Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਵਿਕਾਸ ਕਾਰਜਾਂ 'ਚ ਹਲਕਾ ਆਤਮ ਨਗਰ ਦੀ ਝੰਡੀ

ਸੰਗਤ ਵੱਲੋਂ ਬਖਸ਼ੀ ਸੇਵਾ 'ਚ ਢਿੱਲ ਨਹੀਂ ਆਉਣ ਦੇਵਾਂਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 16 Oct 2025

Last updated on: Oct 17, 2025, 13:46 IST

ਨਵੀਆਂ ਸੜਕਾਂ ਦਾ ਨਿਰਮਾਣ, ਪਾਣੀ, ਸੀਵਰੇਜ, ਸਿਹਤ ਸਹੂਲਤਾਂ ਅਤੇ ਹਰ ਪ੍ਰਕਾਰ ਦੀਆਂ ਇਲਾਕਾ ਨਿਵਾਸੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਆਤਮ ਨਗਰ ਸ਼ਹਿਰ ਦਾ ਮੋਹਰੀ ਹਲਕਾ ਬਣਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਅੱਜ ਹਲਕਾ ਆਤਮ ਨਗਰ ਤੋ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਐਮ.ਜੀ.ਐਮ. ਸਕੂਲ ਅਤੇ ਪੁਰਾਣੀ ਦੁੱਗਰੀ ਪੁਲਿਸ ਚੌਂਕੀ ਲਿੰਕ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਨੰਬਰ 50 ਤੋਂ ਕੌਂਸਲਰ ਯੁਵਰਾਜ ਸਿੰਘ ਸਿੱਧੂ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 99.68  ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਲਕੇ ਦੀ ਕੋਈ ਵੀ ਸੜਕ ਹੁਣ ਬਣੇ ਬਿਨਾ ਨਹੀਂ ਰਹਿ ਸਕਦੀ ਅਤੇ ਸਾਰੀਆਂ ਸੜਕਾਂ ਸ਼ਾਨਦਾਰ ਤਰੀਕੇ ਨਾਲ ਬਣਾਈਆਂ ਜਾ ਰਹੀਆਂ ਹਨ। 

ਉਹਨਾਂ ਦੱਸਿਆ ਕਿ ਸੜਕਾਂ ਤੋਂ ਇਲਾਵਾ ਲੋਕਾਂ ਦੀ ਬੁਨਿਆਦੀ ਸਹੂਲਤ ਪੀਣ ਵਾਲਾ ਪਾਣੀ ਦਾ ਨਹਿਰੀ ਪ੍ਰੋਜੈਕਟ ਵੀ ਵੱਡੇ ਪੱਧਰ 'ਤੇ ਅੱਗੇ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਲਾਕਾ ਨਿਵਾਸੀਆਂ ਨੂੰ ਬਹੁਤ ਵੱਡਾ ਲਾਭ ਹੋਵੇਗਾ। ਇਸ ਤੋਂ ਇਲਾਵਾ ਪਾਰਕਾਂ ਦਾ ਸੁੰਦਰੀਕਰਨ, ਨਵੀਨੀਕਰਨ ਅਤੇ ਓਪਨ ਜਿੰਮ ਵੀ ਸਥਾਪਤ ਕੀਤੇ ਜਾ ਰਹੇ ਹਨ ਜਿੱਥੇ ਲੋਕ ਆਪਣੇ ਰੁਝੇਵਿਆ ਵਿੱਚੋਂ ਸਮਾਂ ਕੱਢਕੇ ਆਰਾਮ ਅਤੇ ਕਸਰਤ ਕਰ ਸਕਣਗੇ।  

ਹਰੇਕ ਇਲਾਕੇ ਵਿੱਚ ਮੁਹੱਲਾ ਕਲੀਨਿਕ ਅਤੇ ਲਾਈਬ੍ਰੇਰੀਆਂ ਦਾ ਕੰਮ ਵੀ ਸ਼ੁਰੂ ਕੀਤਾ ਹੋਇਆ ਹੈ ਤਾਂ ਜੋ ਇਲਾਕਾ ਨਿਵਾਸੀ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰਹਿ ਸਕਣ। ਉਦਘਾਟਨ ਮੌਕੇ ਗੁਰਪ੍ਰੀਤ ਸਿੰਘ ਰਾਜਾ, ਪ੍ਰਦੀਪ ਕੁਮਾਰ ਅੱਪੂ, ਕਰਮਜੀਤ ਸਿੰਘ ਧਮੀਜਾ, ਸੰਜੀਵ ਮੱਲ੍ਹੀ, ਸੰਤਿੰਦਰ ਸਿੰਘ ਬਰਨਾਲਾ, ਮੋਹਨ ਸਿੰਘ, ਹਰਵਿੰਦਰ ਸਿੰਘ ਬਰਨਾਲਾ, ਸਚਿਨ ਮੰਨਚੰਦਾ, ਗਵਿੰਦਰਪਾਲ ਸਿੰਘ ਮਾਰਟਿਨ, ਸਰਬਜੀਤ ਸਿੰਘ ਗਰੇਵਾਲ, ਗੋਰਵ ਲੇਖੀ, ਮੇਹਨਬਾਨ ਸਿੱਧੂ ਅਤੇ ਇਲਾਕਾ ਨਿਵਾਸੀਆਂ ਵੱਲੋਂ ਗੁਲਦਸਤਾ ਭੇਂਟ ਕਰਦਿਆਂ ਆਪਣੇ ਹਰਮਨ ਪਿਆਰੇ ਵਿਧਾਇਕ  ਕੁਲਵੰਤ ਸਿੰਘ ਸਿੱਧੂ ਅਤੇ ਯੁਵਰਾਜ ਸਿੰਘ ਸਿੱਧੂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਗੁਰਅਸੀਸ ਸਿੰਘ, ਅਕਸ਼ੇ ਢਾਂਡਾ, ਜਤਿੰਦਰ ਧੁੰਨਾ ਪੀ. ਏ. ਅਤੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD