Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਸੰਗੀਤਾ ਜੈਨ ਵਲੋਂ ਡੇਂਗੂ-ਵਿਰੋਧੀ ਜਾਂਚ ਹੋਰ ਤੇਜ਼ ਕਰਨ ਦੀ ਹਦਾਇਤ

ਮਰੀਜ਼ ਨੂੰ ਹਰ ਦਵਾਈ ਸਰਕਾਰੀ ਸਿਹਤ ਸੰਸਥਾ ਵਿਚ ਹੀ ਮਿਲੇ : ਡਾ. ਸੰਗੀਤਾ ਜੈਨ

Health, Civil Surgeon Mohali, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 16 Oct 2025

Last updated on: Oct 16, 2025, 16:05 IST

ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਅਪਣੇ ਦਫ਼ਤਰ ਵਿਚ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਬੈਠਕ ਕੀਤੀ ਅਤੇ ਜ਼ਰੂਰੀ ਹਦਾਇਤਾਂ ਦਿਤੀਆਂ। ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੀ ਰੋਕਥਾਮ ’ਤੇ ਖ਼ਾਸ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਜ਼ਿਲ੍ਹੇ ਵਿਚ ਡੇਂਗੂ ਦੇ ਕੇਸ ਬਹੁਤ ਘੱਟ ਹਨ, ਪਰ ਇਸ ਦੇ ਬਾਵਜੂਦ ਚੌਕਸੀ ਬਹੁਤ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੋਈ ਸਿਵਲ ਸਰਜਨ ਕਾਨਫ਼ਰੰਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹੇ ਵਿਚ ਡੇਂਗੂ ਰੋਕਥਾਮ ਲਈ ਵਧੀਆ ਕਾਰਗੁਜ਼ਾਰੀ ਵਾਸਤੇ ਡਾ. ਸੰਗੀਤਾ ਜੈਨ ਦਾ ਸਨਮਾਨ ਕੀਤਾ ਸੀ। ਡਾ. ਜੈਨ ਨੇ ਇਸ ਸਨਮਾਨ ਲਈ ਅਧਿਕਾਰੀਆਂ ਸਮੇਤ ਸਮੁੱਚੇ ਸਟਾਫ਼ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਹੋਰ ਜ਼ਿਆਦਾ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ।

ਸਿਵਲ ਸਰਜਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਡਾਕਟਰ ਦੁਆਰਾ ਲਿਖੀ ਹਰ ਦਵਾਈ ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਹੀ ਮਿਲਣੀ ਚਾਹੀਦੀ ਹੈ ਅਤੇ ਇਸ ਨੀਤੀ ਦੀ ਪਾਲਣਾ ਹਰ ਹਾਲਤ ਵਿਚ ਯਕੀਨੀ ਬਣਾਈ ਜਾਵੇ। ਜੇ ਕੋਈ ਦਵਾਈ ਨਿੱਜੀ ਦੁਕਾਨ ਵਿਚ ਉਪਲਭਧ ਹੈ ਤਾਂ ਸੰਸਥਾ ਮੁਖੀ ਉਹ ਦਵਾਈ ਖ਼ਰੀਦ ਕੇ ਮਰੀਜ਼ ਨੂੰ ਦੇਵੇ, ਜਿਸ ਲਈ ਸਰਕਾਰ ਵਲੋਂ ਬਾਕਾਇਦਾ ਫ਼ੰਡ ਜਾਰੀ ਕੀਤਾ ਗਿਆ ਹੈ। 

ਜ਼ਿਲ੍ਹੇ ਵਿਚ ‘ਆਮ ਆਦਮੀ ਕਲੀਨਿਕਾਂ’ ਵਿਚ ਮਰੀਜ਼ਾਂ ਦੀ ਆਮਦ ਅਤੇ ਮਿਲਣ ਵਾਲੀਆਂ ਸਿਹਤ ਸਹੂਲਤਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਪ੍ਰਤੀ ਲੋਕ ਕਾਫ਼ੀ ਉਤਸ਼ਾਹਤ ਹਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਜਾਂਚ ਅਤੇ ਇਲਾਜ ਲਈ ਆ ਰਹੇ ਹਨ। 

ਉਨ੍ਹਾਂ ਮੁੜ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ 24 ਘੰਟੇ ਲਈ ਬਿਜਲੀ ਦੀ ਬੇਰੋਕ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਸਿੱਝਣ ਵਾਸਤੇ ਪੂਰਾ ਪਾਵਰ ਬੈਕਅੱਪ ਵੀ ਜ਼ਰੂਰੀ ਹੈ। ਡਾ. ਸੰਗੀਤਾ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਾਂਚ ਅਤੇ ਇਲਾਜ ਪੱਖੋਂ ਲੋਕਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਜਿਥੇ ਕਿਤੇ ਕਿਸੇ ਤਰ੍ਹਾਂ ਦੀ ਕੋਈ ਕਮੀ-ਪੇਸ਼ੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਸਮੁੱਚੀਆਂ ਸਿਹਤ ਸੰਸਥਾਵਾਂ ਖ਼ਾਸਕਰ ਪਖ਼ਾਨੇ ਆਦਿ ਬਿਲਕੁਲ ਸਾਫ਼-ਸੁਥਰੇ ਹੋਣੇ ਚਾਹੀਦੇ ਹਨ ਤਾਕਿ ਮਰੀਜ਼ਾਂ ਨੂੰ ਸਿਹਤ ਸੰਸਥਾ ਅੰਦਰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾਵੇ।

 

Tags: Health , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD