Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਿਵਰਾਜ ਸਿੰਘ ਚੌਹਾਨ ਨੇ ਆਈਸੀਏਆਰ-ਆਈਆਈਐੱਮਆਰ ਲੁਧਿਆਣਾ ਵਿਖੇ ਪ੍ਰਬੰਧਕੀ ਭਵਨ ਦਾ ਉਦਘਾਟਨ ਕੀਤਾ

ਮੱਕਾ ਹਿਤਧਾਰਕਾਂ, ਕਿਸਾਨਾਂ, ਗ੍ਰਾਮੀਣ ਵਿਕਾਸ ਯੋਜਨਾਵਾਂ ਦੇ ਲਾਭਪਾਤਰੀਆਂ ਅਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਦੀਆਂ ਦੀਦੀਆਂ ਨਾਲ ਗੱਲਬਾਤ ਕੀਤੀ

Shivraj Singh Chouhan, Shivraj Chauhan, BJP, Bharatiya Janata Party, Gurmeet Khudian, Gurmeet Singh Khudian, Indian Council of Agricultural Research, ICAR, Indian Institute of Maize Research, IIMR

Web Admin

Web Admin

5 Dariya News

ਲੁਧਿਆਣਾ , 14 Oct 2025

Last updated on: Oct 15, 2025, 14:06 IST

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈਸੀਏਆਰ) ਦੇ ਭਾਰਤੀ ਮੱਕਾ ਖੋਜ ਸੰਸਥਾਨ (ਆਈਆਈਐੱਮਆਰ) ਲੁਧਿਆਣਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਜਿੱਥੇ ਸੰਸਥਾਨ ਦੇ ਨਵੇਂ ਬਣੇ ਪ੍ਰਬੰਧਕੀ ਭਵਨ ਦਾ ਉਦਘਾਟਨ ਕੀਤਾ ਗਿਆ, ਉੱਥੇ ਮੱਕਾ ਹਿਤਧਾਰਕਾਂ, ਕਿਸਾਨਾਂ, ਗ੍ਰਾਮੀਣ ਵਿਕਾਸ ਯੋਜਨਾਵਾਂ ਦੇ ਲਾਭਪਾਤਰੀਆਂ ਅਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਦੀਆਂ ਦੀਦੀਆਂ ਨਾਲ ਵੀ ਗੱਲਬਾਤ ਕੀਤੀ ਗਈ। 

ਇਸ ਤੋਂ ਬਾਅਦ ਕੇਂਦਰੀ ਮੰਤਰੀ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ, ਜਿਸ ਵਿੱਚ ਪੰਜਾਬ ਖੇਤਰ ਲਈ ਕੇਂਦਰ ਸਰਕਾਰ ਦੀਆਂ ਮੁੱਖ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਪਹਿਲਕਦਮੀਆਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ, ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਅਤੇ ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਤਹਿਤ ਦੇਸ਼ ਦੇ ਖ਼ੁਰਾਕ ਉਤਪਾਦਨ ਨੂੰ ਵਧਾਉਣਾ, ਉਤਪਾਦਨ ਦੀ ਲਾਗਤ ਘਟਾ ਕੇ ਕਿਸਾਨ ਦੀ ਆਮਦਨੀ ਵਧਾਉਣਾ ਸਾਡੇ ਪ੍ਰਮੁੱਖ ਟੀਚੇ ਹਨ। ਕਣਕ ਅਤੇ ਚੌਲਾਂ ਦੀ ਖੇਤੀ ਪੱਖੋਂ ਅਸੀਂ ਪੂਰੀ ਤਰ੍ਹਾਂ ਆਤਮ-ਨਿਰਭਰ ਹਾਂ ਪਰ ਖੇਤੀ ਵਿੱਚ ਵਿਭਿੰਨਤਾ ਲਿਆਉਣੀ ਬਹੁਤ ਜ਼ਰੂਰੀ ਹੈ। 

ਕਣਕ ਅਤੇ ਝੋਨੇ ਤੋਂ ਬਾਅਦ ਤੀਜੀ ਸਭ ਤੋਂ ਵੱਡੀ ਫ਼ਸਲ ਮੱਕੀ ਹੈ, ਜਿਸ ਦੀ ਵਰਤੋਂ ਖਾਣ ਤੋਂ ਇਲਾਵਾ ਹੋਰ ਕਈ ਕੰਮਾਂ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦਾ ਮੁਕਾਬਲਾ ਸਿਰਫ਼ ਮੱਕੀ ਹੀ ਕਰ ਸਕਦੀ ਹੈ ਇਸ ਨਾਲ ਪਾਣੀ ਵੀ ਬਚੇਗਾ ਅਤੇ ਕਿਸਾਨਾਂ ਨੂੰ ਜ਼ਿਆਦਾ ਮੁਨਾਫ਼ਾ ਹੋਵੇਗਾ। 

ਇਸ ਤਹਿਤ ਮੱਕਾ ਖੋਜ ਸੰਸਥਾਨ ਬਹੁਤ ਮਹੱਤਵਪੂਰਨ ਹੈ ਕਿਉਂਕਿ ਇੱਥੇ ਕੀਤੀਆਂ ਜਾ ਰਹੀਆਂ ਖੋਜਾਂ ਮੱਕੀ ਦੇ ਉਤਪਾਦਨ ਨੂੰ ਵਧਾਉਣ ਵਿੱਚ ਬਹੁਤ ਸਹਾਇਕ ਸਿੱਧ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕਣਕ ਦੇ ਬੀਜਾਂ ਦੀ ਮੁਫ਼ਤ ਸਪਲਾਈ ਲਈ ₹74 ਕਰੋੜ ਜਾਰੀ ਕੀਤੇ ਹਨ ਅਤੇ ਸਰ੍ਹੋਂ ਸਮੇਤ ਹੋਰ ਬੀਜਾਂ ਲਈ ਫੰਡ ਮਨਜ਼ੂਰ ਕੀਤੇ ਗਏ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਧੀਨ 11.09 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ₹222 ਕਰੋੜ ਪਹਿਲਾਂ ਤੋਂ ਟ੍ਰਾਂਸਫਰ ਕੀਤੇ ਗਏ। ਐੱਮਆਈਡੀਐੱਚ ਸਕੀਮ ਰਾਹੀਂ ਬਾਗ਼ਬਾਨੀ ਖੇਤਰ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਵੀ ਸਹਾਇਤਾ ਭੇਜੀ ਜਾਵੇਗੀ। ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਦੀ ਸਹਾਇਤਾ ਲਈ ਖੜ੍ਹੀ ਹੈ। 

ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਜੀ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਪ੍ਰਤੀ ਚਿੰਤਤ ਹਨ ਅਤੇ ਉਨ੍ਹਾਂ ਵੱਲੋਂ 1600 ਕਰੋੜ ਰੁਪਏ ਦਾ ਪੈਕੇਜ ਪੰਜਾਬ ਨੂੰ ਦਿੱਤਾ ਗਿਆ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਜ਼ਿੰਦਗੀ ਮੁੜ ਲੀਹ 'ਤੇ ਆ ਸਕੇ। ਕੇਂਦਰੀ ਮੰਤਰੀ ਵੱਲੋਂ ਪੰਜਾਬ ਵਿੱਚ ਹੜ੍ਹਾਂ ਕਾਰਨ ਨੁਕਸਾਨੇ ਗਏ 36703 ਘਰਾਂ ਨੂੰ ਮੁੜ ਉਸਾਰਨ ਲਈ ਪ੍ਰਤੀ ਪਰਿਵਾਰ 1 ਲੱਖ 60 ਹਜ਼ਾਰ ਰੁਪਏ ਦੀ ਮਨਜ਼ੂਰੀ ਦਿੱਤੀ ਗਈ। 

ਇਸ ਵਿੱਚ 1 ਲੱਖ 20 ਹਜ਼ਾਰ ਰੁਪਏ ਘਰ ਬਣਾਉਣ ਅਤੇ 40 ਹਜ਼ਾਰ ਰੁਪਏ ਮਜ਼ਦੂਰੀ ਅਤੇ ਪਖਾਨਿਆਂ ਦੀ ਉਸਾਰੀ ਲਈ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਅਸੀਂ ਆਪਣੇ ਦੇਸ਼ ਵਿੱਚ ਬਣੀਆਂ ਵਸਤੂਆਂ ਹੀ ਖਰੀਦੀਏ। ਇਸ ਨਾਲ ਲੋਕਲ ਕਾਰੀਗਰਾਂ ਨੂੰ ਲਾਭ ਹੋਵੇਗਾ, ਦੇਸ਼ ਦਾ ਪੈਸਾ ਦੇਸ਼ ਵਿੱਚ ਹੀ ਰਹੇਗਾ ਅਤੇ ਦੇਸ਼ ਆਰਥਿਕ ਪੱਖੋਂ ਹੋਰ ਖ਼ੁਸ਼ਹਾਲ ਹੋਵੇਗਾ।

 

Tags: Shivraj Singh Chouhan , Shivraj Chauhan , BJP , Bharatiya Janata Party , Gurmeet Khudian , Gurmeet Singh Khudian , Indian Council of Agricultural Research , ICAR , Indian Institute of Maize Research , IIMR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD