Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਜੀਸੀ ਲਾਂਡਰਾਂ ਵੱਲੋਂ ਐਡਵਾਂਸਡ ਸਸਟੇਨੇਬਿਲਟੀ-2025 ਸੰਬੰਧੀ ਪਹਿਲੀ ਕਾਨਫਰੰਸ ਦਾ ਆਯੋਜਨ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

5 Dariya News

5 Dariya News

5 Dariya News

ਲਾਂਡਰਾਂ , 14 Oct 2025

Last updated on: Oct 15, 2025, 15:01 IST

ਚੰਡੀਗੜ੍ਹ ਇੰਜੀਨੀਅਰਿੰਗ ਕਾਲਜ ਅਤੇ ਕਾਲਜ ਆਫ਼ ਇੰਜੀਨੀਅਰਿੰਗ ਸੀਜੀਸੀ ਲਾਂਡਰਾਂ ਦੇ ਅਪਲਾਈਡ ਸਾਇੰਸਜ਼ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਐਡਵਾਂਸਡ ਸਸਟੇਨੇਬਿਲਟੀ (ਆਈਸੀਏਐਸ 2025)ਸੰਬੰਧੀ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਕਾਨਫਰੰਸ ਦਾ ਮੁੱਖ ਵਿਸ਼ਾ ‘ਇਨੋਵੇਟਿਵ ਸਲਿਊਸ਼ਨਜ਼ ਫਾਰ ਦ ਐਨਵਾਇਰਮੈਂਟ ਐਂਡ ਐਨਰਜੀ’ ’ਤੇ ਆਧਾਰਿਤ ਰਿਹਾ। 

ਇਸ ਪ੍ਰੋਗਰਾਮ ਨੇ ਦੁਨੀਆ ਭਰ ਦੇ ਖੋਜਕਰਤਾਵਾਂ ਅਤੇ ਮਾਹਰਾਂ ਨੂੰ ਉੱਭਰ ਰਹੀਆਂ ਵਾਤਾਵਰਣ, ਊਰਜਾ ਚੁਣੌਤੀਆਂ ਅਤੇ ਟਿਕਾਊ ਨਵੀਨਤਾ ਨੂੰ ਅੱਗੇ ਵਧਾਉਣ ਲਈ ਸਮਰਪਿਤ ਵਿਚਾਰਾਂ ਦੇ ਆਦਾਨ-ਪ੍ਰਦਾਨ ਬਾਰੇ ਚਰਚਾ ਕਰਨ ਲਈ ਇਕੱਠਾ ਕੀਤਾ।ਕਾਨਫਰੰਸ ਦਾ ਉਦਘਾਟਨ ਮੁੱਖ ਮਹਿਮਾਨ ਪ੍ਰੋ.(ਡਾ.) ਹਿਤੇਸ਼ ਸ਼ਰਮਾ, ਰਜਿਸਟਰਾਰ, ਐਨਆਈਟੀ ਦਿੱਲੀ ਅਤੇ ਗੈਸਟ ਆਫ਼ ਆਨਰ ਡਾ.ਰਾਕੇਸ਼ ਸ਼ਾਰਦਾ, ਪ੍ਰੋਜੈਕਟ ਕੋਆਰਡੀਨੇਟਰ, ਆਈਸੀਏਆਰਸੀਆਈਪੀਐਚਈਟੀ ਲੁਧਿਆਣਾ ਨੇ ਡਾ.ਰਾਜਦੀਪ ਸਿੰਘ, ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾਂ, ਸੰਸਥਾ ਦੇ ਮੁਖੀਆਂ ਅਤੇ ਡਾਇਰੈਕਟਰਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ। 

ਇਸ ਦੌਰਾਨ 350 ਗਲੋਬਲ ਹੱਥ ਲਿਖਤ ਸਪੁਰਦਗੀਆਂ (ਮੈਨੂਸਕ੍ਰਿਪਟ) ਵਿੱਚੋਂ 110 ਨੂੰ ਇੱਕ ਸਖ਼ਤ ਪੀਅਰ ਰਿਿਵਊ ਪ੍ਰਕਿਿਰਆ ਉਪਰੰਤ ਪ੍ਰਕਾਸ਼ਨ ਲਈ ਸਵੀਕਾਰ ਕੀਤਾ ਗਿਆ, ਜੋ ਕਿ ਇਸ ਕਾਨਫਰੰਸ ਦੇ ਮਜ਼ਬੂਤ ਅਕਾਦਮਿਕ ਪ੍ਰਭਾਵ ਨੂੰ ਦਰਸਾਉਂਦਾ ਹੈ। ਸਮਾਪਤੀ ਸਮਾਰੋਹ ਦੌਰਾਨ ਆਈਆਈਟੀ ਰੋਪੜ ਤੋਂ ਪ੍ਰੋ.(ਡਾ.) ਸੁਭਾਸ਼ ਚੰਦਰ ਮਾਰਥਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 

ਉਨ੍ਹਾਂ ਨੇ ਗਲੋਬਲ ਸਸਟੇਨੇਬਿਿਲਟੀ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਖੋਜ ਅਤੇ ਤਕਨਾਲੋਜੀ ਦੀ ਭੂਮਿਕਾ ਸੰਬੰਧੀ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਆਈਸੀਏਐਸ-2025 ਦੇ ਸਫਲ ਸਮਾਪਤੀ ਮੋਕੇ ਵਿਚਾਰ ਪ੍ਰਗਟ ਕਰਦਿਆਂ ਡਾ.ਰਾਜਦੀਪ ਸਿੰਘ ਨੇ ਕਿਹਾ ਕਿ ਇਨ੍ਹਾਂ ਦੋ ਦਿਨਾਂ ਦੌਰਾਨ ਹੋਏ ਵਿਚਾਰਾਂ, ਨਵੀਨਤਾਵਾਂ ਅਤੇ ਭਾਈਵਾਲੀ ਦਾ ਆਦਾਨ ਪ੍ਰਦਾਨ ਸਿੱਖਿਆ ਅਤੇ ਖੋਜ ਰਾਹੀਂ ਸਥਿਰਤਾ ਵਿੱਚ ਅਰਥਪੂਰਨ ਪ੍ਰਗਤੀ ਦੀ ਅਗਵਾਈ ਕਰਨ ਦੇ ਸਾਡੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਨੇ ਭਵਿੱਖ ਦੇ ਸਹਿਯੋਗ ਲਈ ਇੱਕ ਮਜ਼ਬੂਤ ਨੀਂਹ ਰੱਖੀ ਹੈ ਜੋ ਇੱਕ ਹਰੇ ਭਰੇ, ਵਧੇਰੇ ਲਚਕੀਲੀ ਦੁਨੀਆ ਨੂੰ ਰੂਪ ਦੇਵੇਗੀ। ਡਾ.ਅਨੁਜ ਕੁਮਾਰ ਗੁਪਤਾ, ਡਾਇਰੈਕਟਰ ਪ੍ਰਿੰਸੀਪਲ, ਸੀਜੀਸੀ ਸੀਓਈ ਨੇ ਵੀ ਟਿਕਾਊ ਵਿਕਾਸ ਲਈ ਅੰਤਰ ਅਨੁਸ਼ਾਸਨੀ ਸਹਿਯੋਗ ਨੂੰ ਮਜ਼ਬੂਤ ਬਣਾਉਣ ਸੰਬੰਧੀ ਆਪਣੇ ਕੀਮਤੀ ਦ੍ਰਿਸ਼ਟੀਕੋਣ ਸਾਂਝੇ ਕੀਤੇ। ਅੰਤ ਵਿੱਚ ਲੇਖਕਾਂ ਅਤੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਰਟੀਫਿਕੇਟ ਪ੍ਰਦਾਨ ਕੀਤੇ ਗਏ। 

ਇਸ ਤੋਂ ਬਾਅਦ ਪ੍ਰੋ.(ਡਾ.) ਜੋਗਿੰਦਰ ਸਿੰਘ, ਮੁਖੀ, ਅਪਲਾਈਡ ਸਾਇੰਸਜ਼, ਸੀਜੀਸੀ ਸੀਓਈ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ। ਇਹ ਸਮਾਗਮ ਇੱਕ ਆਸ਼ਾਵਾਦੀ ਨੋਟ ’ਤੇ ਸਮਾਪਤ ਹੋਇਆ, ਜਿਸ ਵਿੱਚ ਖੋਜ ਆਧਾਰਿਤ ਨਵੀਨਤਾ ਅਤੇ ਸਹਿਯੋਗ ਦੀ ਉਸ ਸ਼ਕਤੀ ਦਾ ਜਸ਼ਨ ਮਨਾਇਆ ਗਿਆ ਜੋ ਇੱਕ ਟਿਕਾਊ ਭਵਿੱਖ ਦੇ ਨਿਰਮਾਣ ਵਿੱਚ ਯੋਗਦਾਨ ਪਾਉਂਦੀ ਹੈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD