Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Pathankot Police, Pathankot

Web Admin

Web Admin

5 Dariya News

ਪਠਾਨਕੋਟ , 16 Oct 2025

Last updated on: Oct 17, 2025, 13:34 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ 'ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਕੀਤੇ ਜਾਣਗੇ।

ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ, ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਰੰਗੇ ਹੱਥੀਂ ਫੜ ਲਿਆ। ਇਸ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Pathankot Police , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD