Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਸਿੱਧਾਰਮੱਈਆ ਨੂੰ ਸੱਦਾ

ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO, Siddaramaiah, Indian National Congress, Congress, All India Congress Committee, Karnataka, Bengaluru

Web Admin

Web Admin

5 Dariya News

ਬੈਂਗਲੁਰੂ , 16 Oct 2025

Last updated on: Oct 16, 2025, 16:52 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। 

ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ। ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਅਰੰਭ ਹੋਣਗੇ ਅਤੇ ਉਸੇ ਸ਼ਾਮ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ 1 ਤੋਂ 18 ਨਵੰਬਰ ਤੱਕ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏਗੀ, ਜਦੋਂ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 130 ਅਸਥਾਨਾਂ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਚਾਰ ਨਗਰ ਕੀਰਤਨ ਵੱਖ-ਵੱਖ ਥਾਵਾਂ ਜਿਵੇਂ ਸ੍ਰੀਨਗਰ (ਜੰਮੂ ਤੇ ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣਗੇ ਅਤੇ ਸਾਰੇ ਨਗਰ ਕੀਰਤਨ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਣਗੇ। 

ਮੁੱਖ ਸ਼ਹੀਦੀ ਸਮਾਗਮ 23 ਤੋਂ 25 ਨਵੰਬਰ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇੱਕ ਟੈਂਟ ਸਿਟੀ (ਚੱਕ ਨਾਨਕੀ) ਦਾ ਬੰਦੋਬਸਤ ਕੀਤਾ ਜਾਵੇਗਾ, ਜਿੱਥੇ ਪ੍ਰਤੀ ਦਿਨ 11,000 ਤੋਂ ਵੱਧ ਲੋਕਾਂ ਦੇ ਰਹਿਣ ਦੀ ਸਹੂਲਤ ਹੋਵੇਗੀ। ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ, ਭਾਈ ਜੈਤਾ ਜੀ ਯਾਦਗਾਰ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ 'ਤੇ ਆਧਾਰਤ ਡਰੋਨ ਸ਼ੋਅ ਅਤੇ ਪ੍ਰਸਿੱਧ ਰਾਗੀਆਂ ਦੇ ਕੀਰਤਨ ਦਰਬਾਰ ਸ਼ਾਮਲ ਹਨ।

ਕੈਬਨਿਟ ਮੰਤਰੀਆਂ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਅਧਿਆਤਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਕਈ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਜਿਵੇਂ ਖ਼ੂਨਦਾਨ ਕੈਂਪ, ਅੰਗਦਾਨ ਮੁਹਿੰਮ ਅਤੇ 3.50 ਲੱਖ ਪੌਦੇ ਲਗਾਉਣ ਸਬੰਧੀ ਮੈਗਾ ਮੁਹਿੰਮ ਵੀ ਕਰਵਾਈ ਜਾਵੇਗੀ। ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੇ ਕਿਹਾ ਕਿ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਦੇਸ਼ ਦੀਆਂ ਪੀੜ੍ਹੀਆਂ ਨੂੰ ਬਰਾਬਰੀ, ਸਹਿਣਸ਼ੀਲਤਾ ਅਤੇ ਸਵੈ-ਬਲੀਦਾਨ ਦੇ ਸੰਦੇਸ਼ ਦੇ ਕੇ ਨਿਰੰਤਰ ਪ੍ਰੇਰਿਤ ਕਰਦੀਆਂ ਰਹਿਣਗੀਆਂ। 

ਉਨ੍ਹਾਂ ਇੰਨੇ ਵੱਡੇ ਪੱਧਰ 'ਤੇ ਯਾਦਗਾਰੀ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Siddaramaiah , Indian National Congress , Congress , All India Congress Committee , Karnataka , Bengaluru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD