Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ

 

ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਬਲਕਾਰ ਸਿੰਘ ਨੇ ਸੀਵਰੇਜ਼ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਬਰਸਰਾਮਪੁਰ ’ਚ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਖਰਚੇ ਜਾਣਗੇ 1 ਕਰੋੜ ਰੁਪਏ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, Balkar Singh, Jalandhar

Web Admin

Web Admin

5 Dariya News

ਜਲੰਧਰ , 16 Oct 2025

Last updated on: Oct 17, 2025, 13:28 IST

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਲਕਾ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਅੱਜ ਪਿੰਡ ਬਰਸਰਾਮਪੁਰ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ 1 ਕਰੋੜ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਤੇ ਅਰਦਾਸ ਕਰਨ ਉਪਰੰਤ ਸੀਰਵੇਜ ਪਾਉਣ ਦਾ ਰਸਮੀ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਤ ਸੀਚੇਵਾਲ ਨੇ ਜੇ.ਸੀ.ਬੀ ਮਸ਼ੀਨ ਆਪ ਚਲਾ ਕੇ ਸੀਵਰੇਜ਼ ਪਾਉਣ ਲਈ ਟੱਕ ਲਾਇਆ। ਪਿੰਡ ਦੇ ਹੋਏ ਇੱਕਠ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵਲੋਂ ਸੀਵਰੇਜ ਪਾਉਣ ਸਬੰਧੀ ਕੀਤੀ ਜਾ ਰਹੀ ਪਹਿਲਕਦਮੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਾਂਝੇ ਉਪਰਾਲਿਆਂ ਨਾਲ ਹੀ ਵਿਕਾਸ ਦੀ ਗਤੀ ਨੂੰ ਤੇਜ਼ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਵਿੱਚ ਪੈਦਾ ਹੋਈ ਔਖੀ ਘੜੀ ਵਿੱਚ ਐਨ.ਆਰ.ਆਈਜ਼ ਨੇ ਵੱਡੇ ਪੱਧਰ 'ਤੇ ਸਾਥ ਦੇਕੇ ਪੰਜਾਬ ਵਾਸੀਆਂ ਦੀ ਹਰ ਮਦਦ ਕੀਤੀ ਹੈ। ਉਨ੍ਹਾਂ ਇਸ ਮੌਕੇ ਆਪਣੇ ਅਖ਼ਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਹਲਕਾ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜਿਥੇ ਸ਼ਹਿਰਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉਥੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਵੀ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵਲੋਂ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦੁਆਇਆ ਕਿ ਸੂਬਾ ਸਰਕਾਰ ਵਲੋਂ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆਪਣੇ ਅਖ਼ਤਿਆਰੀ ਫੰਡ ਵਿਚੋਂ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇੰਗਲੈਂਡ ਤੋਂ ਆਏ ਐਨ.ਆਰ.ਆਈ. ਮਨੀ ਸਿੰਘ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਵੱਸਦੇ ਪ੍ਰਵਾਸੀ ਪੰਜਾਬੀਆਂ ਨੇ ਸੀਵਰੇਜ ਪਾਉਣ ਲਈ 45 ਲੱਖ ਰੁਪਏ ਇੱਕਠੇ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੇ ਇਹ ਭਰੋਸਾ ਦਿੱਤਾ ਹੋਇਆ ਹੈ ਕਿ ਸੀਵਰੇਜ ਪਾਉਣ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਸੰਤ ਸੁਖਜੀਤ ਸਿੰਘ ਨੇ ਦੱਸਿਆ ਕਿ ਪਿੰਡ ਬਰਸਰਾਮਪੁਰ ਵਿੱਚ ਸੀਵਰੇਜ ਪਾਉਣ ਬਾਰੇ ਸਰਵੇ ਕੀਤਾ ਗਿਆ ਸੀ ਅਤੇ ਇਸ ਸੀਵਰੇਜ ਦਾ ਬਜਟ ਲਗਭਗ ਇੱਕ ਕਰੋੜ ਰੁਪਏ ਦੇ ਕਰੀਬ ਹੈ। ਇਸ ਮੌਕੇ ਬੀ.ਡੀ.ਪੀ.ਓ. ਸੇਵਾ ਸਿੰਘ ਸਮੇਤ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ।

ਪਿੰਡ ਵਾਸੀਆਂ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਬਲਕਾਰ ਸਿੰਘ, ਐਨ.ਆਰ.ਆਈ. ਜਸਵਿੰਦਰ ਸਿੰਘ ਕਾਲਾ ਯੂਕੇ, ਮੰਡੀ ਬੋਰਡ ਦੇ ਚੇਅਰਮੈਨ ਗੁਰਪਾਲ ਸਿੰਘ ਤੇ ਪਿੰਡ ਦੀਆਂ ਹੋਰ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , Balkar Singh , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD