Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ : ਚੇਤਨ ਸਿੰਘ ਜੌੜਾਮਾਜਰਾ

ਹਲਕਾ ਸਮਾਣਾ ਦੇ ਘੱਗਰ ਦੇ ਪਾਣੀ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸੀ ਬ੍ਰਾਹਮਣਾ ਤੇ ਹਾਸ਼ਮਪੁਰ ਦੇ 93 ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 16 Oct 2025

Last updated on: Oct 16, 2025, 18:37 IST

ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸੀ ਬ੍ਰਾਹਮਣਾ ਅਤੇ ਹਾਸ਼ਮਪੁਰ ਦੇ 93 ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਸਮੇਤ ਤੇ ਗੁਰਦੇਵ ਸਿੰਘ ਟਿਵਾਣਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸਲ ਵਿੱਚ ਕਿਸਾਨ ਤੇ ਪੰਜਾਬ ਵਾਸੀਆਂ ਦੇ ਹਿਤਾਇਸ਼ੀ ਹਨ, ਕਿਉਂਕਿ ਉਨ੍ਹਾਂ ਨੇ ਦੇਸ਼ ਵਿੱਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ 20 ਹਜ਼ਾਰ ਰੁਪਏ ਦਿੱਤਾ ਹੈ। ਜਦੋਂ ਕਿ ਕੇਂਦਰ ਸਰਕਾਰ ਕੇਵਲ 5000 ਰੁਪਏ ਹੀ ਦਿੰਦੀ ਸੀ, ਇਸੇ ਤਰ੍ਹਾਂ ਪੂਰੀ ਤਰ੍ਹਾਂ ਢਹਿ-ਢੇਰੀ ਹੋਏ ਘਰਾਂ ਲਈ 1,20,000 ਰੁਪਏ ਅਤੇ ਅੰਸ਼ਕ ਤੌਰ 'ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦਿੱਤੇ ਜਾ ਰਹੇ ਹਨ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਹੀ ਸੀ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਪਰੰਤੂ ਪੰਜਾਬ ਹੜ੍ਹ ਨਾਲ ਬੁਰੀ ਤਰ੍ਹਾਂ ਝੰਭਿਆ ਹੋਇਆ ਤੇ ਕੇਂਦਰੀ ਮਦਦ ਨੂੰ ਬਿਨ੍ਹਾਂ ਕਾਰਨ ਲਟਕਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਨੇ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਜਮੀਨ ਦੇ ਕਿਸਾਨਾਂ ਲਈ ਮੁਫ਼ਤ ਕਣਕ ਦਾ ਬੀਜ ਦੇਣ ਸਮੇਤ ਹੋਰ ਵੀ ਕਈ ਅਹਿਮ ਫੈਸਲੇ ਕੀਤੇ, ਜਿਵੇਂ ਕਿ ਜਿਸ ਦਾ ਖੇਤ, ਉਸਦੀ ਰੇਤ ਅਤੇ ਪਸ਼ੂਆਂ ਤੇ ਨਾਗਰਿਕਾਂ ਲਈ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ। 

ਇਸ ਤੋਂ ਬਿਨ੍ਹਾਂ ਹੜ੍ਹਾਂ ਦੇ ਝੰਬੇ ਲੋਕਾਂ ਲਈ ਮਿਸ਼ਨ ਚੜ੍ਹਦੀਕਲਾ ਬਣਾ ਕੇ ਰੰਗਲਾ ਪੰਜਾਬ ਰਾਹੀਂ ਫੰਡ ਇਕੱਠੇ ਕਰਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ, ਮਨਜੀਤ ਸਿੰਘ ਦਾਨੀਪੁਰ, ਕੁਲਦੀਪ ਵਿਰਕ, ਕਮਲਜੀਤ ਸਿੰਘ ਰੰਧਾਵਾ ਤੇ ਪਿੰਡਾਂ ਦੇ ਪੰਚ-ਸਰਪੰਚ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD