Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਸਾਗਰ ਸੇਤੀਆ ਨੇ ਹੜ੍ਹ ਪੀੜਤਾਂ ਨੂੰ 11.40 ਕਰੋੜ ਮੁਆਵਜਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ 20 ਹਜ਼ਾਰ ਰੁਪੈ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲੀ ਦੇਸ਼ ਦੀ ਪਹਿਲੀ ਸਰਕਾਰ-ਵਿਧਾਇਕ ਲਾਡੀ ਢੋਸ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 16 Oct 2025

Last updated on: Oct 17, 2025, 14:56 IST

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਮਿਸ਼ਨ ਪੁਨਰਵਾਸ ਤਹਿਤ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਮੋਗਾ ਦੇ ਹੜ੍ਹ ਪੀੜ੍ਹਤਾਂ ਨੂੰ 11.40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡੀ ਜਾਵੇਗੀ। ਅੱਜ ਹਲਕਾ ਧਰਮਕੋਟ ਦੇ ਸੱਤ ਪਿੰਡਾਂ ਝੁੱਗੀਆਂ, ਦੌਲੇਵਾਲ, ਮੇਲਕ ਕੰਗਾਂ, ਕੰਬੋ ਕਲਾਂ, ਕੰਬੋ ਖੁਰਦ, ਬੱਗੇ, ਢੋਲੇਵਾਲਾ ਖੁਰਦ ਦੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਿਪਟੀ ਕਮਿਸ਼ਨਰ ਮੋਗ ਸ਼੍ਰੀ ਸਾਗਰ ਸੇਤੀਆ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ।

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹ ਕਾਰਨ ਰਾਜ ਅੰਦਰ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ, ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਵੀ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਧੁੱਸੀ ਬੰਧ ਦੀ ਮੁਰੰਮਤ ਦਾ ਕੰਮ ਪਹਿਲਾਂ  ਤੋਂ ਹੀ ਮਜਬੂਤੀ ਨਾਲ ਕੀਤਾ ਗਿਆ ਸੀ, ਜੇਕਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ।

ਉਹਨਾਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹਨਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ, ਦਿਵਾਲੀ ਤੋਂ ਪਹਿਲਾਂ-ਪਹਿਲਾਂ ਉਹਨਾਂ ਦੇ ਹਨ੍ਹੇਰੇ ਘਰਾਂ ਵਿੱਚ ਰੌਸ਼ਨੀ ਦੀ ਚਿਣਗ ਬਾਲੀ ਗਈ ਹੈ। ਉਹਨਾਂ ਕਿਹਾ ਕਿ ਭਾਵੇਂ ਨੁਕਸਾਨ ਦੇ ਮੁਕਾਬਲੇ ਮੁਆਵਜ਼ਾ ਪੂਰਾ ਮੁੱਲ ਨਹੀਂ ਮੋੜ ਸਕਦਾ ਪਰੰਤੂ ਇਸ ਨਾਲ ਸਰਕਾਰ ਵੱਲੋਂ ਇੱਕ ਇਹ ਵਚਨਬੱਤਾ ਜ਼ਾਹਿਰ ਹੋ ਜਾਂਦੀ ਹੈ ਕਿ ਸਰਕਾਰ ਦੁੱਖ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਹੜ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਬੀਜ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ। 

ਡਾਕਟਰੀ ਜਾਂਚ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸੇਸ਼ ਟੀਕਾਕਰਨ ਮੁਹਿੰਮ ਸੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ 100 ਫੀਸਦੀ ਨੁਕਸਾਨੇ ਘਰ ਮਾਲਕਾਂ ਨੂੰ 1 ਲੱਖ 20 ਹਜ਼ਾਰ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ। 15 ਫੀਸਦੀ ਤੱਕ ਨੁਕਸਾਨ ਵਾਲੇ ਘਰਾਂ ਦੇ ਮਾਲਕਾਂ ਨੂੰ 40 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਲਦ ਦਿੱਤਾ ਜਾਵੇਗਾ। 

ਉਨ੍ਹਾਂ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਫਸਲਾਂ ਜਾਂ ਘਰਾਂ ਦੇ ਮੁਆਵਜੇ ਬਾਰੇ ਕਦੇ ਨਹੀਂ ਸੋਚਿਆ ਸੀ। ਸ਼੍ਰੀ ਸਾਗਰ ਸੇਤੀਆ ਡਿਪਟੀ ਕਮਿਸ਼ਨਰ, ਮੋਗਾ ਨੇ ਜ਼ਿਲ੍ਹੇ ਵਿੱਚ ਹੜ੍ਹ ਦਾ ਮੁਕਾਬਲਾ ਕਰਨ ਲਈ ਕੀਤੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੁਆਵਜ਼ਾ ਰਾਸ਼ੀ ਸਮੇਂ ਸਿਰ ਵੰਡਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੰਗਾਮੀ ਸਥਿਤੀ ਦਾ ਮੁਕਾਬਲਾ ਕਰਨ ਲਈ ਅਗਾਊਂ ਪ੍ਰਬੰਧ ਕੀਤੇ ਗਏ ਸਨ। ਭਾਰੀ ਮੀਂਹ ਦੇ ਬਾਵਜੂਦ ਜ਼ਿਲ੍ਹਾ ਮੋਗਾ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਖੇਤਰ ਵਿੱਚ ਇੱਕ ਵੀ ਪਾੜ ਨਹੀਂ ਪੈਣ ਦਿੱਤਾ ਗਿਆ।ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਅੱਜ 1.15 ਕਰੋੜ ਦੇ ਮੁਆਵਜਾ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਜੋ ਕਿ ਤੁਰੰਤ ਸਬੰਧਤ ਪੀੜਤਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਜਾਣਗੇ। 

ਉਹਨਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਕਾਨੂਗੋ, ਪਟਵਾਰੀ, ਨਾਇਬ ਤਹਸੀਲਦਾਰ ਜਾਂ ਡੀ ਸੀ ਦਫ਼ਤਰ ਮੋਗਾ ਨਾਲ ਸੰਪਰਕ ਕਰ ਸਕਦਾ ਹੈ। ਉਹਨਾਂ ਵਿਸ਼ਵਾਸ ਦਿਵਾਇਆ ਕਿ ਮੁਆਵਜ਼ਾ ਹਰ ਉਸ ਬੰਦੇ ਨੂੰ ਪਾਰਦਰਸ਼ਤਾ ਨਾਲ ਮਿਲੇਗਾ ਜਿਸ ਦਾ ਇਹਨਾਂ ਬਾਰਿਸ਼ਾਂ ਨਾਲ ਨੁਕਸਾਨ ਹੋਇਆ ਹੈ। 

ਇਸ ਮੌਕੇ ਐਸ.ਡੀ.ਐਮ ਧਰਮਕੋਟ ਹਿਤੇਸਵੀਰ ਗੁਪਤਾ, ਸੁਖਬੀਰ ਸਿੰਘ ਮੰਦਰ ਚੇਅਰਮੈਨ ਮਾਰਕੀਟ ਫਤਿਹਗੜ੍ਹ ਪੰਜਤੂਰ,ਮਨਜਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਆਗੂ ਹਾਜ਼ ਸਨ

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD