Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਸਾਡੀ ਸਰਕਾਰ ਨੇ ਉਦਯੋਗ ਲਈ ਪਾਰਦਰਸ਼ੀ ਨੀਤੀਆਂ ਬਣਾਈਆਂ-ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sanjeev Arora, Bengaluru

5 Dariya News

5 Dariya News

5 Dariya News

ਬੰਗਲੁਰੂ , 14 Oct 2025

Last updated on: Oct 15, 2025, 11:59 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਉੱਘੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਖਣੀ ਭਾਰਤੀ ਸੂਬੇ ਕਰਨਾਟਕ ਦੀ ਰਾਜਧਾਨੀ ਵਿਖੇ ਉਦਯੋਗਿਕ ਖੇਤਰ ਦੇ ਦਿੱਗਜਾਂ ਦਾ ਨਿੱਘਾ ਸਵਾਗਤ ਕੀਤਾ। 

ਉਨ੍ਹਾਂ ਕਿਹਾ ਕਿ ਬੰਗਲੁਰੂ ਨੂੰ ਭਾਰਤ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਭਾਰਤ ਦੀ ਸਿਲੀਕਾਨ ਵੈਲੀ ਵਜੋਂ ਜਾਣਿਆ ਜਾਂਦਾ ਹੈ। ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰਕ ਵਿਰਾਸਤ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹਾਦਰੀ, ਸਖ਼ਤ ਮਿਹਨਤ ਅਤੇ ਉੱਦਮੀ ਭਾਵਨਾ ਪੰਜਾਬ ਦੀ ਮਿੱਟੀ ਦੇ ਕਣ-ਕਣ ਵਿੱਚ ਸਮੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਬੇ ਸਮੇਂ ਤੋਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਪੰਜਾਬ ਨੂੰ ਅਕਸਰ ਭਾਰਤ ਦਾ ਅੰਨਦਾਤਾ ਅਤੇ ਭਾਰਤ ਦੀ ਖੜਗਭੁਜਾ ਕਿਹਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਲੋਕ ਆਪਣੇ ਸਮਰਪਣ ਅਤੇ ਲਗਨ ਲਈ ਜਾਣੇ ਜਾਂਦੇ ਹਨ, ਜਿਸ ਕਾਰਨ ਸੂਬੇ ਵਿੱਚ ਉਦਯੋਗ ਅਤੇ ਉੱਦਮ ਲਗਾਤਾਰ ਪ੍ਰਫੁੱਲਤ ਹੋ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਕਾਰੋਬਾਰ-ਪੱਖੀ ਮਾਹੌਲ ਸਦਕਾ ਵੱਡੀ ਗਿਣਤੀ ਵਿੱਚ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਹੱਦ ਖੁਸ਼ੀ ਵਾਲੀ ਗੱਲ ਹੈ ਕਿ ਪੰਜਾਬ ਦੇ ਸਦਭਾਵਨਾ ਅਤੇ ਸ਼ਾਂਤੀ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਾਰਚ,  2022 ਤੋਂ ਲੈ ਕੇ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ, ਆਈਟੀ ਅਤੇ ਸੈਰ-ਸਪਾਟਾ ਵਰਗੇ ਖੇਤਰ ਹੋਰਨਾਂ ਸੂਬਿਆਂ ਲਈ ਮਿਸਾਲ ਬਣ ਰਹੇ ਹਨ। 

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਨੈਸਲੇ, ਕਲਾਸ, ਫਰੂਡੇਨਬਰਗ, ਕਾਰਗਿਲ, ਵਰਬੀਓ, ਡੈਨੋਨ ਅਤੇ ਵਿਸ਼ਵ ਪੱਧਰ ਦੀਆਂ ਹੋਰਨਾਂ ਪ੍ਰਮੁੱਖ ਕੰਪਨੀਆਂ ਵੱਲੋਂ ਆਪਣੀਆਂ ਯੂਨਿਟਾਂ ਸਥਾਪਤ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਦਾ ਭਾਰਤ ਵਿੱਚ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਲੁਧਿਆਣਾ ਵਿਖੇ ਵਿਕਸਿਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਲੁਧਿਆਣਾ, ਜੋ ਕਿ ਵਿਸ਼ਵ ਪੱਧਰ 'ਤੇ ਇੱਕ ਉਦਯੋਗਿਕ ਹੱਬ ਵਜੋਂ ਜਾਣਿਆ ਜਾਂਦਾ ਹੈ, ਸੂਬੇ ਦੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਇਸ ਨੂੰ ਸਹੀ ਅਰਥਾਂ ਵਿੱਚ ਪੰਜਾਬ ਦੀ ਵਪਾਰਕ ਰਾਜਧਾਨੀ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵੱਲੋਂ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ ਅਤੇ ਸਪੇਨ ਵਰਗੇ ਵਿਕਸਤ ਦੇਸ਼ਾਂ ਤੋਂ ਨਿਵੇਸ਼ ਆਕਰਸ਼ਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਨਿਵੇਸ਼ ਲਈ ਨਾ ਸਿਰਫ਼ ਭਾਰਤ ਦੇ ਸਗੋਂ ਦੁਨੀਆ ਦੇ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਰਫ਼ ਸਾਢੇ ਤਿੰਨ ਸਾਲਾਂ ਦੇ ਅੰਦਰ ਉਦਯੋਗਪਤੀਆਂ ਨੂੰ ਦਿੱਤੀਆਂ ਬਹੁਤ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰ ਦਿੱਤਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਹੁਣ ਕਾਰੋਬਾਰ ਕਰਨ ਵਿੱਚ ਆਸਾਨੀ ਸਬੰਧੀ ਸਿਖਰਲੇ ਸਥਾਨ 'ਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦੀ ਅਤਿ-ਆਧੁਨਿਕ ਸਿੰਗਲ-ਵਿੰਡੋ ਸਿਸਟਮ ਹੈ, ਜਿਸ ਵਿੱਚ 150 ਤੋਂ ਵੱਧ ਵਪਾਰਕ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਇਸ ਨਾਲ ਆਫ਼ਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਪੈਂਦੀ। 

ਉਨ੍ਹਾਂ ਕਿਹਾ ਕਿ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਤਹਿਤ, ਸੂਬਾ ਸਰਕਾਰ ਨੇ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਤਿੰਨ ਦਿਨਾਂ ਦੇ ਅੰਦਰ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਪ੍ਰਵਾਨਗੀਆਂ ਦੇਣ ਲਈ 45 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ ਅਤੇ ਜੇਕਰ ਇਸ ਮਿਆਦ ਦਰਮਿਆਨ ਪ੍ਰਵਾਨਗੀਆਂ ਜਾਰੀ ਨਹੀਂ ਕੀਤੀਆਂ ਜਾਂਦੀਆਂ ਹਨ, ਤਾਂ ਉਨ੍ਹਾਂ ਨੂੰ ਆਪਣੇ ਆਪ ਹੀ ਪ੍ਰਵਾਨ ਮੰਨਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਨਿਵੇਸ਼ਕਾਂ ਨੂੰ ਵਟਸਐਪ, ਏ.ਆਈ. ਚੈਟਬੋਟਸ ਅਤੇ ਕਾਲ ਸੈਂਟਰਾਂ ਰਾਹੀਂ ਸਹਾਇਤਾ ਨਿਯਮਿਤ ਤੌਰ 'ਤੇ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫਾਇਰ ਐਨ.ਓ.ਸੀ. ਨਵਿਆਉਣ ਲਈ ਸਮਾਂ ਮਿਆਦ ਵਧਾ ਦਿੱਤੀ ਗਈ ਹੈ ਅਤੇ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਦੀਲੀ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਗਿਆ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਦ੍ਰਿੜ ਵਿਸ਼ਵਾਸ ਹੈ ਕਿ ਅਸਲ ਉਦਯੋਗਿਕ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਸਰਕਾਰ ਅਤੇ ਉਦਯੋਗ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਲਈ ਨਿਵੇਸ਼ਕਾਂ ਅਤੇ ਉੱਦਮੀਆਂ ਨੂੰ ਪੰਜਾਬ ਦੇ ਉਦਯੋਗਿਕ ਭਵਿੱਖ ਲਈ ਮੁੱਖ ਭਾਈਵਾਲ ਮੰਨਿਆ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 24 ਵੱਖ-ਵੱਖ ਉਦਯੋਗਿਕ ਖੇਤਰਾਂ ਲਈ ਕਮੇਟੀਆਂ ਸਥਾਪਤ ਕੀਤੀਆਂ ਹਨ, ਜਿਨ੍ਹਾਂ ਦਾ ਉਦੇਸ਼ ਹਰੇਕ ਲਈ ਟੀਚਾਗਤ ਰਣਨੀਤੀਆਂ ਅਤੇ ਰੋਡਮੈਪ ਤਿਆਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ ਪੰਜਾਬ ਦੇ ਸਮਰਪਿਤ ਅਧਿਕਾਰੀ ਸਨਅਤਕਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਹਮੇਸ਼ਾ ਉਪਲਬਧ ਹਨ।

ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ ਅੱਗੇ ਦੱਸਿਆ ਕਿ ਛੇਵਾਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13, 14 ਅਤੇ 15 ਮਾਰਚ 2026 ਨੂੰ ਮੋਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮਹੱਤਵਪੂਰਨ ਸਮਾਗਮ ਵਿੱਚ ਹਿੱਸਾ ਲੈਣ ਲਈ ਸਾਰੇ ਨਿਵੇਸ਼ਕਾਂ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੰਮੇਲਨ ਉਦਯੋਗਪਤੀਆਂ, ਨੀਤੀ ਘਾੜਿਆਂ ਅਤੇ ਖੋਜਕਰਤਾਵਾਂ ਨੂੰ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਆਪਣੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕਰੇਗਾ। 

ਭਗਵੰਤ ਸਿੰਘ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਦਯੋਗ-ਪੱਖੀ ਨੀਤੀਆਂ ਘੜਨ ਵਿੱਚ ਸਰਗਰਮੀ ਨਾਲ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਕੀਮਤੀ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਰਥਿਕ ਅਤੇ ਉਦਯੋਗਿਕ ਵਿਕਾਸ ਲਈ ਅਥਾਹ ਸੰਭਾਵਨਾਵਾਂ ਹਨ ਪਰ ਪੰਜਾਬ ਦੇ ਵਿਕਾਸ ਲਈ ਉਦਯੋਗਪਤੀਆਂ ਦਾ ਸਮਰਥਨ ਅਤਿ ਲੋੜੀਂਦਾ ਹੈ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭਾਈਵਾਲੀ ਨਾਲ, ਸੂਬਾ ਸਰਕਾਰ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਦੀਆਂ ਨਵੀਆਂ ਲੀਹਾਂ 'ਤੇ ਲੈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਕੱਠੇ ਮਿਲ ਕੇ, ਉਹ ਜਲਦ ਹੀ ਪੰਜਾਬ ਨੂੰ ਇੱਕ ਵਾਰ ਫਿਰ ਤੋਂ 'ਰੰਗਲਾ ਪੰਜਾਬ' ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨਗੇ। ਇਸ ਮੌਕੇ ਉਦਯੋਗ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sanjeev Arora , Bengaluru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD