Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਜ਼ਿਮਨੀ ਚੋਣ 021-ਤਰਨ ਤਾਰਨ : ਜ਼ਿਲ੍ਹਾ ਚੋਣ ਅਧਿਕਾਰੀ ਦੀ ਮੌਜੂਦਗੀ `ਚ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਹੋਈ

ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 16 Oct 2025

Last updated on: Oct 16, 2025, 17:11 IST

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ 2025 ਵਿਚ ਵਰਤੀਆਂ ਜਾਣ ਵਾਲੀਆਂ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਦੀ ਰੈਂਡੇਮਾਈਜ਼ੇਸਨ ਅੱਜ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ। ਇਹ ਸਮੁੱਚੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ। 

ਇਸ ਮੌਕੇ ਚੋਣ ਤਹਿਸੀਲਦਾਰ ਸ. ਅਰਮਿੰਦਰਪਾਲ ਸਿੰਘ, ਨੋਡਲ ਅਫ਼ਸਰ ਈ.ਵੀ.ਐੱਮ. ਸ ਤਜਿੰਦਰ ਸਿੰਘ ਔਲਖ ਬਾਗਬਾਨੀ ਵਿਭਾਗ ਤੋਂ ਇਲਾਵਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਵਜੋਂ ਆਮ ਆਦਮੀ ਪਾਰਟੀ ਤੋਂ ਮਨਦੀਪ ਸਿੰਘ ਗਿੱਲ, ਭਾਰਤੀ ਜਨਤਾ ਪਾਰਟੀ ਦੇ ਵਿਵੇਕ ਅਗਰਵਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਬਰਕਾ ਸਿੰਘ, ਬਹੁਜਨ ਸਮਾਜ ਪਾਰਟੀ ਦੇ ਅਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਰਨਪ੍ਰੀਤ ਸਿੰਘ ਹਾਜ਼ਰ ਸਨ।

ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕੁੱਲ 222 ਪੋਲਿੰਗ ਸਟੇਸ਼ਨ ਹਨ ਅਤੇ ਹਲਕੇ ਦੇ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫ਼ੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫ਼ੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖ਼ਰਾਬ ਹੋਣ ’ਤੇ ਰਾਖਵਾਂ ਕੋਟਾ ਹੋਵੇ। 

ਉਨ੍ਹਾਂ ਕਿਹਾ ਕਿ ਭਲਕੇ ਮਿਤੀ 17 ਅਕਤੂਬਰ 2025 ਨੂੰ ਇਹ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਆਰ.ਓ. ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ ਜੋ ਕਿ ਇੰਟਰਨੈਸ਼ਨਲ ਸਕੂਲ ਆਫ ਨਰਸਿੰਗ, ਪਿੱਦੀ ਵਿਖੇ ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ ਆਜ਼ਾਦਾਨਾ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜ੍ਹੀ ਜਾਵੇਗੀ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD