Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰੀ ਬਾਰਿਸ਼ਾਂ ਕਾਰਨ ਨੁਕਸਾਨੇ ਘਰਾਂ, ਫਸਲਾਂ ਦੇ 43 ਲਾਭਪਾਤਰੀਆਂ ਨੂੰ ਜਾਰੀ ਕੀਤੀ 9 ਲੱਖ ਰੁਪਏ ਦੀ ਰਾਸ਼ੀ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 16 Oct 2025

Last updated on: Oct 16, 2025, 16:09 IST

ਬੀਤੇ ਦਿਨੀਂ ਹਲਕੇ ਵਿੱਚ ਭਾਰੀ ਬਾਰਿਸ਼ਾਂ ਨਾਲ ਹੋਏ ਨੁਕਸਾਨ ਦੇ ਮੁਆਵਜੇ ਸਬੰਧੀ ਅੱਜ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਗੁਲਾਬੇਵਾਲਾ ਦੀ ਸਾਂਝੀ ਧਰਮਸ਼ਾਲਾ ਵਿਖੇ 42 ਲਾਭਪਾਤਰੀਆਂ ਨੂੰ ਕਰੀਬ 9 ਲੱਖ ਰੁਪਏ ਦਾ ਮੁਆਵਜਾ ਰਾਸ਼ੀ ਜਾਰੀ ਕੀਤੀ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਨੂੰ ਜੋ ਮੁਆਵਜਾ ਰਾਸ਼ੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਸਦੇ ਪਹਿਲੇ ਫੇਜ਼ ਮੌਕੇ ਅੱਜ ਇਹ ਰਾਸ਼ੀ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ ਹੈ।

ਕਾਕਾ ਬਰਾੜ ਨੇ ਮਨਜੂਰੀ ਪੱਤਰ ਦੀ ਵੰਡ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸੀ ਕਿ ਲੋਕਾਂ ਨੁੰ ਕੁਦਰਤੀ ਮਾਰ ਤੋਂ ਬਚਾਉਣਾ ਹੈ ਤੇ ਮੁੜ ਤੋਂ  ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਅਸੀਂ ਹੜ੍ਹ ਪੀੜਤਾਂ ਲੋਕਾਂ ਦੇ ਜੀਵਨ ਨੂੰ ਮੁੜ ਤੋਂ ਲੀਹ ’ਤੇ ਲਿਆਉਣ ਵਿਚ ਕਾਮਯਾਬ ਹੋ ਰਹੇ ਹਾਂ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਜਰੂਰ ਆਈ ਹੈ ਪਰ ਸੂਬੇ ਦੇ ਲੋਕ ਮਜਬੂਤ ਹੌਸਲੇ ਵਾਲੇ ਹਨ, ਜਿੰਨ੍ਹਾਂ ਨੇ ਹਿੰਮਤ ਰੱਖ ਕੇ ਇਨ੍ਹਾਂ ਹੜ੍ਹਾਂ ਦਾ ਸਾਹਮਣਾ ਕੀਤਾ। 

ਇਸ ਮੌਕੇ ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ, ਕਾਨੂੰਗੋ ਸੁਖਦੇਵ ਮੁਹੰਮਦ, ਸਰਪੰਚ ਪਿੰਡ ਗੁਲਾਬੇਵਾਲਾ ਗੁਰਤੇਜ ਸਿੰਘ ਸੇਖੋਂ, ਸਰਪੰਚ ਪਿੰਡ ਮਾਂਗਟਕੇਰ ਬਾਬਾ ਸ਼ਿੰਗਾਰਾ ਸਿੰਘ, ਸਰਪੰਚ ਪਿੰਡ ਜੱਸੇਆਣਾ ਅਰਸ਼ ਬਰਾੜ, ਸਰਪੰਚ ਪਿੰਡ ਕੁਕਰੀਆਂ ਨੋਨਿਹਾਲ ਸਿੰਘ, ਸਰਪੰਚ ਗੁਰਜੀਤ ਸਿੰਘ, ਸਰਪੰਚ ਜੱਸਾ ਸਿੰਘ, ਇੰਦਰਜੀਤ ਸਿੰਘ ਬਰਾੜ ਜਵਾਹਰੇ ਵਾਲਾ, ਮਨਪ੍ਰੀਤ ਸਿੰਘ ਢਿੱਲੋ, ਕੁਲਵਿੰਦਰ ਸਿੰਘ ਢਿੱਲੋ, ਨਿਸ਼ਚੇ ਫਾਊਂਡੇਸ਼ਨ ਦੇ ਪ੍ਰਧਾਨ ਉਪਕਾਰ ਸਿੰਘ, ਸਰਪੰਚ ਪਿੰਡ ਰੋੜਾਂਵਾਲਾ ਗੁਰਦੀਪ ਸਿੰਘ, ਲੈਂਡ ਮਾਰਗਜ਼ ਬੈਂਕ ਦੇ ਵਾਈਸ ਚੇਅਰਮੈਨ ਨੰਬਰਦਾਰ ਸੁਖਪਾਲ ਸਿੰਘ ਤੋਂ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਂਇੰਦੇ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD