Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੁਪਿੰਦਰ ਸਿੰਘ ਹੈਪੀ ਨੇ 19.94 ਕਰੋੜ ਨਾਲ ਬਣਨ ਵਾਲੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਆਰੰਭ ਕਰਵਾਏ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਸੀ ਪਠਾਣਾ , 16 Oct 2025

Last updated on: Oct 16, 2025, 15:24 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਹਲਕਾ ਬਸੀ ਪਠਾਣਾ ਅਧੀਨ ਆਉਂਦੇ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਦਰੁਸਤ ਕਰਨ ਲਈ ਵਿਆਪਕ ਮੁਹਿੰਮ ਆਰੰਭ ਕਰਵਾਈ ਗਈ ਹੈ ਜਿਸ ਤਹਿਤ ਰੋਜ਼ਾਨਾ ਹੀ ਵੱਡੀ ਗਿਣਤੀ ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬੀਤੇ ਦੋ ਦਿਨਾਂ ਦੌਰਾਨ ਲਗਭਗ 19.94 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਲਿੰਕ ਸੜਕਾਂ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਲੋਕਾਂ ਨੂੰ ਸਰਵੋਤਮ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਖਰੜ ਤੋਂ ਕਮਾਲੀ, ਬਡਾਲੀ ਆਲਾ ਸਿੰਘ ਤੋਂ ਰੂਪਾਹੇੜੀ, ਪਮੋਰ ਤੋਂ ਦੋਬਾਲੀ, ਸਰਹਿੰਦ ਚੁੰਨੀ ਰੋਡ ਤੋਂ ਮੁਕਾਰੋਂਪੁਰ, ਚੁੰਨੀ ਤੋਂ ਸਾਂਪਲਾ, ਸਰਹਿੰਦ ਚੁੰਨੀ ਰੋਡ ਤੋਂ ਦੁਫੇੜਾ, ਪੀਰਜੈਨ ਤੋ ਕੋਟਲਾ ਫਾਜਿ਼ਲ, ਭਗਨਪੁਰ ਤੋਂ ਰੈਲੋਂ, ਕਸੁੰਭੜੀ ਤੋਂ ਗਦੇਰਾ, ਬਸੀ ਖਰੜ ਰੋਡ ਤੋਂ ਗੁਣੀਆਮਾਜਰੀ, ਬਸੀ ਖਰੜ ਤੋਂ ਭੰਗੂਆਂ, ਨੰਦਪੁਰ ਤੋਂ ਮੇਨ ਮਾਜਰੀ, ਸਰਹਿੰਦ ਚੁੰਨੀ ਰੋਡ ਤੋਂ ਮਹਿਮਦਪੁਰ, ਖੇੜੀ ਭਾਈਕੇ ਤੋਂ ਜੈ ਸਿੰਘ ਵਾਲਾ ਅਤੇ ਜੋਧਪੁਰ ਤੋਂ ਮਹਾਦੀਆਂ ਦੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਆਰੰਭ ਕਰਵਾਏ। ਇਸ ਮੌਕੇ ਗ੍ਰਾਮ ਪੰਚਾਇਤਾਂ ਨੇ ਵਿਧਾਇਕ ਹੈਪੀ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਸੜਕਾਂ ਦੇ ਬਣਨ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਨਵੰਬਰ ਦੌਰਾਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧ ਵਿੱਚ ਹੋਣ ਵਾਲੀ ਧਾਰਮਿਕ ਯਾਤਰਾ ਦੀ ਆਮਦ ਬਸੀ ਪਠਾਣਾ ਵਿਖੇ ਵੀ ਹੋਵੇਗੀ ਜਿਸ ਪ੍ਰਤੀ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD