Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੀਤ ਹੇਅਰ ਨੇ ਬਰਨਾਲਾ ਦੇ ਸੀਵਰ, ਪੀਣ ਵਾਲੇ ਪਾਣੀ ਅਤੇ ਧਨੌਲਾ ਦੇ ਵਿਕਾਸ ਕੰਮਾਂ ਸਬੰਧੀ ਕੀਤੀ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ

ਬਰਨਾਲਾ ਸੀਵਰ ਦੀ ਸੁਪਰ ਸਕਰ ਮਸ਼ੀਨ ਨਾਲ ਕਰਵਾਈ ਜਾਵੇਗੀ ਸਫ਼ਾਈ, ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harinder Singh Dhaliwal, T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 16 Oct 2025

Last updated on: Oct 16, 2025, 16:17 IST

ਸੰਗਰੂਰ ਤੋਂ ਮੈਂਬਰ ਸੰਸਦ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਸ਼ਹਿਰ ਦੇ ਸੀਵਰ, ਪੀਣ ਵਾਲੇ ਪਾਣੀ ਅਤੇ ਧਨੌਲਾ ਦੇ ਵਿਕਾਸ ਕੰਮਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਸਾਰੇ ਕੰਮ ਦੀ ਸਮੀਖਿਆ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਬਰਨਾਲਾ ਸੀਵਰ ਦੀ ਸੁਪਰ ਸਕਰ ਮਸ਼ੀਨ ਰਾਹੀਂ ਸਫ਼ਾਈ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਵਿੱਚ ਗੰਦਾ ਪਾਣੀ ਨਾ ਖੜ੍ਹਾ ਹੋਵੇ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੀਵਰੇਜ਼ ਵਿਭਾਗ ਵੱਲੋਂ ਪ੍ਰੋਜੈਕਟ ਬਣਾ ਕੇ ਨਗਰ ਕਾਉਂਸਿਲ ਬਰਨਾਲਾ ਨੂੰ ਦਿੱਤਾ ਜਾਵੇਗਾ। ਨਾਲ ਹੀ ਸ਼੍ਰੀ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਦੇ  ਉਹ ਇਲਾਕੇ, ਜਿੱਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ, ਉਨ੍ਹਾਂ ਨੂੰ 40 ਕਰੋੜ ਦੀ ਲਾਗਤ ਨਾਲ ਅਮਰੁਤ ਸਕੀਮ ਤਹਿਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਸਬੰਧੀ ਦਸਤਾਵੇਜ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਇਸ ਨੂੰ ਅਮਲੀ ਜਾਮਾ ਪਾਇਆ ਜਾਵੇਗਾ। 

ਇਸ ਤਰ੍ਹਾਂ ਧਨੌਲਾ ਦੇ ਵਿਕਾਸ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬੇ 'ਚ ਕਿਸੇ ਸਰਕਾਰ ਨੇ ਧਨੌਲਾ ਦੀ ਸਾਰ ਲੈਂਦਿਆਂ 19.47 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ਹਿਰ ਵਿੱਚ ਸ਼ੁਰੂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਧਨੌਲਾ ਵਿਖੇ ਕੁੱਲ 68 ਵਿਕਾਸ ਕਾਰਜ ਸ਼ੁਰੂ ਕੀਤੇ  ਗਏ ਸਨ ਜਿਨ੍ਹਾਂ ਵਿਚੋਂ 80 ਫ਼ੀਸਦੀ ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਕੰਮ ਵੀ ਸਮੇਂ ਸਿਰ ਅਤੇ ਮਿਆਰੀ ਤਰੀਕੇ ਨਾਲ ਨੇਪਰੇ ਚਾੜ੍ਹੇ ਜਾਣ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਨੁਪ੍ਰਿਤਾ ਜੌਹਲ, ਹਲਕਾ ਇਨਚਾਰਜ ਹਰਿੰਦਰ ਧਾਲੀਵਾਲ, ਕਾਰਜਕਾਰੀ ਅਫ਼ਸਰ ਨਗਰ ਕਾਉਂਸਿਲ ਬਰਨਾਲਾ ਵਿਸ਼ਾਲਦੀਪ ਅਤੇ ਹੋਰ ਅਫ਼ਸਰ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harinder Singh Dhaliwal , T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD