Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੁੱਖ ਦੀ ਘੜੀ 'ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ ਕੇਂਦਰ ਸਰਕਾਰ - ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਤਿੰਨ ਪਿੰਡਾਂ ਦੇ 232 ਲਾਭਪਾਤਰੀਆਂ ਨੂੰ 88 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurlal Singh

Web Admin

Web Admin

5 Dariya News

ਘਨੌਰ , 15 Oct 2025

Last updated on: Oct 15, 2025, 17:13 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੁੱਖ ਦੀ ਘੜੀ 'ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ। ਸਿਹਤ ਮੰਤਰੀ ਅੱਜ ਘਨੌਰ ਵਿਖੇ ਵਿਧਾਇਕ ਗੁਰਲਾਲ ਘਨੌਰ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਹਲਕੇ ਦੇ ਪਿੰਡਾਂ ਸਮਸ਼ਪੁਰ, ਸ਼ੇਖਪੁਰ ਦਾਖਲੀ ਲੋਹਸਿੰਬਲੀ ਤੇ ਸਮਸ਼ਪੁਰ ਦੇ ਹੜ੍ਹ ਪ੍ਰਭਾਵਿਤ 232 ਕਿਸਾਨਾਂ ਨੂੰ 88 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਪੁੱਜੇ ਹੋਏ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ ਹੜ੍ਹਾਂ ਨੇ ਸਾਡੀ ਸੋਚ ਤੋਂ ਵੀ ਪਰ੍ਹੇ ਤੇ ਇਸ ਸਦੀ ਦੀ ਸਭ ਤੋਂ ਵੱਡੀ ਬਰਬਾਦੀ ਕੀਤੀ ਹੈ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ 30 ਦਿਨਾਂ ਦੇ ਅੰਦਰ-ਅੰਦਰ ਤੇ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ-ਪਹਿਲਾਂ ਹੜ੍ਹਾਂ ਤੋਂ ਪ੍ਰਭਾਵਿਤ ਲਾਭਪਾਤਰੀਆਂ ਨੂੰ ਚੈਕ ਤਕਸੀਮ ਕਰਕੇ ਸੂਬੇ ਦੇ ਹੜ੍ਹ ਪੀੜਤਾਂ ਦੇ ਨਾਲ ਖੜ੍ਹੇ ਹੋਣ ਦਾ ਸਬੂਤ ਦਿੱਤਾ ਹੈ। ਇਸ ਤੋਂ ਸੂਬਾ ਸਰਕਾਰ ਨੇ 'ਜਿਸਦਾ ਖੇਤ, ਉਸਦੀ ਰੇਤ' ਨੀਤੀ ਪ੍ਰਵਾਨ ਕੀਤੀ ਜਦਕਿ ਕਣਕ ਦੇ ਮੁਫ਼ਤ ਬੀਜ ਤੇ ਡਾਕਟਰੀ ਜਾਂਚ ਲਈ ਹੜ÷  ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਸ ਸੰਕਟ ਵਿੱਚੋਂ ਸੂਬੇ ਨੂੰ ਕੱਢਣ ਦੀ ਬਜਾਏ ਕੇਂਦਰ ਸਰਕਾਰ ਜਾਣ-ਬੁੱਝ ਕੇ ਪੰਜਾਬ ਦੀਆਂ ਮੰਗਾਂ ਨੂੰ ਲਮਕਾ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਤੀ ਏਕੜ 50,000 ਰੁਪਏ ਦੇਣ ਦੀ ਬੇਨਤੀ ਕੀਤੀ ਸੀ, ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ। ਇਸ ਦੇ ਬਾਵਜੂਦ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਰਕਮ ਵਿੱਚ 15 ਹਜ਼ਾਰ ਰੁਪਏ ਪੰਜਾਬ ਸਰਕਾਰ ਪਾ ਕੇ ਦੇ ਰਹੀ ਹੈ। 

ਜਦੋਂਕਿ ਪੂਰੀ ਤਰ੍ਹਾਂ ਢਹਿ-ਢੇਰੀ ਹੋਏ ਘਰਾਂ ਲਈ 1,20,000 ਰੁਪਏ ਦਿੱਤੇ ਜਾਣਗੇ, ਅੰਸ਼ਕ ਤੌਰ 'ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦਿੱਤੇ ਜਾਣਗੇ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਸੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਗਲੀਆਂ ਬਰਸਾਤਾਂ ਤੋਂ ਪਹਿਲਾਂ ਹੜ੍ਹਾਂ ਵਾਲੇ ਦਰਿਆਵਾਂ ਤੇ ਨਦੀਆਂ ਨੂੰ ਡੂੰਘਾ ਤੇ ਵਹਿਣ ਨੂੰ ਚੌੜਾ ਕੀਤਾ ਜਾਵੇਗਾ ਕਿਉਂਕਿ ਸਤਲੁਜ, ਬਿਆਸ, ਘੱਗਰ, ਟਾਂਗਰੀ ਤੇ ਮਾਰਕੰਡਾ ਵਿੱਚ ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਚੰਡੀਗੜ੍ਹ ਤੋਂ ਆਇਆ ਪਾਣੀ ਹੜ੍ਹ ਲਿਆ ਦਿੰਦਾ ਹੈ। 

ਉਨ੍ਹਾਂ ਕਿਹਾ ਕਿ ਇਕੱਲੇ ਪਟਿਆਲਾ ਜ਼ਿਲ੍ਹੇ ਵਿੱਚ ਹੀ ਇਨ੍ਹਾਂ ਹੜ੍ਹਾਂ ਕਾਰਨ ਕਰੀਬ 141 ਪਿੰਡ 'ਚ 19000 ਏਕੜ ਤੋਂ ਵੱਧ ਰਕਬੇ 'ਚ ਫ਼ਸਲਾਂ ਮਾਰੀਆਂ ਗਈਆਂ ਹਨ। ਉਨ੍ਹਾ ਕਿਹਾ ਕਿ ਪੰਜਾਬੀ ਹਮੇਸ਼ਾ ਤੋਂ ਆਪਣੇ ਮਿਹਨਤੀ ਸੁਭਾਅ ਲਈ ਜਾਣੇ ਜਾਂਦੇ ਹਨ, ਇਸ ਲਈ ਭਾਵੇਂ ਇਹ ਸੰਕਟ ਗੰਭੀਰ ਸੀ ਪਰ ਸਾਡਾ ਹੌਸਲਾ ਇਸ ਤੋਂ ਵੀ ਮਜ਼ਬੂਤ ਸੀ ਤੇ ਪੰਜਾਬੀਆਂ ਨੇ ਦੁੱਖ 'ਚ ਵੀ ਹੌਂਸਲਾ ਨਹੀਂ ਹਾਰਿਆ। 

ਜਦੋਂਕਿ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲ੍ਹਾ ਵਿੱਚ ਵੀ ਵਿਸ਼ਵ ਭਰ ਦੇ ਸਮਾਜ ਸੇਵੀ ਅੱਗੇ ਆ ਕੇ ਰੰਗਲਾ ਪੰਜਾਬ ਦੇ ਪੋਰਟਲ ਰਾਹੀਂ ਯੋਗਦਾਨ ਪਾ ਰਹੇ ਹਨ। ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। 

ਗੁਰਲਾਲ ਘਨੌਰ ਨੇ ਦੱਸਿਆ ਕਿ ਪਿੰਡ ਸੌਂਟਾ ਦੇ ਕਿਸਾਨਾਂ ਨੂੰ 13.80 ਲੱਖ ਰੁਪਏ, ਸ਼ੇਖਪੁਰ ਦਾਖਲੀ ਲੋਹਸਿੰਬਲੀ ਦੇ ਕਿਸਾਨਾਂ ਨੂੰ 13.72 ਲੱਖ ਰੁਪਏ ਅਤੇ ਸਮਸ਼ਪੁਰ ਦੇ ਕਿਸਾਨਾਂ ਨੂੰ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਐਸ.ਡੀ.ਐਮ ਅਵਿਕੇਸ਼ ਗੁਪਤਾ, ਤਹਿਸੀਲਦਾਰ ਪਰਦੀਪ ਕੁਮਾਰ ਸਮੇਤ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurlal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD