Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਕਰਵਾ ਰਹੇ 96 ਫ਼ੀਸਦ ਮਰੀਜ਼ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੋਂ ਸੰਤੁਸ਼ਟ: ਸਿਹਤ ਮੰਤਰੀ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ghanshyam Thori, Amit Talwar

5 Dariya News

5 Dariya News

5 Dariya News

ਚੰਡੀਗੜ੍ਹ , 14 Oct 2025

Last updated on: Oct 15, 2025, 12:06 IST

ਸੂਬੇ ਵਿੱਚ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਆਪਕ ਮਿਸ਼ਨ ਦੀ ਸ਼ੁਰੂਆਤ ਕਰਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹਨਾਂ ਨਵੇਂ ਕਲੀਨਿਕ ਨਾਲ ਕੁੱਲ ਕਲੀਨਿਕਾਂ ਦੀ ਗਿਣਤੀ 1,117 ਹੋ ਜਾਵੇਗੀ। ਇਹ ਐਲਾਨ ਅੱਜ ਇੱਥੇ  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ।

ਸਿਹਤ ਮੰਤਰੀ ਸਿਵਲ ਸਰਜਨਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ 'ਤੇ ਚਾਨਣਾ ਪਾਉਂਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਮਿਆਰੀ ਮੁੱਢਲੀ ਦੇਖਭਾਲ ਤੱਕ ਆਮ ਜਨਤਾ ਦੀ ਪਹੁੰਚ ਵਿੱਚ ਕਾਫ਼ੀ ਵਾਧਾ ਕੀਤਾ ਹੈ। 

ਪੰਜਾਬ ਵਿਕਾਸ ਕਮਿਸ਼ਨ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਮਰੀਜ਼ ਦੇ ਫੀਡਬੈਕ ਸਰਵੇਖਣ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ ਕਿ 96 ਫ਼ੀਸਦ ਮਰੀਜ਼ਾਂ ਨੇ ਕਲੀਨਿਕਾਂ ਦੀਆਂ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ ਹੈ, ਜੋ ਇਹਨਾਂ ਕਲੀਨਿਕਾਂ ਦੀ ਪ੍ਰਭਾਵਸ਼ੀਲਤਾ ਨੂੰ ਉਜਾਗਰ ਕਰਦੀ ਹੈ। ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦੇਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਵਿੱਚ ਤੇਜ਼ੀ ਲਿਆਉਣ ਅਤੇ ਕਲੀਨਿਕਾਂ ਦੇ ਸਮੇਂ ਸਿਰ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਡਾਕਟਰਾਂ ਅਤੇ ਲੋੜੀਂਦੇ ਸਟਾਫ ਦੀ ਭਰਤੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੂੰ ਹੈਲਥ ਕਿੱਟਾਂ ਅਤੇ ਕਮਿਊਨਿਟੀ ਹੈਲਥ ਅਫਸਰਾਂ (ਸੀਐਚਓ) ਨੂੰ ਜ਼ਰੂਰੀ ਉਪਕਰਣਾਂ ਦੀ ਵੰਡ ਰਾਹੀਂ ਪ੍ਰਾਇਮਰੀ ਹੈਲਥਕੇਅਰ ਨੈੱਟਵਰਕ ਨੂੰ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਜ਼ਮੀਨੀ ਪੱਧਰ 'ਤੇ ਦੇਖਭਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਛਾਤੀ ਦੇ ਕੈਂਸਰ ਅਤੇ ਸਟ੍ਰੋਕ ਵਰਗੀਆਂ ਗੰਭੀਰ ਬਿਮਾਰੀਆਂ ਦਾ ਜਲਦ ਪਤਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਵਿੱਚ ਮੋਹਰੀ ਹੈ। 

ਬਾਲ ਸਿਹਤ ਸੁਰੱਖਿਆ ਸਬੰਧੀ ਪਹਿਲਕਦਮੀ ਤਹਿਤ ਸਕੂਲੀ ਬੱਚਿਆਂ ਵਿੱਚ ਰਿਫ੍ਰੈਕਟਿਵ ਤਰੁੱਟੀਆਂ ਦੀ ਬਿਹਤਰ ਢੰਗ ਨਾਲ ਪਛਾਣ ਕਰਨ ਲਈ ਸਾਰੀਆਂ 250 ਆਰਬੀਐਸਕੇ ਟੀਮਾਂ ਨੂੰ ਏਆਈ ਆਟੋ ਰਿਫ੍ਰੈਕਟਰ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ। ਇਹ ਪ੍ਰੋਗਰਾਮ ਪ੍ਰਭਾਵਿਤ ਬੱਚਿਆਂ ਨੂੰ ਐਨਕਾਂ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਅਤੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਵੇਗਾ।

ਸੂਬਾ ਸਰਕਾਰ ਵੱਲੋਂ ਵੈਕਟਰ-ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਸਰਗਰਮ ਅਤੇ ਵਿਆਪਕ ਰੋਕਥਾਮ ਉਪਾਵਾਂ ਜਿਹਨਾਂ ਸਦਕਾਂ ਇਹਨਾਂ ਬਿਮਾਰੀਆਂ ਵਿਰੁੱਧ ਲੜਾਈ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਹਨ, 'ਤੇ ਚਾਨਣਾ ਪਾਉਂਦਿਆਂ,  ਡਾ. ਬਲਬੀਰ ਸਿੰਘ ਨੇ 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕੀਤਾ, ਜਿਸ ਦੇ ਨਤੀਜੇ ਵਜੋਂ ਸਾਲ 2023 ਦੇ ਮੁਕਾਬਲੇ ਡੇਂਗੂ ਦੇ ਮਾਮਲਿਆਂ ਵਿੱਚ 80 ਫ਼ੀਸਦ ਦੀ ਵੱਡੀ ਕਮੀ ਆਈ ਹੈ। 

ਉਨ੍ਹਾਂ ਨੇ ਸਿਵਲ ਸਰਜਨਾਂ ਨੂੰ ਇਸ ਸਕਾਰਾਤਮਕ ਰੁਝਾਨ ਨੂੰ ਜਾਰੀ ਰੱਖਣ ਲਈ ਸੰਭਾਵੀ ਹੌਟਸਪੌਟ ਖੇਤਰਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਆਪਣੀ ਡਿਊਟੀ ਵਿੱਚ ਉੱਤਮਤਾ ਅਤੇ ਸਮਰਪਣ ਦੇ ਰੁਝਾਨ ਨੂੰ ਉਤਸ਼ਾਹਿਤ ਕਰਨ ਲਈ, ਸਿਹਤ ਮੰਤਰੀ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੇ ਬਹਾਦਰੀ ਭਰੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਮਿਹਨਤੀ ਕਰਮਚਾਰੀਆਂ ਨੂੰ ਸਾਲਾਨਾ ਸਨਮਾਨਿਤ ਕਰਨ ਅਤੇ ਮਾਨਤਾ ਦੇਣ ਲਈ ਇੱਕ ਨਵੀਂ ਨੀਤੀ ਸ਼ੁਰੂ ਕਰਨ ਦਾ ਵਾਅਦਾ ਕੀਤਾ।

ਮੰਤਰੀ ਨੇ ਸਿਵਲ ਸਰਜਨ ਡਾ. ਸੰਗੀਤਾ ਜੈਨ, ਡਾ. ਅਰਸ਼ਦੀਪ ਕੌਰ, ਡਾ. ਮਨਹਰ ਕੌਰ, ਡਾ. ਵਸੁਧਾ, ਡਾ. ਧਰਮਵੀਰ ਅਹੀਰ ਅਤੇ ਭਵਨਦੀਪ ਕੌਰ ਨੂੰ ਵੱਖ-ਵੱਖ ਸਿਹਤ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਵੀ ਕੀਤਾ। ਸਿਵਲ ਸਰਜਨਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। 

ਮੈਂ ਸਿਹਤ ਸੇਵਾਵਾਂ ਦੀ ਨਿਯਮਤ ਅਤੇ ਸਖ਼ਤ ਨਿਗਰਾਨੀ ਕਰਨ, ਸਾਡੀਆਂ ਸਾਰੀਆਂ ਸਹੂਲਤਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਸਟਾਕ ਉਪਲੱਬਧ ਕਰਵਾਉਣ ਦਾ ਆਦੇਸ਼ ਦਿੰਦਾ ਹਾਂ ਅਤੇ ਸਭ ਤੋਂ ਮਹੱਤਵਪੂਰਨ - ਮੈਂ ਆਪਣੇ ਡਾਕਟਰਾਂ ਨੂੰ ਹਰ ਮਰੀਜ਼ ਨੂੰ ਮੁਸਕਰਾਹਟ, ਹਮਦਰਦੀ ਅਤੇ ਦਇਆ ਭਾਵਨਾ ਨਾਲ ਸੇਵਾਵਾਂ ਪ੍ਰਦਾਨ ਕਰਨ ਦਾ ਆਦੇਸ਼ ਦਿੰਦਾ ਹਾਂ। ਕਲੀਨਿਕਲ ਉੱਤਮਤਾ ਅਤੇ ਮਨੁੱਖਾਂ ਪ੍ਰਤੀ ਹਮਦਰਦੀ ਸਬੰਧੀ ਇਹ ਵਚਨਬੱਧਤਾ ਸਾਡੇ ਮਿਸ਼ਨ ਨੂੰ ਦਰਸਾਉਂਦੀ ਹੈ।"

ਉਨ੍ਹਾਂ ਕਿਹਾ ਕਿ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਕਮ ਐਮਡੀ ਐਨਐਚਐਮ ਘਨਸ਼ਿਆਮ ਥੋਰੀ ਅਤੇ ਐਮਡੀ ਪੀਐਚਐਸਸੀ ਅਮਿਤ ਤਲਵਾੜ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ (ਈਐਸਆਈ) ਡਾ. ਅਨਿਲ ਕੁਮਾਰ ਗੋਇਲ, ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ ਅਤੇ ਹੋਰ ਸਿਹਤ ਅਧਿਕਾਰੀ ਮਰੀਜ਼ ਦੀ ਭਲਾਈ ਸਬੰਧ ਸਰਬੋਤਮ ਮਿਆਰਾਂ ਨੂੰ ਬਰਕਰਾਰ ਯਕੀਨੀ ਬਣਾਉਣਗੇ ਅਤੇ ਸੂਬੇ ਭਰ ਵਿੱਚ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਅਮਲੀ ਰੂਪ ਪ੍ਰਦਾਨ ਕਰਨਗੇ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ghanshyam Thori , Amit Talwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD