Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਮੁਆਵਜ਼ਾ ਵਧਾਉਣ ਦਾ ਮਿਸਾਲੀ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 13 Oct 2025

Last updated on: Oct 14, 2025, 16:48 IST

ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ  ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁਦਰਤੀ ਆਫਤਾਂ ਕਾਰਨ ਖਰਾਬ ਹੋਈਆਂ ਫਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਪੀੜਤ ਲੋਕਾਂ ਨੂੰ ਢੁਕਵੀਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਨੁਕਸਾਨ ਦੀ ਭਰਪਾਈ ਲਈ ਸੂਬੇ ਦੇ ਬਜਟ ਵਿੱਚੋਂ ਮੁਆਵਜ਼ਾ ਦੇਣ ਵਾਸਤੇ ਰਾਹਤ ਰਾਸ਼ੀ ਦੀਆਂ ਸੋਧੀਆਂ ਹੋਈਆਂ ਦਰਾਂ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਹੈ। 

ਸੂਬੇ ਨੂੰ ਇਸ ਸਾਲ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਰਕੇ ਰਾਹਤ ਰਾਸ਼ੀ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਫੈਸਲੇ ਤਹਿਤ ਫਸਲਾਂ ਦੇ 26 ਤੋਂ 75 ਫੀਸਦੀ ਤੱਕ ਨੁਕਸਾਨ ਲਈ 10,000 ਰੁਪਏ ਪ੍ਰਤੀ ਏਕੜ ਅਤੇ 76-100 ਫੀਸਦੀ ਤੱਕ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ। 

ਇਸ ਤੋਂ ਇਲਾਵਾ ਘਰਾਂ ਨੂੰ ਅੰਸ਼ਕ ਤੌਰ ਉਤੇ ਹੋਏ ਨੁਕਸਾਨ ਲਈ ਪ੍ਰਤੀ ਘਰ 40,000 ਰੁਪਏ ਦਿੱਤੇ ਜਾਣਗੇ ਜਦਕਿ ਪਹਿਲਾਂ ਇਹ ਰਾਸ਼ੀ ਸਿਰਫ 6500 ਰੁਪਏ ਪ੍ਰਤੀ ਏਕੜ ਸੀ। ਭਾਰਤ ਸਰਕਾਰ ਵੱਲੋਂ ਐਸ.ਡੀ.ਆਰ.ਐਫ. ਵਿੱਚੋਂ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਇਸ ਕਰਕੇ ਮੁਆਵਜ਼ੇ ਦੀ ਵਾਧੂ ਰਾਸ਼ੀ ਸੂਬਾ ਸਰਕਾਰ ਵੱਲੋਂ ਆਪਣੇ ਖਜ਼ਾਨੇ ਵਿੱਚੋਂ ਅਦਾ ਕੀਤੀ ਜਾਵੇਗੀ।

ਪੰਜਾਬ ਮਾਈਨਰ ਮਿਨਰਲ ਰੂਲਜ਼-2013 ਵਿੱਚ ਸੋਧ ਨੂੰ ਪ੍ਰਵਾਨਗੀ

ਅੰਤਰਰਾਜੀ ਚੈੱਕਪੋਸਟਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸੂਬੇ ਵਿੱਚ ਦਾਖਲ ਹੋਣ ਸਮੇਂ ਪ੍ਰੋਸੈਸਡ ਜਾਂ ਅਣਪ੍ਰੋਸੈਸਡ ਛੋਟੇ ਖਣਿਜ ਪਦਾਰਥ (ਮਾਈਨਰ ਮਿਨਰਲਜ਼) ਲਿਜਾਣ ਵਾਲੇ ਵਾਹਨਾਂ 'ਤੇ ਫੀਸ ਲਾਈ ਜਾ ਸਕੇਗੀ। 

ਇਸ ਨਾਲ ਵਿਭਾਗ ਦੁਆਰਾ ਅੰਤਰਰਾਜੀ ਚੈੱਕਪੋਸਟਾਂ 'ਤੇ ਕੀਤੀ ਜਾ ਰਹੀ ਸੰਚਾਲਨ ਲਾਗਤ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਇਨ੍ਹਾਂ ਚੈੱਕਪੋਸਟਾਂ ਦੇ ਸਿਸਟਮ ਨੂੰ ਹੋਰ ਮਜ਼ਬੂਤ ਤੇ ਅਸਰਦਾਰ ਬਣਾਉਣ ਵਿੱਚ ਵੀ ਮਦਦ ਮਿਲੇਗੀ ਜਿਸ ਨਾਲ ਉਨ੍ਹਾਂ ਦੀ ਦੇਖਭਾਲ ਅਤੇ ਰੱਖ-ਰਖਾਅ ਵਿੱਚ ਮਦਦ ਮਿਲੇਗੀ।

ਪਲਾਟਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਲਈ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ

ਵਿਕਾਸ ਅਥਾਰਟੀਆਂ ਦੀਆਂ ਵੱਖ-ਵੱਖ ਥਾਵਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਅਤੇ ਸੁਖਾਲਾ ਬਣਾਉਣ ਲਈ ਮੰਤਰੀ ਮੰਡਲ ਨੇ ਪਲਾਟਾਂ ਦੀ ਰਾਖਵੀਂ ਕੀਮਤ ਤੈਅ ਕਰਨ ਲਈ ਨੀਤੀ ਵਿੱਚ ਸੋਧ ਨੂੰ ਵੀ ਸਹਿਮਤੀ ਦੇ ਦਿੱਤੀ। ਪ੍ਰਚਲਿਤ ਈ-ਨਿਲਾਮੀ ਨੀਤੀ ਵਿੱਚ ਸੋਧ ਦੇ ਅਨੁਸਾਰ ਸਾਈਟ ਦੀ ਰਾਖਵੀਂ ਕੀਮਤ ਕੌਮੀ ਬੈਂਕਾਂ ਵਿੱਚ ਸੂਚੀਬੱਧ ਤਿੰਨ ਸੁਤੰਤਰ ਮੁੱਲਕਾਰਾਂ (ਵੈਲੂਅਰਜ਼) ਦੇ ਮੁਲਾਂਕਣ ਦੇ ਅਨੁਸਾਰ ਨਿਰਧਾਰਤ ਕੀਤੀ ਜਾਵੇਗੀ। ਇਕ ਵਾਰ ਨਿਲਾਮੀ ਲਈ ਨਿਰਧਾਰਤ ਕੀਤੀ ਗਈ ਰਾਖਵੀਂ ਕੀਮਤ ਕੈਲੰਡਰ ਸਾਲ ਲਈ ਯੋਗ ਰਹੇਗੀ।

ਕੋਆਪ੍ਰੇਟਿਵ ਸੁਸਾਇਟੀਆਂ ਲਈ ਜਗ੍ਹਾ ਅਲਾਟ ਕਰਨ ਬਾਰੇ ਨੀਤੀ ਮਨਜ਼ੂਰ

ਮੰਤਰੀ ਮੰਡਲ ਨੇ ਗਰੁੱਪ ਹਾਊਸਿੰਗ ਸਕੀਮ-2025 ਅਧੀਨ ਬਹੁ-ਮੰਜ਼ਿਲਾ ਫਲੈਟਾਂ ਦੀ ਉਸਾਰੀ ਲਈ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਜਗ੍ਹਾ ਅਲਾਟ ਕਰਨ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਦਾ ਉਦੇਸ਼ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੀ ਸਹੂਲਤ ਦੇ ਕੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਕਿਫਾਇਤੀ ਅਤੇ ਯੋਜਨਾਬੱਧ ਰਿਹਾਇਸ਼ ਨੂੰ ਯਕੀਨੀ ਬਣਾਉਣਾ ਹੈ। 

ਇਹ ਫੈਸਲਾ ਜ਼ਮੀਨ ਦੀ ਅਲਾਟਮੈਂਟ ਲਈ ਪਾਰਦਰਸ਼ੀ, ਨਿਰਪੱਖ ਅਤੇ ਢਾਂਚਾਗਤ ਢਾਂਚਾ ਪਹੁੰਚ ਪ੍ਰਦਾਨ ਕਰਦਾ ਹੈ, ਜਿਸ ਨਾਲ ਸੂਬੇ ਦੇ ਸ਼ਹਿਰੀ ਯੋਜਨਾਬੰਦੀ ਟੀਚਿਆਂ ਦੇ ਅਨੁਸਾਰ ਸਮੇਂ-ਸਿਰ ਉਸਾਰੀ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਨੀਤੀ ਨੂੰ ਮਨਜ਼ੂਰੀ

ਪ੍ਰਮੋਟਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਸਬੰਧੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਾਜੈਕਟ ਦੇ ਵਿਕਾਸ ਸਬੰਧੀ ਲਾਗੂਕਰਨ ਦੀ ਮਿਆਦ ਅਤੇ ਪਹਿਲਾਂ ਤੋਂ ਪ੍ਰਵਾਨਿਤ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਮਿਤੀ 31 ਦਸੰਬਰ, 2025 ਤੋਂ ਵੱਧ ਤੋਂ ਵੱਧ ਪੰਜ ਸਾਲਾਂ ਦੀ ਮਿਆਦ ਲਈ ਪ੍ਰਮੋਟਰ ਦੀ ਬੇਨਤੀ 'ਤੇ 25,000 ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਦੇ ਹਿਸਾਬ ਨਾਲ ਸਿਰਫ਼ ਇਕ ਵਾਰ ਵਾਧੇ ਦੀ ਆਗਿਆ ਦਿੱਤੀ ਜਾਵੇਗੀ। ਲਾਗੂਕਰਨ ਦੀ ਮਿਆਦ ‘ਚ ਵਾਧੇ ਲਈ ਦਿੱਤੀ ਗਈ ਮਨਜ਼ੂਰੀ ਸਬੰਧੀ ਭੁਗਤਾਨ ਪਹਿਲਾਂ ਹੀ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਇਸ ਤੋਂ ਬਾਅਦ ਲਾਗੂਕਰਨ ਦੀ ਮਿਆਦ ਵਿੱਚ ਕਿਸੇ ਵੀ ਵਾਧੇ ਦੀ ਇਜਾਜ਼ਤ ਨਹੀਂ ਹੋਵੇਗੀ।

ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਓਐਸਡੀ (ਲਿਟੀਗੇਸ਼ਨ) ਨੂੰ ਮਿਲਣ ਵਾਲੇ ਨਿਰਧਾਰਤ ਮਿਹਨਤਾਨੇ ਨੂੰ ਵਧਾਉਣ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਓ.ਐਸ.ਡੀ. (ਲਿਟੀਗੇਸ਼ਨ) ਨੂੰ ਮਿਲਣ ਵਾਲੇ ਨਿਰਧਾਰਤ ਮਿਹਨਤਾਨੇ ਨੂੰ ਵਧਾਉਣ ਨੂੰ ਵੀ ਸਹਿਮਤੀ ਦੇ ਦਿੱਤੀ ਹੈ। ਵੱਖ-ਵੱਖ ਵਿਭਾਗਾਂ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਦੀਆਂ 13 ਅਸਥਾਈ ਅਸਾਮੀਆਂ ਸਿਰਜੀਆਂ  ਗਈਆਂ ਹਨ ਅਤੇ ਸਾਲ 2020 ਵਿੱਚ ਉਨ੍ਹਾਂ ਦੀ ਰਿਟੇਨਰਸ਼ਿਪ ਫੀਸ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤੀ ਗਈ ਸੀ। ਹੁਣ ਓ.ਐਸ.ਡੀ. (ਲਿਟੀਗੇਸ਼ਨ) ਦੀ ਨਿਸ਼ਚਤ ਤਨਖਾਹ/ਰਿਟੇਨਰਸ਼ਿਪ ਫੀਸ 10,000 ਰੁਪਏ ਤੱਕ ਵਧਾ ਦਿੱਤੀ ਗਈ ਹੈ।

ਕੈਬਨਿਟ ਸਬ ਕਮੇਟੀ ਦੇ ਗਠਨ ਲਈ ਕਾਰਜ-ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਦੀਆਂ ਰੋਲਿੰਗ ਮਿੱਲਾਂ ਨੂੰ ਕੋਲੇ ਤੋਂ ਪੀ.ਐਨ.ਜੀ. ਵਿੱਚ ਤਬਦੀਲ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਨੂੰ ਵੀ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।

ਲੀਕਮਿਊਨੀਕੇਸ਼ਨਜ਼ ਰੂਲਜ਼ ਨੂੰ ਲਾਗੂ ਕਰਨ ਦੀ ਮਨਜ਼ੂਰੀ

ਮੰਤਰੀ ਮੰਡਲ ਨੇ ਸੂਬੇ ਵਿੱਚ ਟੈਲੀਕਮਿਊਨੀਕੇਸ਼ਨਜ਼ (ਰਾਈਟ ਆਫ ਵੇਅ) ਰੂਲਜ਼-2024 ਨੂੰ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਜੇਲ੍ਹਾਂ ਵਿੱਚ ਚੌਕਸੀ ਵਧਾਉਣ ਦੇ ਫੈਸਲੇ ਨੂੰ ਪ੍ਰਵਾਨਗੀ

ਅਪਰਾਧਿਕ ਗਤੀਵਿਧੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ, ਮੁਲਾਕਾਤੀਆਂ ਦੀ ਤਲਾਸ਼ੀ ਦਾ ਪੱਧਰ ਵਧਾਉਣ ਅਤੇ ਜੇਲ੍ਹਾਂ ਦੇ ਸਮੁੱਚੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਮੰਤਰੀ ਮੰਡਲ ਨੇ ਪੰਜਾਬ ਟਰਾਂਸਪੇਰੈਂਸੀ ਇਨ ਪ੍ਰੌਕਿਊਰਮੈਂਟ ਐਕਟ, 2019 ਦੀ ਧਾਰਾ 63(1) ਦੇ ਤਹਿਤ ਸਨਿਫਰ ਕੁੱਤੇ ਖਰੀਦਣ ਲਈ ਛੋਟ ਦਿੱਤੀ ਹੈ। 

ਜੇਲ੍ਹਾਂ ਦੇ ਅੰਦਰੋਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਾਸਤੇ ਜੇਲ੍ਹਾਂ ਦੀਆਂ ਸੁਰੱਖਿਆ ਜ਼ਰੂਰਤਾਂ ਲਈ ਬੀ.ਐਸ.ਐਫ./ਸੀ.ਆਰ.ਪੀ.ਐਫ. ਤੋਂ ਛੇ ਸਨਿਫਰ ਕੁੱਤੇ ਖਰੀਦੇ ਜਾਣਗੇ। ਇਹ ਕਦਮ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਅਤੇ ਜੇਲ੍ਹਾਂ ਵਿੱਚ ਅਪਰਾਧਿਕ ਗਤੀਵਿਧੀਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD