Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਮਾਣਾ ਹਲਕੇ 'ਚ 32.17 ਕਰੋੜ ਰੁਪਏ ਨਾਲ 100 ਪੇਂਡੂ ਲਿੰਕ ਸੜਕਾਂ ਜੰਗੀ ਪੱਧਰ 'ਤੇ ਬਣਨੀਆਂ ਸ਼ੁਰੂ : ਚੇਤਨ ਸਿੰਘ ਜੌੜਾਮਾਜਰਾ

ਕਿਹਾ, ਪਿਛਲੀਆਂ ਸਰਕਾਰਾਂ ਵੱਲੋਂ ਸਮਾਣਾ ਹਲਕੇ ਵੱਲ ਧਿਆਨ ਨਾ ਦੇਣ ਕਰਕੇ ਹੀ ਹਾਲਾਤ ਮਾੜੇ ਹੋਏ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 16 Oct 2025

Last updated on: Oct 16, 2025, 15:36 IST

ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਣਾ ਹਲਕੇ ਦੀਆਂ 100 ਦਿਹਾਤੀ ਲਿੰਕ ਸੜਕਾਂ ਨੂੰ ਮੁੜ ਬਣਾਉਣ ਅਤੇ ਮੁਰੰਮਤ ਲਈ ਭੇਜੇ ਗਏ 32.17 ਕਰੋੜ ਰੁਪਏ ਨਾਲ ਸਾਰੀਆਂ ਸੜਕਾਂ ਦੇ ਨਿਰਮਾਣ ਕਾਰਜ ਜੰਗੀ ਪੱਧਰ 'ਤੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਚਹੁੰਤਰਫ਼ਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ, ਜਿਸ ਲਈ ਹਰ ਪਿੰਡ ਦੀ ਸੜਕ ਬਣਵਾਈ ਜਾ ਰਹੀ ਹੈ।

ਵਿਧਾਇਕ ਜੌੜਾਮਾਜਰਾ ਨੇ ਪਟਿਆਲਾ ਸਮਾਣਾ ਰੋਡ ਤੋਂ ਬਿਜਲਪੁਰ, ਤੁਲੇਵਾਲ, ਸਮਾਣਾ ਰੋਡ ਤੋਂ ਬਿਜਲਪੁਰ ਰੋਡ ਤੋਂ ਸੈਦਪੁਰ ਤੇ ਨੱਸੂਪੁਰ, ਸਮਾਣਾ ਟੋਡਰਪੁਰ ਰੋਡ ਤੋਂ ਗੁਰਦੁਆਰਾ ਸਾਹਿਬ, ਰਾਜਲਾ ਤੋਂ ਕੋਟਲਾ ਨਸਰੂ ਤੋਂ ਸਮਾਣਾ ਬਾਈਪਾਸ ਦੇ ਨਾਲ ਲਿੰਕ ਲਾਇਬ੍ਰੇਰੀ ਰਾਜਲਾ, ਸਮਾਣਾ ਧਨੌਰੀ ਰੋਡ ਤੋਂ ਸਮਾਣਾ ਟੋਡਰਪੁਰ ਰੋਡ ਵਾਇਆ ਬਸਤੀ ਗੋਬਿੰਦ ਨਗਰ ਅਤੇ ਸਮਾਣਾ ਭਵਾਨੀਗੜ੍ਹ ਰੋਡ ਤੋਂ ਕੁਲਾਰਾਂ ਵਾਇਆ ਤਲਵੰਡੀ ਮਲਿਕ ਤੇ ਆਲਮਪੁਰ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਸਾਰੀਆਂ ਸੜਕਾਂ ਦੀ ਕੁਲ ਲੰਬਾਈ 9.87 ਕਿਲੋਮੀਟਰ ਅਤੇ ਲਾਗਤ 2.4 ਕਰੋੜ ਰੁਪਏ ਬਣਦੀ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਦਿਨਾਂ 'ਚ 1. 27 ਕਰੋੜ ਰੁਪਏ ਦੀ ਲਾਗਤ ਨਾਲ ਮੈਣ ਤੋਂ ਕੱਲਰ ਭੈਣੀ ਗੁਰੂ ਘਰ ਤੇ ਮੈਣ ਤੋਂ ਕੱਲਰ ਭੈਣੀ, ਪਟਿਆਲਾ-ਸਮਾਣਾ ਰੋਡ ਤੋਂ ਕਕਰਾਲਾ, ਬਠੋਈ ਖੁਰਦ ਤੋਂ ਦਸਮੇਸ਼ ਨਗਰ, ਬਠੋਈ ਖੁਰਦ ਤੋਂ ਦੇਵੀਨਗਰ, ਰੰਧਾਵਾ ਰਾਮਨਗਰ ਕਰਹਾਲੀ ਰੋਡ, ਡਰੌਲੀ ਤੋਂ ਖੇੜੀ ਬਰਨਾ, ਪਟਿਆਲਾ ਮੇਨ ਰੋਡ ਤੋਂ ਖੁਸਰੋਪੁਰ, ਤਰੈਂ ਤੋਂ ਭਾਨਰੀ ਦੇ ਨਿਰਮਾਣ ਕਾਰਜਾਂ ਦੀ ਵੀ ਸ਼ੁਰੂਆਤ ਕਰਵਾਈ ਹੈ।

ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਸਮਾਣਾ ਹਲਕੇ ਵੱਲ ਧਿਆਨ ਹੀ ਨਹੀਂ ਦਿੱਤਾ, ਜਿਸ ਕਰਕੇ ਪਿੰਡਾਂ ਦੀਆਂ ਸੜਕਾਂ ਦਾ ਬੁਰਾ ਹਾਲ ਹੋ ਗਿਆ ਸੀ, ਦੂਸਰਾ ਕੇਂਦਰ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੇ 7000 ਕਰੋੜ ਰੁਪਏ ਦਿਹਾਤੀ ਵਿਕਾਸ ਫ਼ੰਡ ਦੇ ਰੋਕਕੇ ਪੰਜਾਬ ਦੇ ਪਿੰਡਾਂ ਦਾ ਵਿਕਾਸ ਰੋਕ ਦਿੱਤਾ। ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਇਹ ਪਹਿਲੀ ਵਾਰ ਹੋਇਆ ਹੈ ਕਿ ਇਹ ਸੜਕਾਂ ਹੁਣ ਬਣਨ ਸਾਰ ਨਹੀਂ ਟੁੱਟਣਗੀਆਂ ਸਗੋਂ ਪੰਜ ਸਾਲ ਤੱਕ ਇਨ੍ਹਾਂ ਦੀ ਮੁਰੰਮਤ ਲਈ ਸਬੰਧਤ ਠੇਕੇਦਾਰ ਦੀ ਜਿੰਮੇਵਾਰੀ ਹੋਵੇਗੀ।

ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦਾ ਸਨਮਾਨ ਕਰਦਿਆਂ ਸੜਕਾਂ ਬਣਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਰਪੰਚ ਰੰਧਾਵਾ ਗੁਰਜੀਤ ਸਿੰਘ, ਖੇੜੀ ਬਰਨਾ ਸਰਪੰਚ ਲਖਵਿੰਦਰ ਸਿੰਘ, ਧਰਮੇੜੀ ਸਰਪੰਚ ਵਰਿੰਦਰ ਸਿੰਘ, ਸਰਪੰਚ ਨਵਾਂ ਗ੍ਰਾਂ ਗੁਰਵਿੰਦਰ ਸਿੰਘ, ਸੱਸੀ ਬ੍ਰਹਾਮਣਾ ਰਵੀ ਤੇ ਹੋਰ ਪਿੰਡਾਂ ਦੇ ਮੋਹਤਬਰ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD