Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵਜੀਤ ਕੌਰ ਮਾਣੂੰਕੇ ਨੇ ਹਲਕੇ ਦੀਆਂ ਪੇਂਡੂ ਸੜਕਾਂ ਦੇ ਨਵੀਨੀਕਰਨ ਲਈ ਰੱਖੇ ਨੀਂਹ ਪੱਥਰ

4.82 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਜਾਵੇਗੀ ਸੜਕਾਂ ਦੀ ਨੁਹਾਰ : ਸਰਵਜੀਤ ਕੌਰ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 13 Oct 2025

Last updated on: Oct 14, 2025, 17:57 IST

ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਖਸਤਾ ਹਾਲਤ ਪੇਂਡੂ ਸੜਕਾਂ ਦੀ ਹਾਲਤ ਸੁਧਾਰਨ ਲਈ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਲਗਾਤਾਰ ਦੋ ਦਿਨ ਮੁਹਿੰਮ ਚਲਾਕੇ ਨੀਂਹ ਪੱਧਰ ਰੱਖੇ ਗਏ ਅਤੇ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੁਹਿੰਮ ਤਹਿਤ ਰੱਖੇ ਗਏ ਸਮਾਗਮਾਂ ਦੌਰਾਨ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਸੰਬੋਧਨ ਕਰਦਿਆਂ ਆਖਿਆ ਕਿ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਦਾ ਲਗਭਗ 4.82 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਨੁਹਾਰ ਬਦਲੀ ਜਾਵੇਗੀ, ਤਾਂ ਜੋ ਲੋਕਾਂ ਨੂੰ ਆਪਣੀ ਰੋਜ਼ਮਰ੍ਹਾ ਦੀ ਜ਼ਿੰਦਗੀ ਦੌਰਾਨ ਸਮੱਸਿਆਵਾਂ ਤੋਂ ਨਿਯਾਤ ਮਿਲ ਸਕੇ।

ਉਹਨਾਂ ਆਖਿਆ ਕਿ ਗਾਲਿਬ ਕਲਾਂ ਤੋਂ ਖ੍ਰੀਦ ਕੇਂਦਰ ਤੱਕ 13.17 ਲੱਖ ਰੁਪਏ, ਰਸੂਲਪੁਰ ਤੋਂ ਲੋਪੋ 35.88 ਲੱਖ ਰੁਪਏ, ਡੱਲਾ ਤੋਂ ਮੱਲਾ ਰੋਡ 12.57 ਲੱਖ ਰੁਪਏ, ਡੱਲਾ ਰੋਡ ਤੋਂ ਕੋਠੇ ਰਾਹਲਾਂ ਰੋਡ 39.27 ਲੱਖ ਰੁਪਏ, ਸ਼ੇਖਦੌਲਤ ਤੋਂ ਲੀਲਾਂ 37.20 ਲੱਖ ਰੁਪਏ, ਚੀਮਨਾਂ ਤੋਂ ਸਿੱਧਵਾਂ ਕਲਾਂ 51.86 ਲੱਖ ਰੁਪਏ, ਮੱਲ੍ਹਾ ਤੋਂ ਮਾਣੂੰਕੇ 36.81 ਲੱਖ ਰੁਪਏ, ਭੰਮੀਪੁਰਾ ਤੋਂ ਰਣਧੀਰਗੜ੍ਹ 12.59 ਲੱਖ ਰੁਪਏ, ਮਲਕ ਰੋਡ ਤੋਂ ਕੋਠੇ ਖੰਜੂਰਾਂ 15.24 ਲੱਖ ਰੁਪਏ, ਡਾਂਗੀਆਂ ਤੋਂ ਕਾਉਂਕੇ ਖੋਸਾ 45.88 ਲੱਖ ਰੁਪਏ, ਬਰਸਾਲ ਤੋਂ ਪੋਨਾਂ 67.86 ਲੱਖ ਰੁਪਏ, ਕਾਉਂਕੇ ਖੋਸਾ ਤੋਂ ਡੱਲਾ ਰੋਡ 12.30 ਲੱਖ ਰੁਪਏ, ਡੱਲਾ ਤੋਂ ਭੰਮੀਪੁਰਾ 52.18 ਲੱਖ ਰੁਪਏ, ਮਲਕ ਤੋਂ ਅਲੀਗੜ੍ਹ 21.25 ਲੱਖ ਰੁਪਏ, ਰਾਮਗੜ੍ਹ ਤੋਂ ਬੁਜਰਗ 7.37 ਲੱਖ ਰੁਪਏ, ਅਪ੍ਰੋਚ ਰੋਡ ਬੋਦਲਵਾਲਾ 3.76 ਲੱਖ ਰੁਪਏ, ਜੀ.ਟੀ.ਰੋਡ ਤੋਂ ਕੋਠੇ ਸ਼ੇਰਜੰਗ 7.95 ਲੱਖ ਰੁਪਏ ਅਤੇ ਜੀ.ਟੀ.ਰੋਡ ਤੋਂ ਕੋਠੇ ਜੀਵਾ 8.03 ਲੱਖ ਰੁਪਏ ਦੀ ਲਾਗਤ ਨਾਲ ਖਸਤਾ ਹਾਲਤ ਸੜਕਾਂ ਦੀ ਹਾਲਤ ਸੁਧਾਰੀ ਜਾਵੇਗੀ। 

ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਪਿੰਡਾਂ ਦੇ ਲੋਕਾਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਤੇਜੀ ਨਾਲ ਕੰਮ ਕਰ ਰਹੀ ਹੈ ਅਤੇ ਪੇਂਡੂ ਸੜਕਾਂ ਤੋਂ ਇਲਾਵਾ 'ਰੌਸ਼ਨ ਪੰਜਾਬ' ਮੁਹਿੰਮ ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਅੰਦਰ ਸ਼ਾਨਦਾਰ ਪਾਰਕਾਂ ਬਨਾਉਣ ਲਈ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡਾਂ ਨੂੰ ਹੋਰ ਸੁੰਦਰ ਬਣਾਇਆ ਜਾ ਸਕੇ। 

ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਮੰਡੀ ਬੋਰਡ ਦੇ ਜੇਈ ਪਰਮਿੰਦਰ ਸਿੰਘ ਢੋਲਣ, ਕੁਲਦੀਪ ਸਿੰਘ ਸਰਪੰਚ ਬੋਦਲਵਾਲਾ, ਰਣਜੀਤ ਸਿੰਘ ਚੀਮਨਾਂ, ਪਰਮਾਤਮਾਂ ਸਿੰਘ, ਸੁਖਦੀਪ ਸਿੰਘ ਬਰਸਾਲ, ਜਸਵੰਤ ਸਿੰਘ ਰਾਮਗੜ੍ਹ ਭੁੱਲਰ, ਲਾਡੀ ਸ਼ੇਰਪੁਰ ਕਲਾਂ, ਡਾ.ਰਾਮ ਸਿੰਘ, ਪ੍ਰਦੀਪ ਸਿੰਘ ਕੋਠੇ ਸ਼ੇਰਜੰਗ, ਸ਼ਪਿੰਦਰ ਸਿੰਘ, ਚਰਨਜੀਤ ਸਿੰਘ, ਸਰਪੰਚ ਹਰਦੀਪ ਸਿੰਘ ਬਰਸਾਲ, ਮਾ.ਮਲਕੀਤ ਸਿੰਘ, ਬਲਵੀਰ ਸਿੰਘ, ਮੁਕੰਦ ਸਿੰਘ, ਯੂਥ ਪ੍ਰਧਾਨ ਰਵੀ ਬਰਸਾਲ, ਸੁਖਦੀਪ ਸਿੰਘ ਫੌਜੀ, ਸਰਪੰਚ ਗੁਰਪ੍ਰੀਤ ਸਿੰਘ ਭੰਮੀਪੁਰਾ, ਦਵਿੰਦਰ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਸੁਖਦਰਸ਼ਨ ਸਿੰਘ ਪੰਚ, ਸੋਨੂੰ ਨੰਬਰਦਾਰ, ਡਾ.ਮਨਦੀਪ ਸਿੰਘ, ਕਮਲਜੀਤ ਕੌਰ ਪੰਚ, ਸੱਜਣ ਸਿੰਘ ਫੌਜੀ, ਕੁਲਜੀਤ ਸਿੰਘ ਪਟਵਾਰੀ, ਪ੍ਰਕਾਸ਼ ਸਿੰਘ, ਜਗਰੂਪ ਸਿੰਘ ਮੱਲ੍ਹਾ, ਹਰਜਿੰਦਰ ਸਿੰਘ ਪੰਚ, ਜਗਦੀਪ ਸਿੰਘ ਜੱਗੀ, ਹਰਮਨਜੋਤ ਸਿੰਘ, ਗੋਪਾਲ ਸਿੰਘ ਪਾਲੀ ਸਰਪੰਚ ਡੱਲਾ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਗੁਰਪ੍ਰੀਤ ਸਿੰਘ ਪੰਚ, ਡਾ. ਜਸਵਿੰਦਰ ਸਿੰਘ ਲੋਪੋਂ, ਛਿੰਦਰਪਾਲ ਸਿੰਘ ਮੀਨੀਆਂ, ਸਰਪੰਚ ਅਮਨਜੋਤ ਸਿੰਘ ਕੋਠੇ ਰਾਹਲਾਂ, ਦਲਜੀਤ ਸਿੰਘ ਡੱਲਾ, ਸਰਪੰਚ ਦੇਸਾ ਸਿੰਘ ਬਾਘੀਆਂ, ਗਗਨ ਕਾਕੜ, ਜਗਦੀਪ ਸਿੰਘ ਸ਼ੇਰਵਾਲ, ਮਲਕੀਤ ਸਿੰਘ ਕੀਪਾ, ਜਗਸੀਰ ਸਿੰਘ ਪੰਚ ਗਾਲਿਬ ਰਣ ਸਿੰਘ, ਨੰਬਰਦਾਰ ਸੁਖਜੀਤ ਸਿੰਘ, ਕਾਕਾ ਪਰਜੀਆਂ ਆਦਿ ਵੀ ਹਾਜ਼ਰ ਸਨ।

 

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD