ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੀ ਉਪਜਾਊ ਸਮਰੱਥਾ ਘਟਦੀ ਹੈ ਅਤੇ ਲੋਕਾਂ ਦੀ ਸਿਹਤ ਉੱਤੇ ਬੁਰਾ ਅਸਰ ਪੈਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਸਹੂਲਤ ਉਪਲਬਧ ਕਰਵਾਈ ਗਈ ਹੈ। ਕਿਸਾਨਾਂ ਨੂੰ ਸਬਸਿਡੀ ਰਾਹੀਂ ਮਸ਼ੀਨਰੀ ਗਈ ਹੈ ਅਤੇ ਜਿੱਥੇ ਵੀ ਲੋੜ ਹੋਵੇ, ਉਥੇ ਵਿਭਾਗੀ ਅਧਿਕਾਰੀ ਮਦਦ ਲਈ ਤਿਆਰ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਸਹੀ ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਜਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਦੇਣ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਜਾਂ ਹੋਰ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਆਪਣੇ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹਨ।ਇਸ ਮੌਕੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ ਯਕੀਨ ਦਿਵਾਇਆ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਦੀ ਹਰ ਸੰਭਵ ਸਹਾਇਤਾ ਕਰਨਗੇ।
ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਹਾਜ਼ਰ ਵੀ ਹਾਜ਼ਰ ਸਨ।