Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਦੀਪਸ਼ਿਖਾ ਸ਼ਰਮਾ

ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਅਧਿਕਾਰੀਆਂ ਨਾਲ ਮੀਟਿੰਗ,

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 16 Oct 2025

Last updated on: Oct 16, 2025, 16:25 IST

ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ‘ਤੇ ਲਿਆਉਣ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਸਮੂਹ ਐਸ.ਡੀ.ਐਮਜ਼. ਅਤੇ ਡੀ.ਐਸ.ਪੀਜ਼ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿ) ਡਾ. ਨਿਧੀ ਕੁਮੁਦ ਬੰਬਾਹ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠਲ੍ਹ ਪਾਉਣ ਲਈ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼. ਆਪਸੀ ਤਾਲਮੇਲ ਅਤੇ ਸੰਜੀਦਗੀ ਨਾਲ ਕੰਮ ਕਰਨ। ਉਹਨਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੀ ਵਾਢੀ ਕਰ ਲਈ ਗਈ ਹੈ ਉਹਨਾਂ ਪਿੰਡਾਂ ਵਿੱਚ ਹੋਰ ਅਗਾਂਹਵਧੂ ਕਿਸਾਨਾਂ ਨੂੰ ਨਾਲ ਲੈ ਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਕਟਾਈ ਸ਼ੁਰੂ ਹੋਣ ਨਾਲ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਮਿਲ ਰਹੀ ਸਬਸਿਡੀ ਵਾਲੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ ਅਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇ। 

ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਜਨਤਕ ਮੀਟਿੰਗਾਂ ਕਰਕੇ ਲੋਕਾਂ ਨੂੰ ਪਰਾਲੀ ਸਾੜ੍ਹਨ ਨਾਲ ਮਨੁੱਖਾਂ, ਪਸ਼ੂ ਪੰਛੀਆਂ ਤੇ ਵਾਤਾਵਰਣ ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਵੱਲੋਂ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਉਚਿਤ ਨਿਪਟਾਰਾ ਜਾਂ ਸਾਂਭ ਸੰਭਾਲ ਕਰਨ ਅਤੇ ਪ੍ਰਸ਼ਾਸਨ ਨਾਲ ਮਿਲ ਕੇ ‘ਜ਼ੀਰੋ ਬਰਨਿੰਗ’ ਦਾ ਟੀਚਾ ਪ੍ਰਾਪਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਨਿਪਟਾਰੇ ਲਈ ਕਿਸਾਨਾਂ ਅਤੇ ਇੰਡਸਟਰੀ ਨਾਲ ਬੇਲਰ ਦੀ ਮੈਪਿੰਗ ਕੀਤੀ ਗਈ ਹੈ, ਇਸ ਲਈ ਕਿਸਾਨ ਵਾਢੀ ਤੋਂ ਉਪਰੰਤ ਪਰਾਲੀ ਦਾ ਸਹੀ ਨਿਪਟਾਰਾ ਅਤੇ ਸਾਂਭ ਸੰਭਾਲ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਰਨ। ਇਸ ਮੌਕੇ ਐਸ.ਐਸ.ਪੀ. ਫ਼ਿਰੋਜ਼ਪੁਰ ਭੂਪਿੰਦਰ ਸਿੰਘ ਸਿੱਧੂ ਨੇ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲ਼ੀ ਨੂੰ ਅੱਗ ਨਾ ਲਗਾਉਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

ਮੀਟਿੰਗ ਵਿੱਚ ਐਸ.ਡੀ.ਐਮ. ਗੁਰੂਹਰਸਹਾਏ / ਫਿਰੋਜ਼ਪੁਰ ਹਰਬੰਸ ਸਿੰਘ, ਐਸ.ਡੀ.ਐਮ. ਜ਼ੀਰਾ ਅਰਵਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ, ਸਮੂਹ ਡੀ.ਐਸ.ਪੀਜ਼ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD