Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਨ ਅਰੋੜਾ ਨੇ ਬਨੂੰੜ ਵਿਖੇ ਹੜ੍ਹ ਪ੍ਰਭਾਵਿਤਾਂ ਨੂੰ 49 ਲੱਖ ਰੁਪਏ ਦੇ ਮੁਆਵਜਾ ਮਨਜੂਰੀ ਪੱਤਰ ਵੰਡੇ

ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਨੇ ਦਿਵਾਲੀ ਤੋਂ ਪਹਿਲਾਂ ਹਨ੍ਹੇਰੇ ਘਰਾਂ ਵਿੱਚ ਰੌਸ਼ਨੀ ਲਿਆਉਣ ਦਾ ਉਪਰਾਲਾ ਕੀਤਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Neena Mittal, Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਬਨੂੰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 15 Oct 2025

Last updated on: Oct 16, 2025, 13:08 IST

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਜ਼ਿਲ੍ਹੇ ਵਿੱਚ ਬਨੂੜ ਸਬ ਤਹਿਸੀਲ ਦੇ ਰਾਜਪੁਰਾ ਵਿਧਾਨ ਸਭਾ ਹਲਕੇ ਚ ਪੈਂਦੇ ਪਿੰਡ ਰਾਮਪੁਰ ਕਲਾਂ ਤੋਂ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਤਹਿਤ ਹੜ੍ਹ ਪ੍ਰਭਾਵਿਤਾਂ ਨੂੰ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ। ਉਹਨਾਂ ਇਸ ਮੌਕੇ 49 ਲੱਖ ਰੁਪਏ ਦੇ ਮੁਆਵਜ਼ਾ ਮਨਜ਼ੂਰੀ ਪੱਤਰਾਂ ਦੀ ਕਰੀਬ 30 ਪਰਿਵਾਰਾਂ ਨੂੰ ਵੰਡ ਕੀਤੀ।

ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਪ੍ਰਦਾਨ ਕਰਨ ਦਾ ਪੰਜਾਬ ਸਰਕਾਰ ਨੇ ਵਾਅਦਾ ਪੂਰਾ ਕਰਦਿਆਂ ਸਿਰਫ਼ 30 ਦਿਨਾਂ ਵਿੱਚ ਹੀ ਹੜ੍ਹ ਪੀੜਤਾਂ ਨੂੰ ਸਭ ਤੋਂ ਵੱਡੀ ਮੁਆਵਜ਼ਾ ਰਕਮ ਦੇਣੀ ਸ਼ੁਰੂ ਕਰ ਦਿੱਤੀ ਹੈ। ਅੱਜ ਸਮੁੱਚੇ ਪੰਜਾਬ ਵਿੱਚ ਉਨ੍ਹਾਂ ਸਮੇਤ 13 ਮੰਤਰੀ 'ਮਿਸ਼ਨ ਪੁਨਰਵਾਸ' ਤਹਿਤ ਰਾਹਤ ਫੰਡ ਵੰਡਣ ਲਈ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਿੰਨ ਦਿਨ ਪਹਿਲਾਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਅੱਜ ਸਮੁੱਚੇ ਪੰਜਾਬ ਵਿੱਚ ਅੱਗੇ ਵਧਾਇਆ ਗਿਆ ਹੈ। ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ ਜਦ ਕਿ ਪਹਿਲੀਆਂ ਸਰਕਾਰਾਂ ਮੌਕੇ ਮੁਆਵਜ਼ੇ ਦੇ ਨਾਂ ਤੇ ਹੜ੍ਹ ਪੀੜਤਾਂ ਅਤੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੀ ਹੁੰਦਾ ਸੀ। 

ਇਹ ਪੰਜਾਬ ਦੀ ਲੋਕਾਂ ਦੀ ਆਪਣੀ ਭਗਵੰਤ ਸਿੰਘ ਮਾਨ ਸਰਕਾਰ ਹੀ ਹੈ ਜਿਸ ਨੇ ਮੁਆਵਜੇ ਦੀ ਰਾਸ਼ੀ ਵਧਾ ਕੇ 20 ਹਜ਼ਾਰ ਕੀਤੀ ਹੈ। ਉਹਨਾਂ ਕਿਹਾ ਕਿ ਭਾਵੇਂ ਹੋਏ ਨੁਕਸਾਨ ਦੇ ਮੁਕਾਬਲੇ ਇਹ ਰਾਸ਼ੀ ਘੱਟ ਹੋ ਸਕਦੀ ਹੈ ਪ੍ਰੰਤੂ ਇਸ ਨਾਲ ਸਰਕਾਰ ਦੀ ਲੋਕਾਂ ਨਾਲ ਖੜ੍ਹਨ ਦੀ ਨੀਅਤ 'ਤੇ ਕੋਈ ਵੀ ਸ਼ੱਕ ਨਹੀਂ ਕੀਤਾ ਜਾ ਸਕਦਾ।

ਉਹਨਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਜਿਹੜਾ ਪੰਜਾਬ ਦੇਸ਼ ਦੇ ਅੰਨ ਭੰਡਾਰ ਭਰਦਾ ਹੈ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਾ ਹੈ, ਉਸ ਨੂੰ ਅੱਜ ਮੁਆਵਜੇ ਦੇ ਨਾਂ ਤੇ ਦੇਸ਼ ਦੀ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ। ਉਹਨਾਂ ਕਿਹਾ ਕਿ ਜਿਹੜਾ 1600 ਕਰੋੜ ਵਿੱਚੋਂ 805 ਕਰੋੜ ਰੁਪਏ ਪਹਿਲਾਂ ਹੀ ਸੂਬੇ ਨੂੰ ਦੇਣ ਦੀ ਗੱਲ ਕੀਤੀ ਜਾ ਰਹੀ ਹੈ, ਉਹ ਤਾਂ ਚਾਰ ਮਹੀਨੇ ਪਹਿਲਾਂ ਹੀ ਸੂਬੇ ਕੋਲ ਸੁਬਾਈ ਆਪਦਾ ਫੰਡਾਂ, ਨੈਸ਼ਨਲ ਹਾਈਵੇਅ ਫੰਡਾਂ ਦੇ ਰੂਪ ਵਿੱਚ ਪਏ ਸਨ।

ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਹਿੰਮਤੀ ਅਤੇ ਜਜ਼ਬੇ ਵਾਲੇ ਹਨ, ਭਾਵੇਂ ਇਸ ਵਾਰ ਦੇ ਹੜ੍ਹਾਂ ਦੀ ਮਾਰ 1988 ਦੇ ਹੜ੍ਹਾਂ ਤੋਂ ਬਹੁਤ ਜ਼ਿਆਦਾ ਹੈ ਅਤੇ ਸਾਡੇ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਂ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ ਪ੍ਰੰਤੂ ਫਿਰ ਵੀ ਪੰਜਾਬ ਦੇ ਦਲੇਰ ਲੋਕ ਇੱਕ ਦੂਜੇ ਦੀ ਮਦਦ ਲਈ ਇਸ ਸੰਕਟ ਦੇ ਸਮੇਂ ਅੱਗੇ ਆ ਕੇ ਫਿਰ ਮਿਸਾਲ ਕਾਇਮ ਕਰ ਗਏ ਹਨ। ਉਹਨਾਂ ਕਿਹਾ ਕਿ ਸਰਕਾਰ ਦੇ ਨਾਲ-ਨਾਲ ਪ੍ਰਸ਼ਾਸਨ, ਜਥੇਬੰਦੀਆਂ, ਸੂਬੇ ਦੇ ਲੋਕਾਂ ਅਤੇ ਐਨ ਜੀ ਓਜ਼ ਦਾ ਯੋਗਦਾਨ ਵੀ ਵਡਮੁੱਲਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਐਮ ਐਲ ਏ ਰਾਜਪੁਰਾ ਨੀਨਾ ਮਿੱਤਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹਨਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ, ਦਿਵਾਲੀ ਤੋਂ ਪਹਿਲਾਂ ਪਹਿਲਾਂ ਉਹਨਾਂ ਦੇ ਹਨ੍ਹੇਰੇ ਘਰਾਂ ਵਿੱਚ ਰੌਸ਼ਨੀ ਦੀ ਚਿਣਗ ਬਾਲੀ ਗਈ ਹੈ। 

ਉਹਨਾਂ ਕਿਹਾ ਕਿ ਭਾਵੇਂ ਨੁਕਸਾਨ ਦੇ ਮੁਕਾਬਲੇ ਮੁਆਵਜ਼ਾ ਪੂਰਾ ਮੁੱਲ ਨਹੀਂ ਮੋੜ ਸਕਦਾ ਪਰੰਤੂ ਇਸ ਨਾਲ ਸਰਕਾਰ ਵੱਲੋਂ ਇੱਕ ਇਹ ਵਚਨਬੱਤਾ ਜ਼ਾਹਿਰ ਹੋ ਜਾਂਦੀ ਹੈ ਕਿ ਸਰਕਾਰ ਦੁੱਖ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਹੈ। ਉਨਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੀ ਅੱਜ ਰਾਜਪੁਰਾ ਹਲਕੇ ਦੇ ਬਨੂੜ ਇਲਾਕੇ ਵਿੱਚ ਹੜ੍ਹ ਪ੍ਰਭਾਵਿਤਾਂ ਨੂੰ ਮੁਆਵਜ਼ੇ ਦੀ ਵੰਡ ਦੀ ਸ਼ੁਰੂਆਤ ਕਰਨ 'ਤੇ ਉਹਨਾਂ ਦਾ ਧੰਨਵਾਦ ਪ੍ਰਗਟਾਇਆ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਇਸ ਮੌਕੇ ਆਖਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ 49 ਲੱਖ ਰੁਪਏ ਦੇ ਮੁਆਵਜਾ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਜੋ ਕਿ ਸ਼ਾਮ ਤੱਕ ਸਬੰਧਤ ਪੀੜਤਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਜਾਣਗੇ। ਉਹਨਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਕਾਨੂਗੋ, ਪਟਵਾਰੀ, ਨਾਇਬ ਤਹਸੀਲਦਾਰ ਜਾਂ ਡੀ ਸੀ ਦਫ਼ਤਰ ਮੋਹਾਲੀ ਨਾਲ ਸੰਪਰਕ ਕਰ ਸਕਦਾ ਹੈ। 

ਉਹਨਾਂ ਵਿਸ਼ਵਾਸ ਦਿਵਾਇਆ ਕਿ ਮੁਆਵਜ਼ਾ ਹਰ ਉਸ ਬੰਦੇ ਨੂੰ ਪਾਰਦਰਸ਼ਤਾ ਨਾਲ ਮਿਲੇਗਾ ਜਿਸ ਦਾ ਇਹਨਾਂ ਬਾਰਿਸ਼ਾਂ ਨਾਲ ਨੁਕਸਾਨ ਹੋਇਆ ਹੈ। ਉਹਨਾਂ ਦੱਸਿਆ ਕਿ ਅੱਜ ਰਾਮਪੁਰ ਕਲਾਂ, ਮਨੌਲੀ ਸੂਰਤ ਅਤੇ ਸਲੇਮਪੁਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਮਨਜ਼ੂਰੀ ਪੱਤਰ ਦਿੱਤੇ ਗਏ ਹਨ।

ਇਸ ਮੌਕੇ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਨਾਇਬ ਤਹਸੀਲਦਾਰ ਮੋਹਾਲੀ ਹਰਜੋਤ ਸਿੰਘ, ਨਾਇਬ ਤਹਸੀਲਦਾਰ ਬਨੂੰੜ ਅੰਮ੍ਰਿਤਾ ਅਗਰਵਾਲ, ਇਲਾਕੇ ਦੇ ਪੰਚ ਸਰਪੰਚ, ਕੌਂਸਲਰ ਅਤੇ ਪ੍ਰਭਾਵਿਤ ਪਰਿਵਾਰ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Neena Mittal , Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD