Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੁਪਿੰਦਰ ਸਿੰਘ ਹੈਪੀ ਵੱਲੋਂ ਕਰੀਬ 2.84 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 9 ਲਿੰਕ ਸੜਕਾਂ ਦੇ ਕੰਮ ਦੀ ਸ਼ੁਰੂਆਤ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਸੀ ਪਠਾਣਾ , 13 Oct 2025

Last updated on: Oct 14, 2025, 17:18 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਿਆਂ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਦੀ ਨੁਹਾਰ ਸੰਵਾਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹ ਪ੍ਰਗਟਾਵਾ ਅੱਜ ਵਿਧਾਨ ਸਭਾ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ 9 ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

 ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਹਵਾਰਾ ਤੋਂ ਅਮਰਾਲੀ, ਅਮਰਾਲਾ ਤੋਂ ਹਵਾਰਾ, ਧਨੋਲਾ ਤੋਂ ਬਹਿਲੋਲਪੁਰ ਵਾਇਆ ਚੰਡਿਆਲਾ, ਰਾਏਪੁਰ ਰਾਈਆਂ, ਨਾਨੋਵਾਲ ਝਾੜ ਸਾਹਿਬ ਤੋਂ ਨੀਲੋ ਤੱਕ, ਪਿੰਡ ਮਨਸੂਰਪੁਰ ਫਿਰਨੀ, ਖੰਨਾ ਖਮਾਣੋ ਤੋਂ ਭਾਂਬਰੀ, ਖਮਾਣੋ ਰੋਡ ਤੋਂ ਚਰੀ (ਸ਼ਿਵ ਮੰਦਿਰ ਤੱਕ), ਬਰਵਾਲੀ ਖੁਰਦ ਤੋਂ ਮੱਲ ਮਾਜਰਾ ਤੋਂ ਨਗਰ ਕੌਂਸਲ ਦੀ ਹੱਦ ਤਕ ਸਮੇਤ ਹੋਰ ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਨੀਹ ਪੱਥਰ ਰੱਖੇ ਅਤੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਇਹਨਾਂ ਸੜਕਾਂ ਦੇ ਨਿਰਮਾਣ ਨੂੰ ਮੁਕੰਮਲ ਕਰਵਾ ਦਿੱਤਾ ਜਾਵੇਗਾ। 

ਵਿਧਾਇਕ ਰਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਸੰਭਾਲੀ ਹੈ ਉਦੋਂ ਤੋਂ ਹੀ ਸੂਬੇ ਵਿੱਚ ਸਰਵਪੱਖੀ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸੜਕਾਂ ਦੇ ਨਿਰਮਾਣ ਉੱਤੇ ਲਗਭਗ 2 ਕਰੋੜ 84 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਸਰਕਾਰੀ ਕਾਰਜਕਾਰੀ ਏਜੰਸੀਆਂ ਤੇ ਪ੍ਰਾਈਵੇਟ ਠੇਕੇਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋ ਕਰਨ ਅਤੇ ਇਸ ਸਬੰਧ ਵਿੱਚ ਨਿਰਮਾਣ ਸਮਗਰੀ ਦੀ ਗੁਣਵੱਤਾ ਦਾ ਪੂਰਾ ਪੂਰਾ ਧਿਆਨ ਰੱਖਿਆ ਜਾਵੇ।

ਉਨਾਂ ਨੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਹੋਰ ਮੁਹਤਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੌਰਾਨ ਪੂਰੀ ਨਿਗਰਾਨੀ ਰੱਖਣ ਅਤੇ ਕਿਸੇ ਵੀ ਕਿਸਮ ਦੀ ਊਣਤਾਈ ਪਾਏ ਜਾਣ ਤੇ ਤੁਰੰਤ ਮਾਮਲਾ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਮੌਕੇ ਗੋਗੀ ਅਮਰਾਲਾ, ਗਗਨ ਸ਼ਮਸ਼ਪੁਰ, ਹਿੰਦਾ ਹਰਗਣਾ, ਹਰਭਜਨ ਕਲੇਰ, ਮਨਦੀਪ ਧਨੋਲਾ, ਧਰਮਿੰਦਰ ਮਨੈਚਾ, ਲਵਲੀ ਸੰਘੋਲ , ਪ੍ਰਭ ਮਾਨਪੁਰ, ਗੁਰੀ ਬਰਵਾਲੀ , ਹਰਦੀਪ ਸਰਪੰਚ ਬਰਵਾਲੀ ਕਲਾਂ , ਪੰਮਾ ਭਾਂਬਰੀ, ਰਾਜ ਕੁਮਾਰ ਖਮਾਣੋਂ, ਬੀਰੂ ਮਨਸੂਰਪੁਰ, ਗੁਰਦੀਪ ਸਿੰਘ ਪ੍ਰਧਾਨ ਵੀ ਹਾਜ਼ਰ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD