ਗਾਰ ਪੈਦਾ ਕਰਨ, ਅਤੇ ਸਮਾਜਿਕ ਏਕੀਕਰਨ ਵਿੱਚ ਮਹੱਤਵਪੂਰਨ ਯੋਗਦਾਨ ਬਾਰੇ ਜਾਗਰੂਕਤਾ ਵਧਾਉਣ ਲਈ ਮਨਾਇਆ ਜਾ ਰਿਹਾ ਹੈ।

ਮੀਟਿੰਗ ਦੌਰਾਨ ਵਿਧਾਇਕ ਮਾਣੂਕੇ ਅਤੇ ਏ.ਆਰ. ਸਾਹਿਲ ਰਵੀ ਗਰਗ ਨੇ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੁਸਾਇਟੀਜ਼ (PACS) ਦੇ ਕੰਪਿਊਟਰੀਕਰਨ ਅਤੇ 'ਸਹਿਕਾਰ ਸੇ ਸਮ੍ਰਿੱਧੀ' ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ। ਇਸ ਤੋਂ ਇਲਾਵਾ, ਹਾਜ਼ਰ ਸਕੱਤਰਾਂ ਅਤੇ ਪ੍ਰਧਾਨਾਂ ਨੂੰ ਪਰਾਲੀ ਸਾੜਨ ਦੀ ਸਮੱਸਿਆ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (CRM Machinery) ਦੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਅਤੇ ਇਸ ਸਬੰਧੀ ਸੰਵੇਦਨਸ਼ੀਲ ਡਾਟਾ ਅੱਪਡੇਟ ਕਰਨ ਬਾਰੇ ਵੀ ਦੱਸਿਆ ਗਿਆ।

ਵਿਧਾਇਕਾ ਮਾਣੂਕੇ ਨੇ ਸੂਬਾ ਸਰਕਾਰ ਵੱਲੋਂ ਸਹਿਕਾਰੀ ਲਹਿਰ ਅਤੇ ਸਮੁੱਚੇ ਸਹਿਕਾਰੀ ਵਿਭਾਗ ਨੂੰ ਉੱਚਾ ਚੁੱਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਹਾਲ ਹੀ ਵਿੱਚ ਕੀਤੀਆਂ ਗਈਆਂ ਸੋਧਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਰਕਾਰ ਵਲੋਂ ਸੁਸਾਇਟੀਆਂ ਰਾਂਹੀ ਦਿੱਤੇ ਜਾਂਦੇ ਸੁਖਾਲੇ ਕਰਜੇ ਅਤੇ ਸਾਸਾਇਟੀਆਂ ਵਿੱਚੋਂ ਕਰਜਾ ਲੈਣ ਦੇ ਫਾਇਦਿਆਂ ਬਾਰੇ ਦੱਸਿਆ। 

ਉਨ੍ਹਾਂ ਪੇਂਡੂ ਖੇਤਰਾਂ ਵਿੱਚ ਸਹਿਕਾਰਤਾ ਅਤੇ ਸਵੈ-ਸ਼ਾਸਨ ਦੀ ਮਹੱਤਤਾ ਬਾਰੇ ਸਭਾ ਦੇ ਪ੍ਰਧਾਨਾਂ ਨੂੰ ਜਾਗਰੁਕ ਕੀਤਾ ਅਤੇ ਵਿਸਥਾਰ ਚਰਚਾ ਕੀਤੀ। ਮੀਟਿੰਗ ਦੇ ਅੰਤ ਵਿੱਚ, ਸਾਹਿਲ ਰਵੀ ਗਰਗ ਨੇ ਹਾਜ਼ਰ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਸਹਿਕਾਰੀ ਖੇਤਰ ਦੇ ਵਿਕਾਸ ਲਈ ਨਿਰੰਤਰ ਯਤਨ ਕਰਨ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ, ਲੀਲਾਂ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਅਤੇ ਸਹਾਇਕ ਰਜਿਸਟਰਾਰ ਸਾਹਿਲ ਰਵੀ ਗਰਗ ਨੇ ਵਿਧਾਇਕ ਸਰਵਜੀਤ ਕੌਰ ਮਾਣੂਕੇ ਦਾ ਸਨਮਾਨ ਕਰਦਿਆਂ ਮੀਟਿੰਗ ਵਿੱਚ ਸ਼ਾਮਲ ਹੋਣ ਅਤੇ ਸਹਿਕਾਰੀ ਖੇਤਰ ਦੇ ਮੁੱਦਿਆਂ ਨੂੰ ਸੁਣਨ ਲਈ ਧੰਨਵਾਦ ਕੀਤਾ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD