Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਗਦੀਪ ਸਿੰਘ ਕਾਕਾ ਬਰਾੜ ਨੇ 2 ਕਰੋੜ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 13 Oct 2025

Last updated on: Oct 14, 2025, 17:35 IST

ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਜੱਸੇਆਣਾ, ਮਾਂਗਟਕੇਰ ਅਤੇ ਸ਼ਿਵਪੁਰ ਕੁਕਰੀਆਂ ਵਿੱਚ ਮੰਡੀ ਬੋਰਡ ਅਧੀਨ ਪੈਂਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਲਈ 2 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। 

ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਵਿੱਚ ਪਿੰਡ ਜੱਸੇਆਣਾ ਵਿਖੇ ਪਿੰਡ ਜੱਸੇਆਣਾ ਤੋਂ ਲੰਬੀ ਢਾਬ ਅਤੇ ਫਿਰਨੀ ਪਿੰਡ ਜੱਸੇਆਣਾ, ਪਿੰਡ ਮਾਂਗਟਕੇਰ ਵਿਖੇ ਗੁਲਾਬੇਵਾਲਾ ਤੋਂ ਮਾਂਗਟਕੇਰ, ਮਾਂਗਟਕੇਰ ਤੋਂ ਨੂਰਪੁਰ ਕ੍ਰਿਪਾਲਕੇ, ਨੂਰਪੁਰ ਕ੍ਰਿਪਾਲਕੇ ਤੋਂ ਕਾਨਿਆਂਵਾਲੀ, ਕਾਨਿਆਂਵਾਲੀ ਤੋਂ ਜਗਤ ਸਿੰਘ ਵਾਲਾ ਅਤੇ ਫਿਰਨੀ ਪਿੰਡ ਮਾਂਗਟਕੇਰ ਅਤੇ ਪਿੰਡ ਸ਼ਿਵਪੁਰ ਕੁਕਰੀਆਂ ਵਿਖੇ ਫਿਰਨੀ ਪਿੰਡ ਸ਼ਿਵਪੁਰ ਕੁਕਰੀਆਂ ਅਧੀਨ ਪੈਂਦੀਆਂ ਸੜਕਾਂ ਦੀ ਉਸਾਰੀ ਕੀਤੀ ਜਾਣੀ ਹੈ ਅਤੇ ਇਨ੍ਹਾਂ ਸਾਰੇ ਪ੍ਰੋਜੈਕਟਾਂ ’ਤੇ 2 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਕੰਮਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਸੜਕਾਂ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਲਈ ਹੋਰ ਬਿਹਤਰ ਸਹੂਲਤ ਮਿਲੇਗੀ। ਇਸ ਮੌਕੇ ਸਰਪੰਚ ਪਿੰਡ ਜੱਸੇਆਣਾ ਅਰਸ਼ ਬਰਾੜ, ਪਿੰਡ ਮਾਂਗਟਕੇਰ ਸਰਪੰਚ ਬਾਬਾ ਸ਼ਿੰਗਾਰਾ ਸਿੰਘ, ਸਰਪੰਚ ਪਿੰਡ ਕੁਕਰੀਆਂ ਨੌ ਨਿਹਾਲ ਸਿੰਘ, ਸਰਪੰਚ ਪਿੰਡ ਕਾਨਿਆਂਵਾਲੀ ਬਿੱਕਰ ਸਿੰਘ, ਸੁਖਜਿੰਦਰ ਸਿੰਘ ਬੱਬਲੂ ਬਰਾੜ, ਉਪਕਾਰ ਸਿੰਘ, ਗੁਰਮੀਤ ਸਿੰਘ, ਐਡਵੋਕੇਟ ਅਰਵਿੰਦਰ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ, ਮੈਂਬਰ ਪੰਚਾਇਤ ਜਸ਼ਨ ਕੁਮਾਰ, ਸ਼ਿੰਦਰ ਸਿੰਘ ਮਾਂਗਟ, ਗੁਰਿਪੰਦਰ ਸਿੰਘ ਮਾਂਗਟ, ਰਾਕੇਸ਼ ਕੁਮਾਰ ਖਿੱਚੀ ਮੈਂਬਰ ਪੰਚਾਇਤ, ਸੁਖਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਬੰਧਤ ਪਿੰਡਾਂ ਦੇ ਵਾਸੀ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD