Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹੁਣ ਤੱਕ 1,43,763 ਮੀਟਰਕ ਟਨ ਹੋਈ ਝੋਨੇ ਦੀ ਖ਼ਰੀਦ, 337 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ

ਡਿਪਟੀ ਕਮਿਸ਼ਨਰ ਨੇ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲਿਫ਼ਟਿੰਗ ’ਚ ਹੋਰ ਤੇਜ਼ੀ ਲਿਆਉਣ ਦੀ ਕੀਤੀ ਸਖ਼ਤ ਹਦਾਇਤ

Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 16 Oct 2025

Last updated on: Oct 17, 2025, 11:33 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਹੋਰ ਤੇਜ਼ੀ ਨਾਲ ਝੋਨੇ ਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪਖੋਂ ਕੋਈ ਕਮੀ ਬਾਕੀ ਨਹੀਂ ਰਹਿਣੀ ਚਾਹੀਦੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ 1,46,218 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,43,763 ਮੀਟਰਿਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 48,089 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। 

ਇਸੇ ਤਰ੍ਹਾਂ ਮਾਰਕਫੈਡ ਵਲੋਂ 46,445 ਮੀਟਰਕ ਟਨ, ਪਨਸਪ ਵਲੋਂ 33,048 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 14,482 ਮੀਟਰਕ ਟਨ, ਐਫ.ਸੀ.ਆਈ. ਵਲੋਂ 1605 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 94 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਮਿੱਥੇ ਸਮੇਂ ਦੇ ਵਿਚ ਕਿਸਾਨਾਂ ਨੂੰ ਖ਼ਰੀਦੇ ਗਏ ਝੋਨੇ ਦੀ 337 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਚੁੱਕੀ ਹੈ।

ਡਾ. ਅਗਰਵਾਲ ਨੇ ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਨਮੀ ਦੀ ਮਾਤਰਾ ਦੇ ਅਨੁਸਾਰ ਹੀ ਝੋਨਾ ਮੰਡੀਆਂ ਵਿੱਚ ਲਿਆਂਦਾ ਜਾਵੇ, ਤਾਂ ਜੋ ਝੋਨੇ ਨੂੰ ਵੇਚਣ ਸਮੇਂ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸਮੇਂ ਕੰਬਾਈਨ ’ਤੇ ਸੁਪਰ ਐਸ.ਐਮ.ਐਮ. ਦੀ ਵਰਤੋਂ ਕੀਤੀ ਜਾਵੇ ਅਤੇ ਝੋਨਾ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੱਟਿਆ ਜਾਵੇ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD