Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿਚ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਪੰਥ ਜਗਤ ਦੀ ਮਹਾਨ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦੇ ਹੋਏ ਭਾਈ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ

Religious, Gurdwara Gurshabad Parkash Akal Ashram Sohana, Bhai Davinder Singh Khalsa, Sri Guru Harkrishan Sahib Charitable Trust

Web Admin

Web Admin

5 Dariya News

ਮੋਹਾਲੀ , 14 Oct 2025

Last updated on: Oct 15, 2025, 15:53 IST

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਸਮਾਗਮ ਵਿਚ ਵੱਡੀ ਗਿਣਤੀ ਵਿਚ  ਸੰਗਤਾਂ ਨੇ ਜੁੜਦੇ ਹੋਏ ਗੁਰਬਾਣੀ ਦਾ ਸਰਵਣ ਕੀਤਾ।ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ।

ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਸੰਗਤਾਂ ਨਾਲ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਮਾਨਵਤਾ ਲਈ ਉਨ੍ਹਾਂ ਦੀ ਦੇਣ ਨੂੰ ਸਲਾਹਿਆ।ਸੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਅਜਿਹੇ ਸੁਮੇਲ ਬਹੁਤ ਘੱਟ ਮਿਲਦਾ ਹੈ ਜਿੱਥੇ ਇਕ ਪਾਸੇ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਨੇ ਸਿਹਤ ਸੇਵਾਵਾਂ ਵਿਚ ਮਾਨਵਤਾ ਦੀ ਭਲਾਈ ਲਈ ਕੰਮ ਕੀਤਾ, ਉੱਥੇ ਹੀ ਦੂਜੇ ਪਾਸੇ ਲੱਖਾਂ ਸੰਗਤਾਂ ਨੂੰ ਗੁਰੂ ਨਾਲ ਵੀ ਜੋੜਿਆ। 

ਉਨ੍ਹਾਂ ਸੋਹਾਣਾ ਹਸਪਤਾਲ ਵੱਲੋਂ ਮਾਨਵਤਾ ਦੀ ਸੇਵਾ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹੁਣਾ ਕੀਤੀ। ਸੋਹਾਣਾ ਹਸਪਤਾਲ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿਚ ਸਮੂਹ ਸੰਗਤ ਨੂੰ ਗੁਰੂ ਦੀ ਬਾਣੀ ਨਾਲ ਜੋੜਦੇ ਹੋਏ   ਭਾਈ ਹਰਜਿੰਦਰ ਸਿੰਘ ਜੀ ( ਹਜ਼ੂਰੀ ਰਾਗੀ ), ਭਾਈ ਅਮਰਦੀਪ ਸਿੰਘ ਜੀ ਸੋਹਾਣਾ ਵਾਲੇ, ਭਾਈ ਅਰਸ਼ਦੀਪ ਸਿੰਘ ਜੀ ਲੁਧਿਆਣੇ ਵਾਲੇ, ਭਾਈ ਪ੍ਰਦੀਪ ਸਿੰਘ ਜੀ ਸੋਹਾਣਾ ਵਾਲੇ, ਭੈਣ ਰਵਿੰਦਰ ਕੌਰ ਜੀ ਅਤੇ ਜਥਾ ਸੋਹਾਣਾ ਵਾਲੇ , ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨੇ ਵਾਲੇ ਅਤੇ ਭਾਈ ਜਗਜੀਤ ਸਿੰਘ ਜੀ ਬੰਬੀਹਾ ਦਿੱਲੀ ਵਾਲੇ ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਦੱਸਿਆਂ ਕਿ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਜੀ ਦੇ ਦੱਸੇ ਹੋਏ ਰਾਹ ਤੇ ਚਲਦਿਆਂ ਸੋਹਾਣਾ ਹਸਪਤਾਲ ਵੱਲੋਂ  ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਮੁਫ਼ਤ ਸਿਹਤ ਸਬੰਧੀ ਸੇਵਾਵਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ।  ਹੁਣ ਵੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇਲਾਕਿਆਂ ਵਿਚ ਹੜ੍ਹ ਪੀੜਤਾਂ ਲਈ ਮੁਫ਼ਤ ਮੈਡੀਕਲ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਇਸ ਦੇ ਨਾਲ ਹੀ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ   ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ  ਕੀਤਾ। ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ   ਫ਼ਤਿਹ ਟੀਵੀ ਚੈਨਲ, ਅਕਾਲ ਆਸ਼ਰਮ ਅਤੇ ਹਰਿ ਜੱਸ  ਰਿਕਾਰਡ ਦੇ ਯੂ ਟਿਊਬ ਚੈਨਲਾਂ ਤੋਂ ਲਾਈਵ ਪ੍ਰਸਾਰਿਤ ਕੀਤਾ ਗਿਆ। ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਬੈਠੇ ਲੋਕ ਗੁਰੂ ਕੀ ਇਲਾਹੀ ਬਾਣੀ ਦਾ ਅਨੰਦ ਮਾਣਿਆ। 

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ' ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਇਸ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆਂ ਗਿਆ।

 

Tags: Religious , Gurdwara Gurshabad Parkash Akal Ashram Sohana , Bhai Davinder Singh Khalsa , Sri Guru Harkrishan Sahib Charitable Trust

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD