Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਬਲਜੀਤ ਕੌਰ ਨੇ ਮਲੋਟ ਵਿਖੇ 14 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਬੰਧੀ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 16 Oct 2025

Last updated on: Oct 16, 2025, 17:20 IST

ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਕੰਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਹਲਕੇ ਦੇ ਪਿੰਡ ਭਗਵਾਨਪੁਰਾ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਉਸਾਰੀ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਮਲੋਟ ਸ਼ਹਿਰ ਦੇ ਸ਼੍ਰੀ ਗੁਰੂ ਰਵੀਦਾਸ ਨਗਰ ਵਿਖੇ ਵੀ 3 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸੁਧਾਰ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਨੀਂਹ ਪੱਥਰ ਰੱਖੇ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਮਲੋਟ ਸ਼ਹਿਰ ਵਿਖੇ ਸੀਵਰੇਜ ਸਬੰਧੀ ਵੱਡੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ, ਭਗਵਾਨਪੁਰਾ ਵਿਖੇ ਇਹ ਸੀਵਰੇਜ ਟਰੀਟਮੈਂਟ ਪਲਾਂਟ 18 ਮਹੀਨਿਆਂ ਵਿੱਚ ਬਣ ਕੇ ਮੁਕੰਮਲ ਹੋ ਜਾਵੇਗਾ। ਇਸ ਦੇ ਮੁਕੰਮਲ ਹੋਣ ਨਾਲ 200 ਏਕੜ ਦੇ ਕਰੀਬ ਸਿੰਚਾਈ ਲਈ ਪਾਣੀ ਸੋਧ ਕੇ ਮਿਲੇਗਾ ਅਤੇ ਇਸਦੀ ਸਮਰੱਥਾ ਅਨੁਸਾਰ 100 ਲੱਖ ਲੀਟਰ ਪਾਣੀ ਨੂੰ ਰੋਜ਼ਾਨਾ ਸੋਧਿਆ ਜਾਵੇਗਾ।

ਸ਼੍ਰੀ ਗੁਰੂ ਰਵੀਦਾਸ ਨਗਰ ਵਿਖੇ ਸੀਵਰੇਜ ਸੁਧਾਰ ਲਈ ਕੰਮਾਂ ਦੇ ਨੀਂਹ ਪੱਥਰ ਰੱਖਣ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੰਮ ਅਧੀਨ 6 ਕਿਲੋਮੀਟਰ ਦੇ ਏਰੀਆ ਕਵਰ ਕੀਤਾ ਜਾਣਾ ਹੈ। ਇਸ ਕੰਮ ਦੇ ਮੁਕੰਮਲ ਹੋਣ ਨਾਲ ਇਸ ਏਰੀਏ ਦੇ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਬਾਰੇ ਉਨ੍ਹਾਂ ਕਿਹਾ ਕਿ ਮਲੋਟ ਵਾਸੀਆਂ ਲਈ ਪੀਣ ਵਾਲੇ ਸਾਫ ਪਾਣੀ ਦੇ ਕੰਮ ਨੂੰ ਵੀ ਜਲਦ ਹੀ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਇਸ ਕੰਮ ਲਈ 25 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਜਿਸ ਨਾਲ ਪੀਣ ਵਾਲਾ ਪਾਣੀ ਨੂੰ ਸਾਫ਼ ਕਰਨ ਲਈ ਪਾਣੀ ਦੀਆਂ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ। ਜਿਸ ਨਾਲ ਟੀ.ਡੀ.ਐਸ. ਦਾ ਸੁਧਾਰ ਹੋਵੇਗਾ ਅਤੇ ਸ਼ਹਿਰ ਵਾਸੀਆਂ ਦੀ ਮੰਗ ਸੀ ਕਿ ਨਹਿਰ ’ਤੇ ਬੋਰ ਕਰਕੇ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇ, ਉਹ ਵੀ ਇਸ ਪ੍ਰੋਜੈਕਟ ਵਿੱਚ ਸ਼ਾਮਲ ਹੈ।

ਇਸ ਮੌਕੇ ਐਕਸੀਅਨ ਸੀਵਰੇਜ ਬੋਰਡ ਰਾਕੇਸ਼ ਕੁਮਾਰ, ਐਸ.ਡੀ.ਓ. ਸੀਵਰੇਜ ਬੋਰਡ ਵਿਸ਼ਵਦੀਪ ਸਿੰਘ, ਰਾਜਵੰਤ ਸਿੰਘ ਜੀ.ਈ., ਹਰਿੰਦਰ ਸਿੰਘ ਜੇ.ਈ., ਮੰਗਤ ਰਾਮ ਕਾਰਜ ਸਾਧਕ ਅਫ਼ਸਰ, ਰਾਮੇਸ਼ ਮੋਹਨ ਮੱਕੜ, ਗਗਨਦੀਪ ਸਿੰਘ ਔਲਖ ਅਤੇ ਜੋਨੀ ਗਰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਾਰਟੀ ਵਰਕਰ ਹਾਜ਼ਰ ਸਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD