Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

ਪਾਕਿਸਤਾਨ ਨਾਰਕੋ-ਅੱਤਵਾਦ ਨੂੰ ਸ਼ਹਿ ਦੇ ਕੇ ਪੰਜਾਬ ਵਿੱਚ ਅਸਥਿਰਤਾ ਫੈਲਾਉਣ ਦੀ ਕਰ ਰਿਹਾ ਹੈ ਕੋਸਿ਼ਸ਼; ਪਾਕਿ ਦੇ ਨਾਪਾਕ ਮਨਸੂਬਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਰਹੀ ਹੈ ਪੰਜਾਬ ਪੁਲਿਸ: ਡੀਜੀਪੀ ਗੌਰਵ ਯਾਦਵ

Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਤਰਨ ਤਾਰਨ/ਬਟਾਲਾ/ਚੰਡੀਗੜ੍ਹ , 14 Oct 2025

Last updated on: Oct 15, 2025, 11:46 IST

ਆਉਣ ਵਾਲੇ ਦਿਨਾਂ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦੇ ਹੋਏ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਜਿ਼ਲ੍ਹਾ ਪੁਲਿਸ ਮੁਖੀਆਂ ਨੂੰ ਸੂਬੇ ਭਰ ਵਿੱਚ ਪੁਲਿਸ ਫੋਰਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ-ਅਲਰਟ ਨਾਕਿਆਂ ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। 

ਡੀਜੀਪੀ ਗੌਰਵ ਯਾਦਵ ਜੋ ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ ਪ੍ਰਮੋਦ ਬਾਨ ਅਤੇ ਏ.ਡੀ.ਜੀ.ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਦੇ ਨਾਲ ਦੋ ਪੁਲਿਸ ਜਿ਼ਲ੍ਹਿਆਂ- ਤਰਨਤਾਰਨ ਅਤੇ ਬਟਾਲਾ ਵਿੱਚ ਸੁਰੱਖਿਆ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਨਾਰਕੋ-ਅੱਤਵਾਦ ਅਤੇ ਸੰਗਠਿਤ ਅਪਰਾਧ ਦੇ ਉੱਭਰ ਰਹੇ ਖਤਰਿਆਂ ਨਾਲ ਨਜਿੱਠਣ ਲਈ ਵਿਚਾਰ ਚਰਚਾ ਕੀਤੀ। ਉਨ੍ਹਾਂ ਤਿਉਹਾਰਾਂ ਦੇ ਸੀਜ਼ਨ ਦੀਆਂ ਤਿਆਰੀਆਂ ਅਤੇ ਪੁਲਿਸ ਫੋਰਸ ਦੀ ਤਾਇਨਾਤੀ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ।

ਮੌਜੂਦਾ ਸੁਰੱਖਿਆ ਚੁਣੌਤੀਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਵਿੱਚ ਨਾਰਕੋ-ਅੱਤਵਾਦ ਫੈਲਾ ਰਿਹਾ ਹੈ। ਉਨ੍ਹਾਂ ਕਿਹਾ,"ਪਿਛਲੇ ਕੁਝ ਦਿਨਾਂ ਵਿੱਚ, ਪਾਕਿਸਤਾਨ ਨਾਰਕੋ-ਅੱਤਵਾਦ ਨੂੰ ਬੜ੍ਹਾਵਾ ਦੇ ਕੇ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸਿ਼ਸ਼ ਕਰ ਰਿਹਾ ਹੈ, ਪਰ ਪੰਜਾਬ ਪੁਲਿਸ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਸਰਗਰਮੀ ਨਾਲ ਨਾਕਾਮ ਕਰ ਰਹੀ ਹੈ।"

ਉਨ੍ਹਾਂ ਦੱਸਿਆ  ਕਿ ਪਾਕਿਸਤਾਨ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਦੀ ਢੋਆ-ਢੁਆਈ ਲਈ ਡਰੋਨ ਅਤੇ ਹੋਰ ਸਾਧਨਾਂ ਦੀ ਵਰਤੋਂ ਕਰ ਰਿਹਾ ਹੈ। ਡੀਜੀਪੀ ਨੇ ਸਪੱਸ਼ਟ ਕੀਤਾ ਕਿ ਇਸ ਹਵਾਈ ਖਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੁਆਰਾ ਤਾਇਨਾਤ ਐਂਟੀ-ਡਰੋਨ ਪ੍ਰਣਾਲੀਆਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ ਜਾ ਰਹੀ ਹੈ।

ਅੱਤਵਾਦ ਵਿਰੁੱਧ ਕੀਤੀ  ਜਾ ਰਹੀ ਪ੍ਰਭਾਵੀ ਕਾਰਵਾਈ ਸਬੰਧੀ ਵੇਰਵੇ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਸਤੰਬਰ 2024 ਤੋਂ ਹੁਣ ਤੱਕ ਪੰਜਾਬ ਪੁਲਿਸ ਨੇ 90 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅੱਤਵਾਦੀਆਂ ਦੇ ਕਬਜ਼ੇ ਚੋਂ ਵੱਡੀ ਮਾਤਰਾ ਵਿੱਚ ਹਥਿਆਰ, ਵਿਸਫੋਟਕ, ਗੋਲੀ-ਸਿੱਕਾ, ਹੱਥਗੋਲੇ ਅਤੇ ਆਰ.ਡੀ.ਐਕਸ. ਬਰਾਮਦ ਕੀਤਾ ਗਿਆ ਹੈ , ਜਿਸ ਨਾਲ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਲੱਗਿਆ ਹੈ।

ਸੰਗਠਿਤ ਅਪਰਾਧ ਦੇ ਸਬੰਧ ਵਿੱਚ ਡੀਜੀਪੀ ਨੇ ਉਨ੍ਹਾਂ ਮਾਮਲਿਆਂ ਦੀ ਸਮੀਖਿਆ ਕੀਤੀ ਜਿਨ੍ਹਾਂ ਵਿੱਚ ਗ੍ਰਿਫ਼ਤਾਰੀਆਂ  ਹਾਲੇ ਲੰਬਿਤ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਫਰਾਰ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੰਗਠਿਤ ਅਪਰਾਧ ਦੇ ਮਾਹੌਲ ਨੂੰ ਮੁਕੰਮਲ ਰੂਪ ਵਿੱਚ ਖਤਮ ਕਰਨ ਲਈ ਪੇਸ਼ੇਵਰ ਅਤੇ ਵਿਗਿਆਨਕ ਜਾਂਚ ਦੀ ਜ਼ਰੂਰਤ `ਤੇ ਜ਼ੋਰ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਅੱਤਵਾਦੀ ਨੈੱਟਵਰਕਾਂ ਜਾਂ ਸੰਗਠਿਤ ਅਪਰਾਧ ਨਾਲ ਜੁੜੇ 203 ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕੀਤੀ ਗਈ ਹੈ।ਉਨ੍ਹਾਂ ਕਿਹਾ, “ਭਾਰਤ ਵਿੱਚ ਲਿਆ ਕੇ ਉਨ੍ਹਾਂ ਅਪਰਾਧੀਆਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ, ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਵਿਰੁੱਧ ਰੈੱਡ ਕਾਰਨਰ ਨੋਟਿਸ/ਬਲੂ ਕਾਰਨਰ ਨੋਟਿਸ ਜਾਰੀ ਕਰਨ ਲਈ  ਪ੍ਰਕਿਰਿਆ ਆਰੰਭ ਦਿੱਤੀ ਹੈ," ।

ਡੀਜੀਪੀ ਨੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸਿ਼ਆਂ ਵਿਰੁੱਧ’ ਦੀ ਵੀ ਸਮੀਖਿਆ ਕੀਤੀ । ‘ਯੁੱਧ ਨਸਿ਼ਆਂ ਵਿਰੁੱਧ` ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 21,707 ਐਫਆਈਆਰ ਦਰਜ ਕੀਤੀਆਂ ਹਨ ਅਤੇ 32,903 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ 2533 ਨਸ਼ਾ ਸਪਲਾਇਰ ਹਨ, ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1446 ਕਿਲੋਗ੍ਰਾਮ ਹੈਰੋਇਨ, 475 ਕਿਲੋਗ੍ਰਾਮ ਅਫੀਮ, 25 ਟਨ ਭੁੱਕੀ, 35 ਕਿਲੋਗ੍ਰਾਮ ਚਰਸ, 511 ਕਿਲੋਗ੍ਰਾਮ ਗਾਂਜਾ, 12 ਕਿਲੋਗ੍ਰਾਮ ਆਈਸੀਈ, 3.6 ਕਿਲੋਗ੍ਰਾਮ ਕੋਕੀਨ, 39.29 ਲੱਖ ਨਸ਼ੀਲੀਆਂ ਗੋਲੀਆਂ ਅਤੇ 13.39 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 68ਐਫ ਦੇ ਤਹਿਤ ਨਸ਼ਾ ਤਸਕਰਾਂ ਦੀਆਂ 205 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਜਾਇਦਾਦਾਂ ਨੂੰ ਵੀ ਫ਼ੀਜ਼ ਕਰ ਲਿਆ ਹੈ।ਉਨ੍ਹਾਂ ਕਿਹਾ ਕਿ ਮੁੜ-ਵਸੇਬੇ ਦੇ ਸਬੰਧ ਵਿੱਚ ਪੰਜਾਬ ਪੁਲਿਸ ਨੇ 62000 ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਛੁਡਾਊ ਕੇਂਦਰਾਂ ਜਾਂ ਓਓਏਟੀ ਕੇਂਦਰਾਂ ਵਿੱਚ ਭੇਜਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੇ ‘ਸੇਫ਼ ਪੰਜਾਬ` ਵਟਸਐਪ ਚੈਟਬੋਟ ਪੋਰਟਲ 9779100200 ਤੇ ਮਿਲੀਆਂ ਸੂਚਨਾਵਾਂ ਚੋਂ 33 ਫੀਸਦ ਤੇ ਕਾਰਵਾਈ ਕਰਨ ਦਾ ਮਿਸਾਲੀ ਰਿਕਾਰਡ ਬਣਾਇਆ ਹੈ, ਲੋਕਾਂ ਤੋਂ ਪ੍ਰਾਪਤ ਜਾਣਕਾਰੀ ਦੇ ਨਾਲ 7285 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਇਸ ਚੈਟਬੋਟ `ਤੇ ਨਸ਼ਾ ਤਸਕਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰਨ ਲਈ ਕਿਹਾ।  

ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਫਿਰੋਜ਼ਪੁਰ ਰੇਂਜ ਨੀਲਾਂਬਰੀ ਜਗਦਲੇ, ਡੀਆਈਜੀ ਬਾਰਡਰ ਰੇਂਜ ਨਾਨਕ ਸਿੰਘ, ਡੀਆਈਜੀ ਏਜੀਟੀਐਫ ਗੁਰਮੀਤ ਚੌਹਾਨ, ਐਸਐਸਪੀ ਤਰਨਤਾਰਨ ਰਵਜੋਤ ਕੌਰ ਗਰੇਵਾਲ ਅਤੇ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD