Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸ਼ਿਵਰਾਜ ਸਿੰਘ ਚੌਹਾਨ ਨੇ ਆਈਸੀਏਆਰ-ਭਾਰਤੀ ਮੱਕਾ ਖੋਜ ਸੰਸਥਾਨ ਲੁਧਿਆਣਾ ਵਿਖੇ ਪ੍ਰਬੰਧਕੀ ਭਵਨ ਦਾ ਉਦਘਾਟਨ ਕੀਤਾ

ਮੱਕਾ ਹਿਤਧਾਰਕਾਂ, ਕਿਸਾਨਾਂ, ਗ੍ਰਾਮੀਣ ਵਿਕਾਸ ਯੋਜਨਾਵਾਂ ਦੇ ਲਾਭਪਾਤਰੀਆਂ ਅਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਦੀਆਂ ਦੀਦੀਆਂ ਨਾਲ ਗੱਲਬਾਤ ਕੀਤੀ

Shivraj Singh Chouhan, Shivraj Chauhan, BJP, Bharatiya Janata Party, Bhagirath Choudhary, Ravneet Singh Bittu, Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Ludhiana

5 Dariya News

5 Dariya News

5 Dariya News

ਲੁਧਿਆਣਾ , 14 Oct 2025

Last updated on: Oct 15, 2025, 11:08 IST

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈਸੀਏਆਰ) ਦੇ ਭਾਰਤੀ ਮੱਕਾ ਖੋਜ ਸੰਸਥਾਨ (ਆਈਆਈਐੱਮਆਰ) ਲੁਧਿਆਣਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਜਿੱਥੇ ਸੰਸਥਾਨ ਦੇ ਨਵੇਂ ਬਣੇ ਪ੍ਰਬੰਧਕੀ ਭਵਨ ਦਾ ਉਦਘਾਟਨ ਕੀਤਾ ਗਿਆ, ਉੱਥੇ ਮੱਕਾ ਹਿਤਧਾਰਕਾਂ, ਕਿਸਾਨਾਂ, ਗ੍ਰਾਮੀਣ ਵਿਕਾਸ ਯੋਜਨਾਵਾਂ ਦੇ ਲਾਭਪਾਤਰੀਆਂ ਅਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਦੀਆਂ ਦੀਦੀਆਂ ਨਾਲ ਵੀ ਗੱਲਬਾਤ ਕੀਤੀ ਗਈ। 

ਇਸ ਤੋਂ ਬਾਅਦ ਕੇਂਦਰੀ ਮੰਤਰੀ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ, ਜਿਸ ਵਿੱਚ ਪੰਜਾਬ ਖੇਤਰ ਲਈ ਕੇਂਦਰ ਸਰਕਾਰ ਦੀਆਂ ਮੁੱਖ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਪਹਿਲਕਦਮੀਆਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ, ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਅਤੇ ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਤਹਿਤ ਦੇਸ਼ ਦੇ ਖ਼ੁਰਾਕ ਉਤਪਾਦਨ ਨੂੰ ਵਧਾਉਣਾ, ਉਤਪਾਦਨ ਦੀ ਲਾਗਤ ਘਟਾ ਕੇ ਕਿਸਾਨ ਦੀ ਆਮਦਨੀ ਵਧਾਉਣਾ ਸਾਡੇ ਪ੍ਰਮੁੱਖ ਟੀਚੇ ਹਨ। ਕਣਕ ਅਤੇ ਚੌਲਾਂ ਦੀ ਖੇਤੀ ਪੱਖੋਂ ਅਸੀਂ ਪੂਰੀ ਤਰ੍ਹਾਂ ਆਤਮ-ਨਿਰਭਰ ਹਾਂ ਪਰ ਖੇਤੀ ਵਿੱਚ ਵਿਭਿੰਨਤਾ ਲਿਆਉਣੀ ਬਹੁਤ ਜ਼ਰੂਰੀ ਹੈ। 

ਕਣਕ ਅਤੇ ਝੋਨੇ ਤੋਂ ਬਾਅਦ ਤੀਜੀ ਸਭ ਤੋਂ ਵੱਡੀ ਫ਼ਸਲ ਮੱਕੀ ਹੈ, ਜਿਸ ਦੀ ਵਰਤੋਂ ਖਾਣ ਤੋਂ ਇਲਾਵਾ ਹੋਰ ਕਈ ਕੰਮਾਂ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦਾ ਮੁਕਾਬਲਾ ਸਿਰਫ਼ ਮੱਕੀ ਹੀ ਕਰ ਸਕਦੀ ਹੈ ਇਸ ਨਾਲ ਪਾਣੀ ਵੀ ਬਚੇਗਾ ਅਤੇ ਕਿਸਾਨਾਂ ਨੂੰ ਜ਼ਿਆਦਾ ਮੁਨਾਫ਼ਾ ਹੋਵੇਗਾ। 

ਇਸ ਤਹਿਤ ਮੱਕਾ ਖੋਜ ਸੰਸਥਾਨ ਬਹੁਤ ਮਹੱਤਵਪੂਰਨ ਹੈ ਕਿਉਂਕਿ ਇੱਥੇ ਕੀਤੀਆਂ ਜਾ ਰਹੀਆਂ ਖੋਜਾਂ ਮੱਕੀ ਦੇ ਉਤਪਾਦਨ ਨੂੰ ਵਧਾਉਣ ਵਿੱਚ ਬਹੁਤ ਸਹਾਇਕ ਸਿੱਧ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕਣਕ ਦੇ ਬੀਜਾਂ ਦੀ ਮੁਫ਼ਤ ਸਪਲਾਈ ਲਈ ₹74 ਕਰੋੜ ਜਾਰੀ ਕੀਤੇ ਹਨ ਅਤੇ ਸਰ੍ਹੋਂ ਸਮੇਤ ਹੋਰ ਬੀਜਾਂ ਲਈ ਫੰਡ ਮਨਜ਼ੂਰ ਕੀਤੇ ਗਏ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਧੀਨ 11.09 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ₹222 ਕਰੋੜ ਪਹਿਲਾਂ ਤੋਂ ਟ੍ਰਾਂਸਫਰ ਕੀਤੇ ਗਏ। ਐੱਮਆਈਡੀਐੱਚ ਸਕੀਮ ਰਾਹੀਂ ਬਾਗ਼ਬਾਨੀ ਖੇਤਰ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਵੀ ਸਹਾਇਤਾ ਭੇਜੀ ਜਾਵੇਗੀ।

ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਦੀ ਸਹਾਇਤਾ ਲਈ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਜੀ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਪ੍ਰਤੀ ਚਿੰਤਤ ਹਨ ਅਤੇ ਉਨ੍ਹਾਂ ਵੱਲੋਂ 1600 ਕਰੋੜ ਰੁਪਏ ਦਾ ਪੈਕੇਜ ਪੰਜਾਬ ਨੂੰ ਦਿੱਤਾ ਗਿਆ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਜ਼ਿੰਦਗੀ ਮੁੜ ਲੀਹ 'ਤੇ ਆ ਸਕੇ। ਕੇਂਦਰੀ ਮੰਤਰੀ ਵੱਲੋਂ ਪੰਜਾਬ ਵਿੱਚ ਹੜ੍ਹਾਂ ਕਾਰਨ ਨੁਕਸਾਨੇ ਗਏ 36703 ਘਰਾਂ ਨੂੰ ਮੁੜ ਉਸਾਰਨ ਲਈ ਪ੍ਰਤੀ ਪਰਿਵਾਰ 1 ਲੱਖ 60 ਹਜ਼ਾਰ ਰੁਪਏ ਦੀ ਮਨਜ਼ੂਰੀ ਦਿੱਤੀ ਗਈ। 

ਇਸ ਵਿੱਚ 1 ਲੱਖ 20 ਹਜ਼ਾਰ ਰੁਪਏ ਘਰ ਬਣਾਉਣ ਅਤੇ 40 ਹਜ਼ਾਰ ਰੁਪਏ ਮਜ਼ਦੂਰੀ ਅਤੇ ਪਖਾਨਿਆਂ ਦੀ ਉਸਾਰੀ ਲਈ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਅਸੀਂ ਆਪਣੇ ਦੇਸ਼ ਵਿੱਚ ਬਣੀਆਂ ਵਸਤੂਆਂ ਹੀ ਖਰੀਦੀਏ। ਇਸ ਨਾਲ ਲੋਕਲ ਕਾਰੀਗਰਾਂ ਨੂੰ ਲਾਭ ਹੋਵੇਗਾ, ਦੇਸ਼ ਦਾ ਪੈਸਾ ਦੇਸ਼ ਵਿੱਚ ਹੀ ਰਹੇਗਾ ਅਤੇ ਦੇਸ਼ ਆਰਥਿਕ ਪੱਖੋਂ ਹੋਰ ਖ਼ੁਸ਼ਹਾਲ ਹੋਵੇਗਾ।

 

Tags: Shivraj Singh Chouhan , Shivraj Chauhan , BJP , Bharatiya Janata Party , Bhagirath Choudhary , Ravneet Singh Bittu , Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD